ਕੀਵ (ਭਾਸ਼ਾ) : ਰੂਸ ਦੀ ਬੈਲਿਸਟਿਕ ਮਿਜ਼ਾਈਲ ਨੇ ਮੰਗਲਵਾਰ ਨੂੰ ਯੂਕਰੇਨ ਦੇ ਸ਼ਹਿਰ ਕ੍ਰੀਵੀ ਰਿਹ ਵਿਚ ਇਕ ਰਿਹਾਇਸ਼ੀ ਇਮਾਰਤ ਨੂੰ ਨਿਸ਼ਾਨਾ ਬਣਾਇਆ, ਜਿਸ ਵਿਚ ਘੱਟੋ-ਘੱਟ ਇਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਗਵਰਨਰ ਸੇਰਹੀ ਲਿਸਾਕ ਨੇ ਕਿਹਾ ਕਿ ਹਮਲੇ 'ਚ ਘੱਟੋ-ਘੱਟ 11 ਹੋਰ ਲੋਕ ਜ਼ਖਮੀ ਹੋਏ ਹਨ ਅਤੇ ਚਾਰ ਮੰਜ਼ਿਲਾ ਇਮਾਰਤ ਦੇ ਮਲਬੇ ਹੇਠਾਂ ਹੋਰ ਲੋਕ ਦੱਬੇ ਹੋ ਸਕਦੇ ਹਨ। ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਗਏ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਇਮਾਰਤ ਦਾ ਇਕ ਪਾਸਾ ਲਗਭਗ ਪੂਰੀ ਤਰ੍ਹਾਂ ਢਹਿ ਗਿਆ ਸੀ। ਇਹ ਹਮਲਾ ਉਦੋਂ ਹੋਇਆ ਹੈ ਜਦੋਂ ਯੂਕ੍ਰੇਨ 25 ਦਸੰਬਰ ਨੂੰ ਦੂਜੀ ਵਾਰ ਅਧਿਕਾਰਤ ਤੌਰ 'ਤੇ ਕ੍ਰਿਸਮਸ ਮਨਾਉਣ ਦੀ ਤਿਆਰੀ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਨੋਖਾ ਮਾਮਲਾ: ਔਰਤ ਨੇ ਇਕੱਠਿਆਂ 5 ਬੱਚਿਆਂ ਨੂੰ ਦਿੱਤਾ ਜਨਮ
NEXT STORY