Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    4:17:29 PM

  • rto department punjab vehicles

    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ...

  • punjabis phones suddenly started ringing big warning for 8 districts

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ...

  • voice raised in china against cruelty to animals protests

    ਜਾਨਵਰਾਂ 'ਤੇ ਅੱਤਿਆਚਾਰ ਵਿਰੁੱਧ ਚੀਨ 'ਚ ਉੱਠੀ...

  • ind vs zim 1st t20i

    IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ ਨੇ ਛੇੜੀ ਚਰਚਾ

INTERNATIONAL News Punjabi(ਵਿਦੇਸ਼)

ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ ਨੇ ਛੇੜੀ ਚਰਚਾ

  • Edited By Harpreet Singh,
  • Updated: 30 Jun, 2026 02:57 PM
United States of America
rubio and vance
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਰਾਨ ਨਾਲ ਹੋਏ ਜੰਗਬੰਦੀ ਸਮਝੌਤੇ ’ਤੇ ਦਸਤਖਤ ਕਰਨ ਤੋਂ ਬਾਅਦ ਹੁਣ ਉਨ੍ਹਾਂ ਦੀ ਆਪਣੀ ਹੀ ਟੀਮ ਦੇ ਅੰਦਰ ਮਤਭੇਦਾਂ ਦੀ ਚਰਚਾ ਤੇਜ਼ ਹੋ ਗਈ ਹੈ। ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੇ ਹਾਲੀਆ ਬਿਆਨਾਂ ਨੇ ਇਸ ਬਹਿਸ ਨੂੰ ਹੋਰ ਹਵਾ ਦੇ ਦਿੱਤੀ ਹੈ ਕਿ ਕੀ ਟਰੰਪ ਪ੍ਰਸ਼ਾਸਨ ਇਰਾਨ ਅਤੇ ਲਿਬਨਾਨ ਵਰਗੇ ਸੰਵੇਦਨਸ਼ੀਲ ਮੁੱਦਿਆਂ ’ਤੇ ਇਕਮਤ ਨਹੀਂ ਹੈ। ਹਾਲਾਂਕਿ ਵ੍ਹਾਈਟ ਹਾਊਸ ਨੇ ਇਨ੍ਹਾਂ ਸਾਰੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਪੂਰੀ ਪ੍ਰਸ਼ਾਸਨਿਕ ਟੀਮ ਰਾਸ਼ਟਰਪਤੀ ਟਰੰਪ ਦੀ ਨੀਤੀ ਨਾਲ ਖੜ੍ਹੀ ਹੈ ਪਰ ਦੋਵਾਂ ਨੇਤਾਵਾਂ ਦੀ ਵੱਖੋ-ਵੱਖਰੀ ਸ਼ੈਲੀ ਅਤੇ ਬਿਆਨ ਸਿਆਸੀ ਗਲਿਆਰਿਆਂ ’ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਇਰਾਨ ਸਮਝੌਤੇ ਦੇ ਬਚਾਅ ’ਚ ਉੱਤਰੇ ਜੇ.ਡੀ. ਵੈਂਸ
ਅਲਜਜ਼ੀਰਾ ਦੀ ਇਕ ਰਿਪੋਰਟ ਮੁਤਾਬਕ ਇਰਾਨ ਨਾਲ ਹੋਏ ਸਮਝੌਤੇ ਨੂੰ ਲੈ ਕੇ ਅਮਰੀਕਾ ’ਚ ਖਾਸ ਕਰ ਕੇ ਇਜ਼ਰਾਈਲ ਸਮਰਥਕ ਨੇਤਾਵਾਂ ਵੱਲੋਂ ਤਿੱਖੀ ਆਲੋਚਨਾ ਹੋ ਰਹੀ ਹੈ। ਅਜਿਹੇ ਮਾਹੌਲ ’ਚ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਲਗਾਤਾਰ ਮੀਡੀਆ ਵਿਚ ਸਾਹਮਣੇ ਆ ਕੇ ਇਸ ਸਮਝੌਤੇ ਦਾ ਬਚਾਅ ਕਰ ਰਹੇ ਹਨ। ਸਵਿਟਜ਼ਰਲੈਂਡ ’ਚ ਇਰਾਨ ਨਾਲ ਹੋਈ ਵਾਰਤਾ ਦੀ ਅਗਵਾਈ ਕਰਨ ਵਾਲੇ ਵੈਂਸ ਨੇ ਕਿਹਾ ਕਿ ਗੱਲਬਾਤ ਵਿਚ ਚੰਗੀ ਤਰੱਕੀ ਹੋਈ ਹੈ ਅਤੇ ਭਵਿੱਖ ਦੇ ਸਮਝੌਤੇ ਲਈ ਮਜ਼ਬੂਤ ਨੀਂਹ ਤਿਆਰ ਹੋ ਚੁੱਕੀ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਅਮਰੀਕਾ ਅਤੇ ਇਰਾਨ ਭਵਿੱਖ ਵਿਚ ਮਿਲ ਕੇ ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੰਮ ਕਰ ਸਕਦੇ ਹਨ। ਵੈਂਸ ਨੇ ਇਜ਼ਰਾਈਲ ਨੂੰ ਵੀ ਅਸਿੱਧੇ ਤੌਰ ’ਤੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਿਰਫ਼ ਫ਼ੌਜੀ ਤਾਕਤ ਦੇ ਸਹਾਰੇ ਹਰ ਰਾਸ਼ਟਰੀ ਸੁਰੱਖਿਆ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ- 50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ ਹੀ ਕਿਉਂ ਨਿਕਲ ਜਾਂਦੀ ਹੈ 'ਫ਼ੂਕ' ?

ਇਜ਼ਰਾਈਲ ਨੂੰ ਲੈ ਕੇ ਦੋਵਾਂ ਨੇਤਾਵਾਂ ਦੇ ਵੱਖੋ-ਵੱਖਰੇ ਤੇਵਰ
ਜਿੱਥੇ ਵੈਂਸ ਨੇ ਇਜ਼ਰਾਈਲ ਦੀ ਫ਼ੌਜੀ ਕਾਰਵਾਈ ’ਤੇ ਸਵਾਲ ਚੁੱਕੇ, ਉੱਥੇ ਹੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਜਨਤਕ ਤੌਰ ’ਤੇ ਇਜ਼ਰਾਈਲ ਦੀ ਆਲੋਚਨਾ ਤੋਂ ਦੂਰੀ ਬਣਾਈ ਰੱਖੀ। ਰੂਬੀਓ ਨੇ ਲਿਬਨਾਨ ’ਚ ਇਜ਼ਰਾਈਲ ਦੀ ਕਾਰਵਾਈ ਨੂੰ ਹਿਜ਼ਬੁੱਲਾ ਦੇ ਹਮਲਿਆਂ ਦੇ ਜਵਾਬ ਵਜੋਂ ਸਹੀ ਠਹਿਰਾਇਆ। ਉਨ੍ਹਾਂ ਇਜ਼ਰਾਈਲ ਦੀਆਂ ਸੁਰੱਖਿਆ ਲੋੜਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਅਮਰੀਕਾ ਆਪਣੇ ਸਹਿਯੋਗੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ।

ਖਾੜੀ ਦੇਸ਼ਾਂ ਅਤੇ ਇਰਾਨ ’ਤੇ ਵੀ ਵੱਖੋ-ਵੱਖਰੇ ਸੰਕੇਤ
ਵੈਂਸ ਨੇ ਗੱਲਬਾਤ ਦੌਰਾਨ ਇਹ ਵੀ ਸੰਕੇਤ ਦਿੱਤੇ ਕਿ ਖਾੜੀ ਦੇਸ਼ਾਂ ਨੂੰ ਭਵਿੱਖ ’ਚ ਇਰਾਨ ਦੇ ਪੁਨਰ-ਨਿਰਮਾਣ ਵਿਚ ਭੂਮਿਕਾ ਨਿਭਾਉਣੀ ਪੈ ਸਕਦੀ ਹੈ। ਉਨ੍ਹਾਂ ਦਾ ਰੁਖ਼ ਨਰਮ ਅਤੇ ਸਮਝੌਤਾ ਅਧਾਰਤ ਦਿਖਾਈ ਦਿੱਤਾ। ਇਸ ਦੇ ਉਲਟ, ਰੂਬੀਓ ਨੇ ਸੰਯੁਕਤ ਅਰਬ ਅਮੀਰਾਤ, ਕੁਵੈਤ ਅਤੇ ਬਹਿਰੀਨ ਦੀ ਯਾਤਰਾ ਦੌਰਾਨ ਸਪੱਸ਼ਟ ਕੀਤਾ ਕਿ ਅਮਰੀਕਾ ਹਰ ਕੀਮਤ ’ਤੇ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਰਾਨ ਨੂੰ ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ’ਤੇ ਕਿਸੇ ਕਿਸਮ ਦਾ ਕੰਟਰੋਲ ਜਾਂ ਟੈਕਸ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰੂਬੀਓ ਨੇ ਇਹ ਵੀ ਦੁਹਰਾਇਆ ਕਿ ਕਿਸੇ ਵੀ ਸਮਝੌਤੇ ਵਿਚ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਦੀ ਸੁਰੱਖਿਆ ਸਰਵਉੱਚ ਤਰਜੀਹ ਹੋਵੇਗੀ।

ਇਹ ਵੀ ਪੜ੍ਹੋ- ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ, ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ

