ਮਾਸਕੋ (ਵਾਰਤਾ)— ਰੂਸ ਤੋਂ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਖਰੀਦਣ ਕਾਰਨ ਤੁਰਕੀ ਨੂੰ ਅਮਰੀਕੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੀਡੀਆ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ।
ਸੂਤਰਾਂ ਨੇ ਸਮਾਚਾਰ ਏਜੰਸੀ ਨੂੰ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟੀਮ ਨੇ ਤੁਰਕੀ ਦੇ ਵਿਰੁੱਧ ਪਹਿਲਾਂ ਹੀ ਕਈ ਪਾਬੰਦੀਆਂ ਲਗਾਉਣ ਦਾ ਫੈਸਲਾ ਕਰ ਲਿਆ ਹੈ। ਇਸ ਤੋਂ ਪਹਿਲਾਂ ਤੁਰਕੀ ਦੇ ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਕਿਹਾ ਸੀ ਕਿ ਐੱਸ-400 ਹਵਾਈ ਰੱਖਿਆ ਮਿਜ਼ਾਈਲ ਪ੍ਰਣਾਲੀ ਦੀ ਪਹਿਲੀ ਖੇਪ ਰਾਜਧਾਨੀ ਅੰਕਾਰਾ ਪਹੁੰਚ ਚੁੱਕੀ ਹੈ।
ਨੇਪਾਲ 'ਚ ਹੜ੍ਹ ਤੇ ਢਿੱਗਾਂ ਡਿੱਗਣ ਕਾਰਣ ਹੁਣ ਤਕ 50 ਲੋਕਾਂ ਦੀ ਮੌਤ
NEXT STORY