ਇੰਟਰਨੈਸ਼ਨਲ ਡੈਸਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਰਦੇਸ਼ਾਂ ਹੇਠ ਅਮਰੀਕੀ ਸੈਨਾ ਵੱਲੋਂ ਵੈਨੇਜ਼ੁਏਲਾ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਵਿਸ਼ਵ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਰੂਸ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਲਾਤੀਨੀ ਅਮਰੀਕਾ ਦੀ ਸ਼ਾਂਤੀ ਲਈ ਇੱਕ ਗੰਭੀਰ ਖਤਰਾ ਦੱਸਿਆ ਹੈ। ਰੂਸ ਮੁਤਾਬਕ ਵਾਸ਼ਿੰਗਟਨ ਵੱਲੋਂ ਕੀਤੀ ਗਈ ਇਹ ਕਾਰਵਾਈ ਦੁਸ਼ਮਣੀ ਦਾ ਨਤੀਜਾ ਹੈ ਤੇ ਇਸ ਦਾ ਕੋਈ ਠੋਸ ਆਧਾਰ ਨਹੀਂ ਹੈ।
ਰੂਸੀ ਵਿਦੇਸ਼ ਮੰਤਰਾਲੇ ਦੀ ਸਖ਼ਤ ਚਿਤਾਵਨੀ
ਰੂਸੀ ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਮਰੀਕਾ ਨੇ ਵੈਨੇਜ਼ੁਏਲਾ ਵਿਰੁੱਧ "ਹਥਿਆਰਬੰਦ ਹਮਲਾ" ਦਿਖਾਇਆ ਹੈ। ਰੂਸ ਅਨੁਸਾਰ, ਅਮਰੀਕਾ ਇਸ ਹਮਲੇ ਨੂੰ ਸਹੀ ਠਹਿਰਾਉਣ ਲਈ ਭਾਵੇਂ ਕੋਈ ਵੀ ਬਹਾਨਾ ਬਣਾ ਲਵੇ, ਪਰ ਉਹ ਸਾਰੇ ਨਿਰਆਧਾਰ ਅਤੇ ਨਿੰਦਣਯੋਗ ਹਨ। ਰੂਸ ਨੇ ਸਪੱਸ਼ਟ ਕੀਤਾ ਕਿ ਅਜਿਹੇ ਕਦਮ ਕੂਟਨੀਤੀ ਦੀ ਹਾਰ ਹਨ।
ਰਾਸ਼ਟਰਪਤੀ ਮਾਦੁਰੋ ਤੇ ਉਨ੍ਹਾਂ ਦੀ ਪਤਨੀ ਹਿਰਾਸਤ 'ਚ!
ਇਸ ਦੌਰਾਨ ਇੱਕ ਵੱਡਾ ਦਾਅਵਾ ਸਾਹਮਣੇ ਆਇਆ ਹੈ ਕਿ ਅਮਰੀਕੀ ਸੈਨਾ ਨੇ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਦ ਇਹ ਐਲਾਨ ਕੀਤਾ ਹੈ। ਰਿਪੋਰਟਾਂ ਮੁਤਾਬਕ ਇੱਕ ਰਿਪਬਲਿਕਨ ਸੀਨੇਟਰ ਨੇ ਦਾਅਵਾ ਕੀਤਾ ਹੈ ਕਿ ਮਾਦੁਰੋ ਨੂੰ ਅਮਰੀਕਾ ਵਿੱਚ ਮੁਕੱਦਮਾ ਚਲਾਉਣ ਲਈ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ, ਰੂਸ ਨੇ ਆਪਣੇ ਬਿਆਨ ਵਿੱਚ ਮਾਦੁਰੋ ਦਾ ਸਿੱਧਾ ਜ਼ਿਕਰ ਨਹੀਂ ਕੀਤਾ ਹੈ।
ਰੂਸ ਵੱਲੋਂ ਵਿਚੋਲਗੀ ਦੀ ਪੇਸ਼ਕਸ਼
ਰੂਸ ਨੇ ਵੈਨੇਜ਼ੁਏਲਾ ਦੇ ਲੋਕਾਂ ਨਾਲ ਆਪਣੀ ਇਕਜੁੱਟਤਾ ਪ੍ਰਗਟਾਈ ਹੈ ਅਤੇ ਅਪੀਲ ਕੀਤੀ ਹੈ ਕਿ ਤਣਾਅ ਨੂੰ ਵਧਣ ਤੋਂ ਰੋਕਿਆ ਜਾਵੇ। ਰੂਸ ਦਾ ਮੰਨਣਾ ਹੈ ਕਿ ਕਿਸੇ ਵੀ ਵਿਵਾਦ ਦਾ ਹੱਲ ਸਿਰਫ਼ ਗੱਲਬਾਤ ਅਤੇ ਵਿਚੋਲਗੀ (Mediators) ਰਾਹੀਂ ਹੀ ਨਿਕਲਣਾ ਚਾਹੀਦਾ ਹੈ। ਰੂਸ ਨੇ ਅਜਿਹੀ ਕਿਸੇ ਵੀ ਗੱਲਬਾਤ ਵਿੱਚ ਮਦਦ ਕਰਨ ਦੀ ਪੇਸ਼ਕਸ਼ ਵੀ ਕੀਤੀ ਹੈ। ਇਸ ਦੇ ਨਾਲ ਹੀ ਰੂਸ ਨੇ ਪੁਸ਼ਟੀ ਕੀਤੀ ਹੈ ਕਿ ਹੁਣ ਤੱਕ ਦੇ ਹਮਲਿਆਂ ਵਿੱਚ ਕਿਸੇ ਵੀ ਰੂਸੀ ਨਾਗਰਿਕ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਹ ਵੀ ਪੜ੍ਹੋ : ਤੂਫ਼ਾਨੀ ਤਾਕਤ ਦਾ ਕਾਮਯਾਬ ਸ਼ਾਹੀ ਨੁਸਖਾ ਕਰ ਲਓ ਨੋਟ, ਪੂਰੀ ਸਰਦੀਆਂ ਆਵੇਗਾ ਕੰਮ
ਮਾਦੁਰੋ ਤੇ ਉਨ੍ਹਾਂ ਦੀ ਪਤਨੀ ਦਾ ਕੁੱਝ ਪਤਾ ਨਹੀਂ; ਵੈਨੇਜ਼ੁਏਲਾ ਦੀ ਉਪ-ਰਾਸ਼ਟਰਪਤੀ ਨੇ ਮੰਗਿਆ 'ਜ਼ਿੰਦਾ ਹੋਣ ਦਾ ਸਬੂਤ
NEXT STORY