ਵ੍ਹਾਈਟ ਹਾਊਸ ਨੇ ਮਤਭੇਦ ਦੀਆਂ ਖ਼ਬਰਾਂ ਨੂੰ ਕੀਤਾ ਖਾਰਜ
ਵੈਂਸ ਅਤੇ ਰੂਬੀਓ ਦੇ ਬਿਆਨਾਂ ਤੋਂ ਬਾਅਦ ਮੀਡੀਆ ਵਿਚ ਟਰੰਪ ਪ੍ਰਸ਼ਾਸਨ ਦੇ ਅੰਦਰ ਵੰਡ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ। ਹਾਲਾਂਕਿ ਵ੍ਹਾਈਟ ਹਾਊਸ ਨੇ ਇਨ੍ਹਾਂ ਅਟਕਲਾਂ ਨੂੰ ਪੂਰੀ ਤਰ੍ਹਾਂ ਗਲਤ ਦੱਸਿਆ ਹੈ। ਵ੍ਹਾਈਟ ਹਾਊਸ ਦੀ ਬੁਲਾਰਨ ਐਨਾ ਕੇਲੀ ਨੇ ਕਿਹਾ ਕਿ ਪੂਰਾ ਪ੍ਰਸ਼ਾਸਨ ਰਾਸ਼ਟਰਪਤੀ ਟਰੰਪ ਦੀ ਅਗਵਾਈ ਵਿਚ ਇਕਜੁੱਟ ਹੈ ਅਤੇ ਇਰਾਨ ਨੂੰ ਪ੍ਰਮਾਣੂ ਹਥਿਆਰ ਹਾਸਲ ਕਰਨ ਤੋਂ ਰੋਕਣ ਲਈ ਵਚਨਬੱਧ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗਾਟ ਨੇ ਵੀ ਮਤਭੇਦ ਦੀਆਂ ਖ਼ਬਰਾਂ ਨੂੰ ਫਰਜ਼ੀ ਨੈਰੇਟਿਵ ਕਰਾਰ ਦਿੱਤਾ। ਖ਼ੁਦ ਮਾਰਕੋ ਰੂਬੀਓ ਨੇ ਵੀ ਕਿਹਾ ਕਿ ਪ੍ਰਸ਼ਾਸਨ ਦੇ ਸਾਰੇ ਮੈਂਬਰ ਰਾਸ਼ਟਰਪਤੀ ਦੀ ਨੀਤੀ ਅਨੁਸਾਰ ਕੰਮ ਕਰ ਰਹੇ ਹਨ।

ਰਿਪਬਲੀਕਨ ਪਾਰਟੀ ਦੇ ਅੰਦਰ ਪੁਰਾਣੀ ਵਿਚਾਰਧਾਰਕ ਲੜਾਈ ਮੁੜ ਚਰਚਾ ’ਚ
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਵਿਵਾਦ ਸਿਰਫ਼ ਨਿੱਜੀ ਬਿਆਨਾਂ ਤੱਕ ਸੀਮਤ ਨਹੀਂ ਹੈ, ਸਗੋਂ ਰਿਪਬਲੀਕਨ ਪਾਰਟੀ ਦੇ ਅੰਦਰ ਸਾਲਾਂ ਤੋਂ ਚੱਲ ਰਹੀ ਵਿਚਾਰਧਾਰਕ ਲੜਾਈ ਨੂੰ ਵੀ ਸਾਹਮਣੇ ਲਿਆਉਂਦਾ ਹੈ। ਜੇ.ਡੀ. ਵੈਂਸ ਲੰਬੇ ਸਮੇਂ ਤੋਂ ਵਿਦੇਸ਼ੀ ਜੰਗਾਂ ਅਤੇ ਫ਼ੌਜੀ ਦਖਲਅੰਦਾਜ਼ੀ ਦੇ ਆਲੋਚਕ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਅਮਰੀਕਾ ਨੂੰ ਲਗਾਤਾਰ ਬਾਹਰੀ ਸੰਘਰਸ਼ਾਂ ਵਿਚ ਉਲਝਣ ਤੋਂ ਬਚਣਾ ਚਾਹੀਦਾ ਹੈ। ਦੂਜੇ ਪਾਸੇ, ਮਾਰਕੋ ਰੂਬੀਓ ਨੂੰ ਰਿਪਬਲੀਕਨ ਪਾਰਟੀ ਦੇ ‘ਹਾਕਿਸ਼’ ਭਾਵ ਹਮਲਾਵਰ ਵਿਦੇਸ਼ ਨੀਤੀ ਦੇ ਸਮਰਥਕ ਨੇਤਾਵਾਂ ਵਿਚ ਗਿਣਿਆ ਜਾਂਦਾ ਹੈ। ਉਹ ਇਰਾਨ, ਰੂਸ ਅਤੇ ਹੋਰ ਵਿਰੋਧੀ ਦੇਸ਼ਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦੇ ਪੱਖ ’ਚ ਰਹੇ ਹਨ।

ਇਹ ਵੀ ਪੜ੍ਹੋ- ਜੇ ਪਾਸਪੋਰਟ ਨਹੀਂ, ਤਾਂ ਕੀ ਹੈ ਨਾਗਰਿਕਤਾ ਦਾ ਸਬੂਤ ?

