ਮਾਸਕੋ-ਰੂਸ ਦੇ ਸਿਹਤ ਮੰਤਰੀ ਮਿਖਾਇਲ ਮੁਰਾਸ਼ਕੋ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ’ਚ 60 ਸਾਲ ਅਤੇ ਇਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਸਪੂਤਨਿਕ ਵੀ ਕੋਰੋਨਾ ਵੈਕਸੀਨ ਦੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸ਼੍ਰੀ ਮੁਰਾਸ਼ਕੋ ਨੇ ਸ਼ਨੀਵਾਰ ਨੂੰ ਰੂਸ-24 ਬ੍ਰਾਡਕਾਸਟਰ ਨੂੰ ਕਿਹਾ ਕਿ ਸਿਹਤ ਮੰਤਰਾਲਾ ਨੇ ਸਪੂਤਨਿਕ ਦੀ ਮੈਡੀਕਲ ਵਰਤੋਂ ਦੇ ਹੁਕਮਾਂ ’ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ -ਅਮਰੀਕਾ ’ਚ ਮਾਡਰਨਾ ਦੀ ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਇਕ ਡਾਕਟਰ ਨੂੰ ਐਲਰਜੀ
ਇਸ ਦੇ ਤਹਿਤ ਹੁਣ ਵੈਕਸੀਨ 18 ਸਾਲ ਅਤੇ ਇਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੀ ਲਾਈ ਜਾਵੇਗੀ। ਇਸ ਤਰ੍ਹਾਂ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੀ ਹੁਣ ਵੈਕਸੀਨ ਲਾਈ ਜਾਵੇਗੀ। ਮੰਤਰੀ ਨੇ ਕਿਹਾ ਕਿ ਵੈਕਸੀਨ ਨੂੰ ਬਜ਼ੁਰਗਾਂ ਲਈ ਸੁਰੱਖਿਅਤ ਅਤੇ ਪ੍ਰਭਾਵੀ ਮੰਨਿਆ ਗਿਆ ਹੈ। 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ’ਚ ਸਪੂਤਨਿਕ ਵੈਕਸੀਨ ਦੀ ਵਰਤੋਂ ’ਤੇ ਕਲੀਨਿਕਲ ਅਧਿਐਨ ਕੀਤਾ ਗਿਆ ਹੈ ਅਤੇ ਮਾਹਰਾਂ ਦੇ ਪ੍ਰੀਖਣ ਨੇ ਇਸ ਦੀ ਸੁਰੱਖਿਆ ਅਤੇ ਪ੍ਰਭਾਵ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ -ਅਮਰੀਕਾ 'ਚ ਮੁੜ ਇਕ ਹੋਰ ਕਾਲੇ ਵਿਅਕਤੀ ਦੀ ਹੱਤਿਆ, ਨਾਰਾਜ਼ ਲੋਕਾਂ ਨੇ ਕੀਤਾ ਵਿਖਾਵਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਅਮਰੀਕਾ ’ਚ ਮਾਡਰਨਾ ਦੀ ਕੋਰੋਨਾ ਵੈਕਸੀਨ ਲਵਾਉਣ ਤੋਂ ਬਾਅਦ ਇਕ ਡਾਕਟਰ ਨੂੰ ਐਲਰਜੀ
NEXT STORY