ਕੀਵ (ਏਪੀ)- ਰੂਸ ਅਤੇ ਯੂਕ੍ਰੇਨ ਨੇ ਸ਼ਨੀਵਾਰ ਨੂੰ ਸੈਂਕੜੇ ਜੰਗੀ ਕੈਦੀਆਂ ਦੀ ਅਦਲਾ-ਬਦਲੀ ਕੀਤੀ। ਰੂਸੀ ਰੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਇਹ ਆਦਾਨ-ਪ੍ਰਦਾਨ ਇੱਕ ਵੱਡੀ ਮੁਹਿੰਮ ਦਾ ਹਿੱਸਾ ਸੀ, ਜੋ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਨਾ ਹੋਣ ਦੇ ਬਾਵਜੂਦ ਆਪਸੀ ਸਹਿਯੋਗ ਦੇ ਪਹਿਲੂ ਨੂੰ ਦਰਸਾਉਂਦਾ ਹੈ। ਮੰਤਰਾਲੇ ਅਨੁਸਾਰ ਹਰੇਕ ਧਿਰ ਨੇ 307 ਸੈਨਿਕਾਂ ਦਾ ਆਦਾਨ-ਪ੍ਰਦਾਨ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਬੂਟ 'ਚ ਬੀਅਰ ਪਾ ਕੇ ਪੀ ਗਿਆ MP, ਸੰਸਦ 'ਚ ਹੈਰਾਨ ਕਰਨ ਵਾਲਾ ਦ੍ਰਿਸ਼ (ਵੀਡੀਓ)
ਇਸ ਤੋਂ ਇੱਕ ਦਿਨ ਪਹਿਲਾਂ ਦੋਵਾਂ ਦੇਸ਼ਾਂ ਨੇ ਸੈਨਿਕਾਂ ਸਮੇਤ ਕੁੱਲ 390 ਲੋਕਾਂ ਨੂੰ ਰਿਹਾਅ ਕੀਤਾ ਸੀ। ਸਥਾਨਕ ਅਧਿਕਾਰੀਆਂ ਅਨੁਸਾਰ ਕੈਦੀਆਂ ਦੀ ਅਦਲਾ-ਬਦਲੀ ਦਾ ਐਲਾਨ ਕੀਵ 'ਤੇ ਵੱਡੇ ਰੂਸੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਕੁਝ ਘੰਟਿਆਂ ਬਾਅਦ ਕੀਤਾ ਗਿਆ ਸੀ। ਰੂਸੀ ਡਰੋਨ ਹਮਲੇ ਵਿੱਚ ਘੱਟੋ-ਘੱਟ 15 ਲੋਕ ਜ਼ਖਮੀ ਹੋ ਗਏ। ਇਸ ਮੁੱਦੇ 'ਤੇ ਯੂਕ੍ਰੇਨ ਵੱਲੋਂ ਤੁਰੰਤ ਕੋਈ ਪੁਸ਼ਟੀ ਨਹੀਂ ਹੋਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਬੇਨਜ਼ੀਰ ਭੁੱਟੋ ਦੀ ਧੀ 'ਤੇ ਪ੍ਰਦਰਸ਼ਨਕਾਰੀਆਂ ਨੇ ਕੀਤਾ ਹਮਲਾ, ਵਾਲ-ਵਾਲ ਬਚੀ ਜਾਨ
NEXT STORY