ਰੋਮ ਵਿਖੇ ਭਾਈ ਤਾਰਾ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ

You Are HereInternational
Tuesday, March 13, 2018-9:17 AM

ਰੋਮ (ਕੈਂਥ )—ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰਾ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਜਿਸ ਦੌਰਾਨ ਵਿਸ਼ੇਸ਼ ਦੀਵਾਨ ਸਜਾਏ ਗਏ । ਦੀਵਾਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਆਰੰਭਤਾ ਕੀਤੀ ਗਈ ਅਤੇ ਉਪਰੰਤ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਅਮਨਦੀਪ ਸਿੰਘ ਆਨੰਦਪੁਰ ਸਾਹਿਬ ਵਾਲਿਆਂ ਵੱਲੋਂ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨਾਲ ਗੁਰਬਾਣੀ ਕਥਾ ਅਤੇ ਸਿੱਖ ੲਿਤਿਹਾਸ ਦੀ ਸਾਂਝ ਪਾਈ।

PunjabKesari
ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋਡ਼ੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਗੁਰੂਘਰ ਸ਼ਿਰਕਤ ਕੀਤੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। 

Edited By

Lalita

Lalita is News Editor at Jagbani.

Popular News

!-- -->