ਇੰਟਰਨੈਸ਼ਨਲ ਡੈਸਕ: ਰੂਸ-ਯੂਕਰੇਨ ਵਿਚਾਲੇ ਭਿਆਨਕ ਜੰਗ ਜਾਰੀ ਹੈ। ਇਸ ਦੌਰਾਨ ਰੂਸ ਨੇ ਆਪਣੇ ਦੇਸ਼ ਦੇ ਅੰਦਰ ਊਰਜਾ ਸਪਲਾਈ ਨੂੰ ਸਥਿਰ ਰੱਖਣ ਲਈ ਅਹਿਮ ਕਦਮ ਚੁੱਕਿਆ ਹੈ। ਰੂਸ ਦੀ ਵਲਾਦੀਮੀਰ ਪੁਤਿਨ ਦੀ ਸਰਕਾਰ ਨੇ ਹਵਾਈ ਜਹਾਜ਼ਾਂ ਦੇ ਈਂਧਨ ਦੇ ਨਿਰਯਾਤ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਇਹ ਪਾਬੰਦੀ 30 ਨਵੰਬਰ ਤੱਕ ਲਾਗੂ ਰਹੇਗੀ।
ਕ੍ਰੇਮਲਿਨ ਵੱਲੋਂ ਸੋਮਵਾਰ ਨੂੰ ਐਲਾਨੀ ਗਈ ਇਸ ਰਣਨੀਤੀ ਦਾ ਮੁੱਖ ਮਕਸਦ ਘਰੇਲੂ ਬਾਜ਼ਾਰ ਵਿੱਚ ਤੇਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ। ਰੂਸ ਦੇ ਇਸ ਫੈਸਲੇ ਦੇ ਪਿੱਛੇ ਪਿਛਲੇ ਕੁਝ ਸਮੇਂ ਤੋਂ ਹੋ ਰਹੇ ਹਵਾਈ ਹਮਲੇ ਵੱਡਾ ਕਾਰਨ ਹਨ। ਰੂਸੀ ਊਰਜਾ ਕੇਂਦਰਾਂ, ਤੇਲ ਰਿਫਾਇਨਰੀਆਂ ਅਤੇ ਪਾਈਪਲਾਈਨ ਨੈੱਟਵਰਕ ਨੂੰ ਲਗਾਤਾਰ ਡਰੋਨ ਅਤੇ ਮਿਜ਼ਾਈਲਾਂ ਰਾਹੀਂ ਨਿਸ਼ਾਨਾ ਬਣਾਇਆ ਗਿਆ ਹੈ। ਇਨ੍ਹਾਂ ਹਮਲਿਆਂ ਕਾਰਨ ਰੂਸ ਦੀ ਤੇਲ ਸਾਫ਼ ਕਰਨ ਦੀ ਸਮਰੱਥਾ ਘਟ ਗਈ ਹੈ ਅਤੇ ਉਤਪਾਦਨ ਪਿਛਲੇ ਕਈ ਸਾਲਾਂ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਘਰੇਲੂ ਵਿਵਾਦ ਦੇ ਚੱਲਦੇ ਹੋਈ ਗੋਲੀਬਾਰੀ! 7 ਲੋਕਾਂ ਦੀ ਗਈ ਜਾਨ
ਆਉਣ ਵਾਲੇ ਦਿਨਾਂ ਵਿੱਚ ਰੂਸ ਵਿੱਚ ਈਂਧਨ ਦੀ ਮੌਸਮੀ ਮੰਗ ਵਧਣ ਦੀ ਉਮੀਦ ਹੈ। ਸਰਕਾਰ ਦੀ ਪਹਿਲੀ ਕੋਸ਼ਿਸ਼ ਆਪਣੇ ਘਰੇਲੂ ਬਾਜ਼ਾਰ ਨੂੰ ਸੁਰੱਖਿਅਤ ਕਰਨਾ ਹੈ। ਜ਼ਿਕਰਯੋਗ ਹੈ ਕਿ ਰੂਸ ਦੁਨੀਆ ਵਿੱਚ ਰਿਫਾਈਂਡ ਪੈਟਰੋਲੀਅਮ ਦਾ ਇੱਕ ਬਹੁਤ ਵੱਡਾ ਨਿਰਯਾਤਕ ਦੇਸ਼ ਹੈ ਅਤੇ ਹਰ ਸਾਲ ਭਾਰੀ ਮਾਤਰਾ ਵਿੱਚ ਡੀਜ਼ਲ ਅਤੇ ਜੈੱਟ ਈਂਧਨ ਦੂਜੇ ਦੇਸ਼ਾਂ ਨੂੰ ਵੇਚਦਾ ਹੈ। ਇਸ ਤੋਂ ਪਹਿਲਾਂ ਵੀ ਰੂਸ ਨੇ ਗੱਡੀਆਂ ਦੇ ਤੇਲ ਦੇ ਨਿਰਯਾਤ 'ਤੇ ਅਜਿਹੀਆਂ ਪਾਬੰਦੀਆਂ ਲਗਾਈਆਂ ਸਨ। ਰੂਸੀ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਨਵੀਂ ਪਾਬੰਦੀ ਦਾ ਅਸਰ ਪਹਿਲਾਂ ਤੋਂ ਕੀਤੇ ਗਏ ਅੰਤਰਰਾਸ਼ਟਰੀ ਸਮਝੌਤਿਆਂ 'ਤੇ ਨਹੀਂ ਪਵੇਗਾ। ਦੋ ਦੇਸ਼ਾਂ ਦੀਆਂ ਸਰਕਾਰਾਂ ਵਿਚਾਲੇ ਹੋਈਆਂ ਸੰਧੀਆਂ ਦੇ ਤਹਿਤ ਤੇਲ ਦੀ ਸਪਲਾਈ ਪਹਿਲਾਂ ਵਾਂਗ ਹੀ ਜਾਰੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜੰਗ ਨੂੰ ਲੈ ਕੇ ਟਰੰਪ ਨੇ ਨੇਤਨਯਾਹੂ ਨੂੰ ਦੇ'ਤੀ Warning ! ਵਿਗੜ ਸਕਦੈ ਮਾਹੌਲ
NEXT STORY