ਸਿੰਧ- ਪਾਕਿਸਤਾਨ ਦੇ ਸਿੰਧ ਸੂਬੇ ਦੇ ਸ਼ਹਿਰ ਜੈਕਬਾਬਾਦ ਜ਼ਿਲ੍ਹੇ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਿੰਘ ਸਭਾ ਵਿੱਚ ਲੁੱਟ ਦੀ ਕੋਸ਼ਿਸ਼ ਕੀਤੀ ਗਈ ਹੈ। ਕਥਿਤ ਤੌਰ 'ਤੇ 12 ਅਤੇ 13 ਮਾਰਚ ਦੀ ਦਰਮਿਆਨੀ ਰਾਤ ਨੂੰ ਪੰਜ ਮੁਸਲਿਮ ਆਦਮੀਆਂ ਦਾ ਇੱਕ ਸਮੂਹ ਆਪਣੇ ਮੂੰਹ ਢਕ ਕੇ ਜੈਕਬਾਬਾਦ, ਜ਼ਿਲ੍ਹਾ ਪ੍ਰੀਸ਼ਦ ਰੋਡ, ਜੈਕਬਾਬਾਦ, ਸਿੰਧ, ਪਾਕਿਸਤਾਨ ਵਿਖੇ ਸਥਿਤ ਗੁਰਦੁਆਰੇ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ ਅਤੇ ਗੋਲਕ (ਦਾਨ ਬਾਕਸ) ਨੂੰ ਤੋੜਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਾਣੋ ਕੈਨੇਡਾ ਸਰਕਾਰ ਨੇ ਕਿਵੇਂ ਫੜਿਆ ਫਰਜ਼ੀਵਾੜਾ
ਗੁਰਦੁਆਰੇ ਦੇ ਸੁਰੱਖਿਆ ਗਾਰਡ ਹੈਦਰ ਪੱਤੋ ਵੱਲੋਂ ਰੋਲਾ ਪਾਉਣ ਤੋਂ ਬਾਅਦ ਉਹ ਭੱਜ ਗਏ। ਹਾਲਾਂਕਿ, ਭੱਜਣ ਤੋਂ ਪਹਿਲਾਂ ਸਮੂਹ ਨੇ ਹੈਦਰ ਦੀ ਕੁੱਟਮਾਰ ਕੀਤੀ ਅਤੇ ਉਸਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਥਾਣਾ ਜੈਕਬਾਬਾਦ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿੱਥੇ ਹੈਦਰ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਚੋਰਾਂ ਦਾ ਮਕਸਦ ਗੋਲਕ ਲੁੱਟਣਾ ਹੀ ਨਹੀਂ ਸੀ, ਸਗੋਂ ਪ੍ਰਕਾਸ਼ ਅਸਥਾਨ ਦੀ ਭੰਨ-ਤੋੜ ਕਰਨਾ ਵੀ ਸੀ।
ਇਹ ਵੀ ਪੜ੍ਹੋ: ਕੈਨੇਡਾ 'ਚ ਨੌਕਰੀ ਕਰਨ ਤੋਂ ਪਹਿਲਾਂ ਪੜ੍ਹ ਲਓ ਸਰਕਾਰ ਦੀ ਚਿਤਾਵਨੀ, ਵਰਕ ਵੀਜ਼ਾ ਨੂੰ ਲੈ ਕੇ ਕੀਤਾ ਅਲਰਟ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ, ਜਾਣੋ ਕੈਨੇਡਾ ਸਰਕਾਰ ਨੇ ਕਿਵੇਂ ਫੜਿਆ ਫਰਜ਼ੀਵਾੜਾ
NEXT STORY