ਮਾਸਕੋ- ਰੂਸ ਦੇ ਉਪ ਪ੍ਰਧਾਨ ਮੰਤਰੀ ਯੂਰੀ ਤਰੁਟਨੇਵ ਕੋਰੋਨਾ ਵਾਇਰਸ ਦੀ ਜਾਂਚ ਵਿਚ ਪਾਜ਼ੀਟਿਵ ਪਾਏ ਗਏ ਹਨ ਤੇ ਉਹ ਭਵਿੱਖ ਵਿਚ ਫਿਰ ਤੋਂ ਆਪਣੀ ਜਾਂਚ ਕਰਵਾਉਣਗੇ। ਉਨ੍ਹਾਂ ਦੇ ਦਫਤਰ ਨਾ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਬਿਆਨ ਵਿਚ ਕਿਹਾ ਗਿਆ ਕਿ ਤਰੁਟਨੇਵ ਨੇ ਕੋਰੋਨਾ ਵਾਇਰਸ ਦੀ ਜਾਂਚ ਕਰਵਾਈ ਸੀ ਜਿਸ ਵਿਚ ਉਹ ਪੀੜਤ ਪਾਏ ਗਏ ਹਨ ਤੇ ਭਵਿੱਖ ਵਿਚ ਉਨ੍ਹਾਂ ਦੀ ਫਿਰ ਤੋਂ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੇ ਮੁੜ ਕੰਮ ਸ਼ੁਰੂ ਕਰਨ ਦਾ ਫੈਸਲਾ ਉਨ੍ਹਾਂ ਦੀ ਅਗਲੀ ਰਿਪੋਰਟ ਦੇ ਬਾਅਦ ਲਿਆ ਜਾਵੇਗਾ। ਜੇਕਰ ਉਹ ਫਿਰ ਤੋਂ ਕੋਰੋਨਾ ਦੇ ਸ਼ਿਕਾਰ ਪਾਏ ਗਏ ਤਾਂ ਉਨ੍ਹਾਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਜਾਵੇਗਾ। ਤਰੁਟਨੇਵ ਪੀੜਤ ਪਾਏ ਜਾਣ ਦੇ ਬਾਅਦ ਖੁਦ ਹੀ ਇਕਾਂਤਵਾਸ ਵਿਚ ਰਹਿਣਗੇ ਤਾਂ ਕਿ ਹੋਰਾਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ।
ਇਸ ਉਮਰ ਦੇ ਲੋਕਾਂ ਨੂੰ ਨਹੀਂ ਦਿੱਤੀ ਜਾਏਗੀ ਰੂਸ ਦੀ ਕੋਰੋਨਾ ਵੈਕਸੀਨ
NEXT STORY