ਮਾਸਕੋ (ਵਾਰਤਾ) : ਰੂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 5,509 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਕੁੱਲ ਪੀੜਤਾਂ ਦੀ ਗਿਣਤੀ 8,34,499 ਹੋ ਗਈ ਹੈ। ਰੂਸ ਦੇ ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਬਿਆਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਰੂਸ ਦੇ 84 ਖ਼ੇਤਰਾਂ ਵਿਚ ਕੋਰੋਨਾ ਦੇ 5,509 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 1,361 ਲੋਕਾਂ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ।
ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਰੋਜ਼ਾਨਾ 0.7 ਫ਼ੀਸਦੀ ਦੀ ਦਰ ਨਾਲ ਵਾਧਾ ਹੋ ਰਿਹਾ ਹੈ। ਰਾਜਧਾਨੀ ਮਾਸਕੋ ਵਿਚ ਸਭ ਤੋਂ ਜ਼ਿਆਦਾ 678 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਬਾਅਦ ਸਵੇਰਡਲੋਵਸਕ ਖ਼ੇਤਰ ਵਿਚ 215 ਅਤੇ ਖਾਂਟੀ-ਮਾਂਸੀ ਸਵਾਇਤ ਖ਼ੇਤਰ ਵਿਚ 172 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਵਿਡ-19 ਦੇ 129 ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 13,802 ਹੋ ਗਈ ਹੈ। ਇਸ ਦੇ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 9,322 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਵੀ ਹੋਏ ਹਨ। ਰੂਸ ਵਿਚ ਹੁਣ ਤੱਕ 6,29,655 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਦੇਸ਼ ਵਿਚ ਇਸ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 2.78 ਕਰੋੜ ਨਮੂਨਿਆਂ ਦੀ ਕੋਰੋਨਾ ਜਾਂਚ ਹੋ ਚੁੱਕੀ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 2,61,000 ਸ਼ੱਕੀ ਲੋਕਾਂ ਨੂੰ ਡਾਕਟਰੀ ਨਿਗਰਾਨੀ ਵਿਚ ਰੱਖਿਆ ਗਿਆ ਹੈ ।
ਅਮਰੀਕਾ, ਆਸਟ੍ਰੇਲੀਆ ਨੇ ਜਾਪਾਨ ਅਤੇ ਭਾਰਤ ਨਾਲ ਕਵਾਡ ਮਸ਼ਵਰੇ ਪ੍ਰਤੀ ਵਚਨਬੱਧਤਾ ਦੀ ਕੀਤੀ ਪੁਸ਼ਟੀ
NEXT STORY