ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਯੂਰਪ ਦੀ ਚਾਰ ਦਿਨੀਂ ਯਾਤਰਾ ਲਈ ਵ੍ਹਾਈਟ ਹਾਊਸ ਤੋਂ ਰਵਾਨਾ ਹੋ ਗਏ ਹਨ, ਜਿਥੇ ਉਹ ਯੂਕ੍ਰੇਨ 'ਚ ਰੂਸੀ ਹਮਲੇ 'ਤੇ ਚਰਚਾ ਕਰਨ ਲਈ ਮੁੱਖ ਸਹਿਯੋਗੀਆਂ ਨਾਲ ਮੁਲਾਕਾਤ ਕਰਨਗੇ। ਬਾਈਡੇਨ ਨੇ ਬੁੱਧਵਾਰ ਨੂੰ ਰਵਾਨਾ ਹੋਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਰੂਸ ਵੱਲੋਂ ਯੂਕ੍ਰੇਨ ਜੰਗ 'ਚ ਰਸਾਇਣਕ ਹਥਿਆਰਾਂ ਦੀ ਵਰਤੋਂ ਕਰ ਸਕਣ ਦੇ ਖ਼ਦਸ਼ਾ ਇਕ 'ਅਸਲ ਖ਼ਤਰਾ' ਹੈ।
ਇਹ ਵੀ ਪੜ੍ਹੋ : ਤਰਨਤਾਰਨ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਲਈ CM ਮਾਨ ਵੱਲੋਂ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਉਨ੍ਹਾਂ ਕਿਹਾ ਕਿ ਉਹ ਇਸ ਵਿਸ਼ੇ 'ਤੇ ਵੀਰਵਾਰ ਨੂੰ ਨੇਤਾਵਾਂ ਨਾਲ ਗੱਲਬਾਤ ਕਰਨਗੇ। ਅਜਿਹਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਯੂਕ੍ਰੇਨ 'ਚ ਰੂਸ ਰਸਾਇਣਕ ਜਾਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ। ਬਾਈਡੇਨ ਦਾ ਪਹਿਲਾ ਪੜਾਅ ਬ੍ਰਸੇਲਜ਼ ਹੈ, ਜਿਥੇ ਉਹ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੀ ਐਮਰਜੈਂਸੀ ਸਿਖ਼ਰ ਸੰਮੇਲਨ 'ਚ ਸ਼ਾਮਲ ਹੋਣਗੇ। ਉਹ ਯੂਰਪੀਨ ਯੂਨੀਅਨ ਅਤੇ ਜੀ7 ਸਮੂਹ ਦੀਆਂ ਬੈਠਕਾਂ 'ਚ ਵੀ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਤਰਨਤਾਰਨ : ਕੈਟਲ ਫੀਡ ਲਈ ਬਣਾਈ ਬੇਸਮੈਂਟ 'ਚ ਗੈਸ ਚੜ੍ਹਨ ਨਾਲ 3 ਲੋਕਾਂ ਦੀ ਮੌਤ
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲਵਿਨ ਨੇ ਮੰਗਲਵਾਰ ਨੂੰ ਵ੍ਹਾਈਟ ਹਾਊਸ 'ਚ ਪੱਤਰਕਾਰਾਂ ਨੂੰ ਕਿਹਾ ਸੀ ਕਿ ਰਾਸ਼ਟਰਪਤੀ ਬਾਈਡੇਨ ਨਾਟੋ ਦੀ ਇਕ ਐਮਰਜੈਂਸੀ ਬੈਠਕ 'ਚ ਸ਼ਿਰਕਤ ਕਰਨਗੇ, ਜਿਸ 'ਚ ਨਾਟੋ ਦੇ 29 ਹੋਰ ਮੈਂਬਰ ਦੇਸ਼ਾਂ ਦੇ ਨੇਤਾ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਸੀ ਕਿ ਉਹ ਜੀ-7 ਨੇਤਾਵਾਂ ਨਾਲ ਬੈਠਕ ਕਰਨਗੇ ਅਤੇ ਯੂਰਪੀਅਨ ਕੌਂਸਲ ਦੇ ਸੈਸ਼ਨ ਦੌਰਾਨ 27 ਮੈਂਬਰੀ ਈ.ਯੂ. ਦੇ ਨੇਤਾਵਾਂ ਨੂੰ ਸੰਬੋਧਿਤ ਕਰਨਗੇ। ਉਹ ਯੂਕ੍ਰੇਨ ਨੂੰ ਫੌਜੀ ਸਹਾਇਤਾ ਪ੍ਰਦਾਨ ਕਰਨ ਦੇ ਅਗਲੇ ਪੜਾਅ ਨੂੰ ਲੈ ਕੇ ਵੀ ਚਰਚਾ ਕਰ ਸਕਦੇ ਹਨ।
ਇਹ ਵੀ ਪੜ੍ਹੋ : WHO : ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਦੂਜੇ ਹਫ਼ਤੇ ਵਾਧਾ, ਮੌਤਾਂ 'ਚ ਕਮੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
WHO : ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਦੂਜੇ ਹਫ਼ਤੇ ਵਾਧਾ, ਮੌਤਾਂ 'ਚ ਕਮੀ
NEXT STORY