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Marco Rubio
  • JD Vance
  • Iran Escalation
  • Donald Trump

ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ ਵਧੇਰੇ ਜ਼ਖਮੀ

NEXT STORY

Stories You May Like

  • us may control hormuz
    ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ
  • neet paper  congress  kiren rijiju  rajya sabha  discussion
    NEET ਦੇ ਮੁੱਦੇ 'ਤੇ ਕਾਂਗਰਸ ਨੂੰ ਛੱਡ ਕੇ ਸਾਰੇ ਦਲ ਚਰਚਾ ਲਈ ਤਿਆਰ : ਰਿਜਿਜੂ
  • jd vance becomes father
    ਅਮਰੀਕੀ ਉਪ-ਰਾਸ਼ਟਰਪਤੀ JD ਵੈਂਸ ਦੇ ਘਰ ਗੂੰਜੀ ਕਿਲਕਾਰੀ, ਪਤਨੀ ਉਸ਼ਾ ਵੈਂਸ ਨੇ ਚੌਥੇ ਬੱਚੇ ਨੂੰ ਦਿੱਤਾ ਜਨਮ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • guardian of the strait of hormuz
    ਹੋਰਮੁਜ਼ ਦੀ ‘ਸਰਪ੍ਰਸਤੀ’ 'ਤੇ ਅਮਰੀਕਾ-ਈਰਾਨ ਵਿਚਾਲੇ ਸ਼ਬਦੀ ਜੰਗ, ਟਰੰਪ ਦੇ 20% ਟੈਕਸ ਦਾ ਈਰਾਨ ਨੇ ਉਡਾਇਆ ਮਜ਼ਾਕ
  • don  t select the team based on the ipl  manjrekar
    ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ
  • dispute escalates between china and europe
    ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ ਹੈ ਵੱਡੀ ਜੰਗ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
Trending
Ek Nazar
indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • balochistan at turning point
      ਬਲੋਚਿਸਤਾਨ ਨਿਰਣਾਇਕ ਮੋੜ ’ਤੇ: ਪਾਕਿਸਤਾਨ ਦੇ ਸ਼ਾਸਨ ਮਾਡਲ ਦੀ ਨਾਕਾਮੀ ਬੇਨਕਾਬ
    • china failed to achieve annual growth due to property market downturn
      ਪ੍ਰਾਪਰਟੀ ਮਾਰਕਿਟ 'ਚ ਗਿਰਾਵਟ ਤੇ ਘੱਟ ਖਪਤ ਕਾਰਨ ਸਾਲਾਨਾ ਗ੍ਰੋਥ ਹਾਸਲ ਨਹੀਂ ਕਰ...
    • pakistan asked aid from america
      ਪਾਕਿਸਤਾਨ ਨੇ ਅਮਰੀਕਾ ਤੋਂ ਮੰਗ ਲਏ 96 ਹਜ਼ਾਰ ਕਰੋੜ ! ਵਿਚੋਲਗੀ ਦੀ ਲਗਾਈ ਵੱਡੀ...
    • presidential elections
      ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...
    • big blow to elon musk loss of rs 4 2 lakh crore in just one day
      ਦੁਨੀਆ ਦੇ ਸਭ ਤੋਂ ਅਮੀਰ Elon Musk ਨੂੰ ਝਟਕਾ, ਇਕ ਦਿਨ 'ਚ ਹੋ ਗਿਆ 4.2 ਲੱਖ...
    • going to canada  direct flight from delhi to toronto starts
      Canada ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸ਼ੁਰੂ ਹੋਈ Delhi-Toronto ਤੱਕ ਦੀ...
    • punjabi students in canada
      'ਸਾਡੀ ਕੋਈ ਗਾਰੰਟੀ ਨਹੀਂ..!', ਕੈਨੇਡਾ 'ਚ ਬੁਰੇ ਫ਼ਸੇ ਪੰਜਾਬੀ ਵਿਦਿਆਰਥੀ, ਕਾਲਜ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • saudi oil tankers
      ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...
    • london muslim brotherhood
      ‘ਲੰਡਨ ਬਣ ਗਿਆ ਮੁਸਲਿਮ ਬ੍ਰਦਰਹੁੱਡ ਦਾ ਗੜ੍ਹ..!’ ਅੱਤਵਾਦ ਵਿਰੋਧੀ ਮਾਹਿਰ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +