ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੇ ਇਕ ਪ੍ਰਭਾਵਿਸ਼ਾਲੀ ਸੰਸਦ ਮੈਂਬਰ ਨੇ ਵੀਰਵਾਰ ਨੂੰ ਕਿਹਾ ਕਿ ਤਾਜ਼ਾ ਮਰਦਮਸ਼ੁਮਾਰੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਭਾਰਤਵੰਸ਼ੀ ਅਮਰੀਕੀ ਦੇਸ਼ ਦੀ ਸੱਭਿਆਚਾਰਕ ਅਤੇ ਆਰਥਿਕ ਸਫ਼ਲਤਾ ਵਿਚ ਮਹੱਤਵਪੂਰਨ ਹੁੰਦੇ ਜਾ ਰਹੇ ਹਨ। ਦੇਸ਼ ਦੀ ਕੁੱਲ ਆਬਾਦੀ ਦਾ 1.3 ਫ਼ੀਸਦੀ ਹਿੱਸਾ ਭਾਰਤੀ ਮੂਲ ਦੇ ਅਮਰੀਕੀਆਂ ਦਾ ਹੈ। ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਪੀ.ਟੀ.ਆਈ.-ਭਾਸ਼ਾ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ, ‘ਕਈ ਹੋਰ ਭਾਈਚਾਰਿਆਂ ਦੀ ਤਰ੍ਹਾਂ ਇਹ ਭਾਈਚਾਰਾ ਚੀਜ਼ਾਂ ਨੂੰ ਤੇਜ਼ੀ ਨਾਲ ਆਪਣੇ ਨਾਲ ਜੋੜ ਰਿਹਾ ਹੈ, ਆਪਣੀ ਵਿੱਤੀ ਅਤੇ ਪੇਸ਼ੇਵਰ ਸਫ਼ਲਤਾ ਸਥਾਪਤ ਕਰ ਰਿਹਾ ਹੈ। ਸੁਭਾਵਿਕ ਤੌਰ ’ਤੇ ਅਜਿਹਾ ਲੱਗਦਾ ਹੈ ਕਿ ਉਹ ਇਹ ਪਤਾ ਕਰਨਾ ਚਾਹੁੰਦਾ ਹੈ ਕਿ ਉਹ ਉਨ੍ਹਾਂ ਭਾਈਚਾਰਿਆਂ ਨੂੰ ਵਾਪਸ ਕੀ ਦੇ ਸਕਦਾ ਹੈ, ਜਿਨ੍ਹਾਂ ਵਿਚਾਲੇ ਉਹ ਰਹਿੰਦਾ ਹੈ।’
ਇਹ ਵੀ ਪੜ੍ਹੋ: ਭਾਰਤ ਨਾਲ ਚੰਗੇ ਸਬੰਧ ਚਾਹੁੰਦਾ ਹੈ ਤਾਲਿਬਾਨ, ਕਸ਼ਮੀਰ ਨੂੰ ਲੈ ਕੇ ਆਖ਼ੀ ਇਹ ਗੱਲ
ਕ੍ਰਿਸ਼ਨਮੂਰਤੀ ਨੇ ਕਿਹਾ ਕਿ ਹਾਲ ਹੀ ਵਿਚ ਜਾਰੀ ਮਰਦਮਸ਼ੁਮਾਰੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਭਾਰਤੀ ਮੂਲ ਦੇ ਅਮਰੀਕੀਆਂ ਦੀ ਸੰਖਿਆ 42 ਲੱਖ ਤੋਂ ਜ਼ਿਆਦਾ ਹੈ ਅਤੇ ਉਹ ਨਾ ਸਿਰਫ਼ ਅਮਰੀਕਾ ਦਾ ਸਭ ਤੋਂ ਜ਼ਿਆਦਾ ਤੇਜ਼ੀ ਨਾਲ ਵੱਧਣ ਵਾਲਾ ਜਾਤੀ ਸਮੂਹ ਹੈ, ਸਗੋਂ ਦੇਸ਼ ਦੀ ਸੱਭਿਆਚਾਰਕ ਅਤੇ ਆਰਥਿਕ ਸਫ਼ਲਤਾ ਵਿਚ ਮਹੱਤਵਪੂਰਨ ਹੁੰਦਾ ਜਾ ਰਿਹਾ ਹੈ। 2010 ਦੇ ਬਾਅਦ ਤੋਂ ਭਾਰਤੀ ਮੂਲ ਦੇ ਲੋਕਾਂ ਦੀ ਸੰਖਿਆ ਵਿਚ 40 ਫ਼ੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਅਮਰੀਕਾ ਵਿਚ ਤਕਰੀਬਨ 80 ਫ਼ੀਸਦੀ ਭਾਰਤੀ-ਅਮਰੀਕੀਆਂ ਕੋਲ ਕਾਲਜ ਦੀ ਡਿਗਰੀ, ਕਿਸੇ ਵੀ ਭਾਈਚਾਰੇ ਦੀ ਸਭ ਤੋਂ ਜ਼ਿਆਦਾ ਪ੍ਰਤੀ ਵਿਅਕਤੀ ਆਮਦਨ, ਕੰਪਿਊਟਰ ਵਿਗਿਆਨ ਅਤੇ ਵਿੱਤ ਸਮੇਤ ਬਹੁਤ ਜ਼ਿਆਦਾ ਮੁਕਾਬਲੇ ਵਾਲੇ ਖੇਤਰਾਂ ਵਿਚ ਮੌਜੂਦਗੀ ਹੈ ਅਤੇ ਅਮਰੀਕੀ ਡਾਕਟਰਾਂ ਦੀ 10 ਫ਼ੀਸਦੀ ਆਬਾਦੀ ਭਾਰਤੀ ਮੂਲ ਦੇ ਲੋਕਾਂ ਦੀ ਹੈ। ਅਮਰੀਕੀ ਸੰਸਦ ਮੈਂਬਰ ਨੇ ਕਿਹਾ, ‘ਭਾਰਤੀ-ਅਮਰੀਕੀਆਂ ਲਈ ਇਹ ਪਛਾਣਨਾ ਬਹੁਤ ਮਹੱਤਵਪੂਰਨ ਹੈ ਕਿ ਅਮਰੀਕਾ ਵਿਚ ਸਾਰੇ ਲੋਕ ਆਰਥਿਕ ਜਾਂ ਵਿੱਦਿਅਕ ਤੌਰ ’ਤੇ ਸਮਰੱਥ ਨਹੀਂ ਹਨ ਅਤੇ ਸਾਨੂੰ ਉਨ੍ਹਾਂ ਦੀ ਸਫ਼ਲਤਾ ਵਿਚ ਸਹਾਇਤਾ ਕਰਨੀ ਚਾਹੀਦੀ ਹੈ।’
ਇਹ ਵੀ ਪੜ੍ਹੋ: ਜਨਮ ਲੈਂਦਿਆਂ ਹੀ 60 ਸਾਲ ਦੀ ਬੁੱਢੀ ਵਾਂਗ ਦਿਸਣ ਲੱਗੀ ਬੱਚੀ, ਪਰਿਵਾਰਕ ਮੈਂਬਰ ਹੋਏ ਹੈਰਾਨ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਨਿਊਜ਼ੀਲੈਂਡ : 'ਅੱਤਵਾਦੀ' ਹਮਲੇ 'ਚ ਕਈ ਲੋਕ ਜ਼ਖਮੀ, ਜਵਾਬੀ ਕਾਰਵਾਈ 'ਚ ਹਮਲਾਵਰ ਢੇਰ
NEXT STORY