ਇੰਟਰਨੈਸ਼ਨਲ ਡੈਸਕ : ਰੂਸ ਦੇ ਪਰਮ ਸ਼ਹਿਰ ਦੀ ਯੂਨੀਵਰਸਿਟੀ ’ਚ ਮੌਜੂਦ ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ। ਮਾਸਕੋ ਸਥਿਤ ਭਾਰਤੀ ਦੂਤਘਰ ਨੇ ਇਸ ਦੀ ਜਾਣਕਾਰੀ ਦਿੱਤੀ। ਦਰਅਸਲ, ਪਰਮ ਸ਼ਹਿਰ ਦੀ ਇੱਕ ਯੂਨੀਵਰਸਿਟੀ ’ਚ ਸੋਮਵਾਰ ਸਵੇਰੇ ਇਕ ਬੰਦੂਕਧਾਰੀ ਨੇ ਗੋਲੀਬਾਰੀ ਕੀਤੀ, ਜਿਸ ’ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖ਼ਮੀ ਹੋ ਗਏ। ਬੰਦੂਕਧਾਰੀ ਨੂੰ ਬਾਅਦ ’ਚ ਢੇਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਜਾਂਚ ਕਮੇਟੀ ਨੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਝ ਵਿਦਿਆਰਥੀਆਂ ਨੇ ਆਪਣੀ ਜਾਨ ਬਚਾਉਣ ਲਈ ਇਮਾਰਤ ਦੀਆਂ ਖਿੜਕੀਆਂ ਤੋਂ ਛਾਲਾਂ ਮਾਰੀਆਂ। ਭਾਰਤੀ ਦੂਤਘਰ ਨੇ ਟਵੀਟ ਕਰ ਕੇ ਕਿਹਾ, ‘ਰੂਸ ਦੀ ਪਰਮ ਸਟੇਟ ਯੂਨੀਵਰਸਿਟੀ ’ਤੇ ਹੋਏ ਭਿਆਨਕ ਹਮਲੇ ਤੋਂ ਹੈਰਾਨ ਹਨ।
ਇਹ ਵੀ ਪੜ੍ਹੋ : ISIS ਨੇ ਲਈ ਤਾਲਿਬਾਨ ’ਤੇ ਹੋਏ ਲੜੀਵਾਰ ਹਮਲਿਆਂ ਦੀ ਜ਼ਿੰਮੇਵਾਰੀ
ਮ੍ਰਿਤਕਾਂ ਪ੍ਰਤੀ ਸਾਡੀ ਡੂੰਘੀ ਹਮਦਰਦੀ ਅਤੇ ਅਸੀਂ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਦੂਤਘਰ ਸਥਾਨਕ ਅਧਿਕਾਰੀਆਂ ਅਤੇ ਭਾਰਤੀ ਵਿਦਿਆਰਥੀਆਂ ਦੇ ਪ੍ਰਤੀਨਿਧੀਆਂ ਦੇ ਸੰਪਰਕ ’ਚ ਹੈ। ਪਰਮ ਸਟੇਟ ਮੈਡੀਕਲ ਯੂਨੀਵਰਸਿਟੀ ’ਚ ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ। ਪਰਮ ਸਟੇਟ ਯੂਨੀਵਰਸਿਟੀ ਪ੍ਰੈੱਸ ਸਰਵਿਸ ਦੇ ਅਨੁਸਾਰ ਅਣਪਛਾਤੇ ਅਪਰਾਧੀ ਨੇ ਗੈਰ-ਮਾਰੂ ਬੰਦੂਕ ਦੀ ਵਰਤੋਂ ਕੀਤੀ। ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਆਪਣੇ ਆਪ ਨੂੰ ਕਮਰਿਆਂ ’ਚ ਬੰਦ ਕਰ ਲਿਆ ਅਤੇ ਯੂਨੀਵਰਸਿਟੀ ਨੇ ਉਨ੍ਹਾਂ ਲੋਕਾਂ ਨੂੰ ਕੈਂਪਸ ਛੱਡਣ ਦੀ ਅਪੀਲ ਕੀਤੀ, ਜੋ ਅਜਿਹਾ ਕਰਨ ਦੀ ਹਾਲਤ ’ਚ ਸਨ।
ਨਿਊਜ਼ੀਲੈਂਡ ਦਾ ਸਭ ਤੋਂ ਵੱਡਾ ਸ਼ਹਿਰ ਕੋਵਿਡ-19 ਪਾਬੰਦੀਆਂ 'ਚ ਦੇਵੇਗਾ ਢਿੱਲ
NEXT STORY