ਮਾਸਕੋ : ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਕਈ ਦੇਸ਼ ਵਿਚ ਦੇ ਖ਼ਾਤਮੇ ਲਈ ਵੈਕਸੀਨ ਬਣਾਉਣ ਵਿਚ ਲੱਗੇ ਹੋਏ ਹਨ। ਉਥੇ ਹੀ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਰੂਸ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇੰਨਾ ਹੀ ਨਹੀਂ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੇ ਵੀ ਇਸ ਵੈਕਸੀਨ ਨੂੰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੁਨੀਆ ਦੀ ਪਹਿਲੀ ਕੋਰੋਨਾ ਵਾਇਰਸ ਵੈਕਸੀਨ ਹੈ, ਜਿਸ ਨੂੰ ਰੂਸ ਦੇ ਸਿਹਤ ਮੰਤਰਾਲਾ ਤੋਂ ਮਨਜ਼ੂਰੀ ਮਿਲ ਗਈ ਹੈ। ਰੂਸ ਵਿਚ ਪੁਤਿਨ ਨੇ ਸਰਕਾਰੀ ਮੰਤਰੀਆਂ ਨਾਲ ਇਕ ਵੀਡੀਓ ਕਾਨਫਰੰਸ ਕਾਲ ਦੌਰਾਨ ਕਿਹਾ, ਅੱਜ ਦੁਨੀਆ ਵਿਚ ਪਹਿਲੀ ਕੋਰੋਨਾ ਵਾਇਰਸ ