ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪੂਰਬੀ ਪੰਜਾਬ ਸੂਬੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਖੇਤਰੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸੂਬੇ ਦੇ ਜਰਨਵਾਲਾ ਜ਼ਿਲ੍ਹੇ ਵਿੱਚ ਵਾਪਰਿਆ ਜਿੱਥੇ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ।
ਪੜ੍ਹੋ ਇਹ ਅਹਿਮ ਖ਼ਬਰ-ਕਾਂਗੋ 'ਚ ਭਾਰੀ ਬਾਰਸ਼ ਮਗਰੋਂ ਹੜ੍ਹ, ਮੌਤਾਂ ਦੀ ਗਿਣਤੀ 33 ਹੋਈ
ਹਾਦਸੇ ਵਿੱਚ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਜ਼ਖਮੀਆਂ ਵਿੱਚੋਂ ਘੱਟੋ-ਘੱਟ ਤਿੰਨ ਦੀ ਹਾਲਤ ਗੰਭੀਰ ਹੈ। ਹਾਦਸੇ ਤੋਂ ਬਾਅਦ ਪੁਲਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਪੀੜਤਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਸ ਦੀ ਮੁੱਢਲੀ ਜਾਂਚ ਅਨੁਸਾਰ ਇਹ ਹਾਦਸਾ ਬੱਸ ਡਰਾਈਵਰ ਦੀ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਵਾਪਰਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਚੋਣਾਂ ਮੌਕੇ ਹਿੰਦੂਆਂ ਦੀ ਆਈ ਯਾਦ, ਕੈਨੇਡੀਅਨ PM ਮਾਰਕ ਕਾਰਨੀ ਪਹੁੰਚੇ ਮੰਦਰ (ਤਸਵੀਰਾਂ)
NEXT STORY