ਮਾਸਕੋ: ਰੂਸ ਨੇ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ 5,204 ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ ਦੇਸ਼ ਵਿਚ ਇਨਫੈਕਟਿਡਾਂ ਦੀ ਗਿਣਤੀ ਵਧਕੇ 8.66 ਲੱਖ ਤੋਂ ਵਧੇਰੇ ਹੋ ਗਈ ਹੈ। ਕੋਰੋਨਾ ਵਾਇਰਸ ਪ੍ਰਤੀਕਿਰਿਆ ਕੇਂਦਰ ਨੇ ਬੁੱਧਵਾਰ ਨੂੰ ਦੱਸਿਆ ਕਿ ਦੇਸ਼ ਦੇ 83 ਖੇਤਰਾਂ ਵਿਚ ਪਿਛਲੇ 24 ਘੰਟਿਆਂ ਵਿਚ 5204 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ਵਿਚ 1,342 ਸਰਗਰਮ ਮਾਮਲਿਆਂ ਵਿਚ ਬੀਮਾਰੀ ਦੇ ਲੱਛਣ ਹਨ।
ਕੇਂਦਰ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਮਾਸਕੋ ਵਿਚ 687 ਮਾਮਲੇ ਦਰਜ ਕੀਤੇ ਹਨ। ਜੋ ਕਿ ਹੋਰਾਂ ਖੇਤਰਾਂ ਦੇ ਮੁਕਾਬਲੇ ਵਧੇਰੇ ਹਨ। ਚੁਕੋਤਕਾ ਖੁਦਮੁਖਤਿਆਰ ਖੇਤਰ ਤੇ ਸੇਵਸਤੋਪੋਲ ਸ਼ਹਿਰ ਵਿਚ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਰੂਸ ਵਿਚ ਪਿਛਲੇ 24 ਘੰਟਿਆਂ ਦੌਰਾਨ ਮਹਾਮਾਰੀ ਕਾਰਣ 139 ਮਰੀਜ਼ਾਂ ਦੀ ਮੌਤ ਹੋਈ। ਦੇਸ਼ ਵਿਚ ਹੁਣ ਤੱਕ 14,490 ਲੋਕਾਂ ਦੀ ਇਸ ਬੀਮਾਰੀ ਕਾਰਣ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 7,555 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ ਤੇ ਹੁਣ ਤੱਕ ਕੁੱਲ 6,69,026 ਲੋਕ ਬੀਮਾਰੀ ਨਾਲ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਦੇਸ਼ ਵਿਚ ਦੋ ਕਰੋੜ 94 ਲੱਖ ਲੋਕਾਂ ਦਾ ਟੈਸਟ ਕੀਤਾ ਗਿਆ ਹੈ ਤੇ ਵਾਇਰਸ ਦੇ 2,46,000 ਸ਼ੱਕੀ ਮੈਡੀਕਲ ਨਿਗਰਾਨੀ ਵਿਚ ਹਨ।
ਭਾਰਤੀ-ਅਮਰੀਕੀਆਂ ਨੇ ਰਾਮ ਮੰਦਰ ਦੇ ਨੀਂਹ ਪੱਥਰ ਰੱਖਣ ਦਾ ਮਨਾਇਆ ਜਸ਼ਨ
NEXT STORY