ਮਾਸਕੋ-ਰੂਸ ਨੇ ਜਰਮਨੀ, ਸਵੀਡਨ ਅਤੇ ਪੋਲੈਂਡ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਹੈ। ਰੂਸ ਦੇ ਵਿਦੇਸ਼ ਮੰਤਰਾਲਾ ਨੇ ਇਸ ਸੰਬੰਧ 'ਚ ਜਾਣਕਾਰੀ ਦਿੱਤੀ ਹੈ। ਮੰਤਰਾਲਾ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਯੂਰਪੀਨ ਸੰਘ ਦੇ ਇਨ੍ਹਾਂ ਡਿਪਲੋਮੈਟਾਂ ਨੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਦੇ ਆਲੋਚਕ ਐਲੇਕਸੀ ਨਵਲਨੀ ਦੇ ਸਮਰਥਨ 'ਚ ਕੀਤੇ ਜਾ ਰਹੇ ਇਕ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ ਸੀ। ਸ਼ੁੱਕਰਵਾਰ ਨੂੰ ਰੂਸ ਨੇ ਇਸ ਗੱਲ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਯੂਰਪੀਨ ਯੂਨੀਅਨ ਦੇ ਵਿਦੇਸ਼ ਮਾਮਲਿਆਂ ਦੇ ਚੀਫ ਜੋਸੇਫ ਬੋਰੈਲ ਰੂਸ ਦੇ ਵਿਦੇਸ਼ ਮੰਤਰੀ ਲਾਵਰੋਵ ਨੂੰ ਮਿਲੇ ਸਨ। ਉਥੇ ਸਵੀਡਨ ਦੇ ਵਿਦੇਸ਼ ਮੰਤਰਾਲਾ ਦੀ ਬੁਲਾਰਨ ਨੇ ਆਪਣੇ ਡਿਪਲੋਮੈਟ ਦੇ ਕਿਸੇ ਵੀ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਣ ਦੀ ਖਬਰ ਨੂੰ ਖਾਰਿਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ -ਪਾਕਿ : ਬਲੂਚਿਸਤਾਨ ਸੂਬੇ 'ਚ ਹੋਇਆ ਧਮਾਕਾ, 16 ਜ਼ਖਮੀ
ਤੁਹਾਨੂੰ ਦੱਸੇ ਦੇਈਏ ਕਿ ਬੁੱਧਵਾਰ ਨੂੰ ਮਾਸਕੋ ਦੀ ਇਕ ਅਦਾਲਤ ਨੇ ਨਵਲਨੀ ਨੂੰ ਸਾਢੇ ਤਿੰਨ ਸਾਲ ਜੇਲ ਦੀ ਸਜ਼ਾ ਸੁਣਾਈ ਹੈ। ਪਿਛਲੇ ਅਪਰਾਧਿਕ ਮਾਮਲੇ 'ਚ ਗ੍ਰਿਫਤਾਰ ਨਵਲਨੀ ਨੂੰ ਅਦਾਲਤ ਨੇ ਪੈਰੋਲ ਦੀਆਂ ਸ਼ਰਤਾਂ ਦੇ ਉਲੰਘਣ ਦਾ ਦੋਸ਼ੀ ਕਰਾਰ ਦਿੱਤਾ ਹੈ। ਪੈਰੋਲ ਦੀਆਂ ਸ਼ਰਤਾਂ ਮੁਤਾਬਕ ਨਵਲਨੀ ਨੂੰ ਨਿਯਮਿਤ ਤੌਰ 'ਤੇ ਰਿਪੋਰਟ ਕਰਨਾ ਸੀ ਪਰ ਉਨ੍ਹਾਂ ਨੇ ਇਸ ਦਾ ਪਾਲਣ ਨਹੀਂ ਕੀਤਾ। ਨਵਲਨੀ ਨੂੰ ਇਕ ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਜਾ ਚੁੱਕਿਆ ਹੈ। ਸੁਣਵਾਈ ਦੌਰਾਨ ਨਵਲਨੀ ਨੇ ਅਦਾਲਤ 'ਚ ਰਾਸ਼ਟਰਪਤੀ ਪੁਤਿਨ ਨੂੰ ਜ਼ਹਿਰ ਦੇਣ ਵਾਲਾ ਕਿਹਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਐੱਸ.ਐੱਸ.ਬੀ. ਦੇ ਹੱਥਾਂ 'ਚ ਮੇਰੀ ਹੱਤਿਆ ਦੀ ਸਾਜਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ -Twitter ਸਰਵਰ ਡਾਊਨ, ਯੂਜ਼ਰਸ ਪ੍ਰੇਸ਼ਾਨ
ਕੋਰਟ 'ਚ ਨਵਲਨੀ ਨੇ ਅਗੇ ਕਿਹਾ ਕਿ ਮੈਂ ਇਕੱਲਾ ਨਹੀਂ ਹਾਂ। ਉਥੇ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਲਨੀ ਨੇ ਕਿਹਾ ਸੀ ਕਿ ਰੂਸ ਦੀ ਵਿਰੋਧੀ ਧਿਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੁਤਿਨ ਲਗਾਤਾਰ ਲੋਕਾਂ ਨੂੰ ਡਰਾਉਣ ਧਮਕਾਉਣ ਦਾ ਕੰਮ ਕਰ ਰਹੇ ਹਨ। ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਇਸ ਦੇ ਵਿਰੋਧ 'ਚ ਰੈਲੀ ਦਾ ਐਲਾਨ ਕੀਤਾ। ਇਸ ਦੌਰਾਨ ਕਰੀਬ 300 ਸਮਰਥਕਾਂ ਨੂੰ ਹਿਰਾਸਤ 'ਚ ਲਿਆ ਹੈ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਕਿਸਾਨਾਂ ਦੇ ਹੱਕ 'ਚ ਨਿਤਰੀ ਰਿਹਾਨਾ ਨੇ ਜਾਣੋਂ ਕਿਵੇਂ ਕੀਤੀ ਕੋਰੋਨਾ ਕਾਲ 'ਚ ਲੋਕਾਂ ਦੀ ਮਦਦ
NEXT STORY