ਮਾਸਕੋ(ਏ.ਐਨ.ਆਈ.)- ਰੂਸ ਦੇ ਕੁਰਿਲ ਆਈਲੈਂਡ 'ਤੇ ਜ਼ਬਰਦਸਤ ਭੂਚਾਲ ਦੇ ਝਟਕੇ ਲੱਗਣ ਦੀ ਖਬਰ ਮਿਲੀ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਅਮਰੀਕਾ ਦੇ ਭੂ-ਵਿਗਿਆਨਕ ਸਰਵੇਖਣ ਵਲੋਂ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ। ਵਿਭਾਗ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਸਵੇਰੇ 2:49 ਵਜੇ ਮਹਿਸੂਸ ਕੀਤੇ ਗਏ, ਜਿਸ ਦਾ ਕੇਂਦਰ 56.7 ਕਿਲੋਮੀਟਰ ਦੀ ਡੂੰਘਾਈ 'ਤੇ ਮੌਜੂਦ ਸੀ। ਭੂਚਾਲ ਕਾਰਨ ਅਜੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ। ਘਟਨਾ ਬਾਰੇ ਅਜੇ ਵਧੇਰੇ ਜਾਣਕਾਰੀ ਦੀ ਉਡੀਕ ਹੈ।
ਕੋਰੋਨਾ ਦੇ ਕਹਿਰ 'ਚ ਇਟਲੀ ਦੇ ਖੇਤਾਂ 'ਚ ਜ਼ਿੰਦਗੀ ਜਿਊਣ ਦਾ ਸਮਾਨ ਇੱਕਠਾ ਕਰ ਰਹੇ ਭਾਰਤੀ
NEXT STORY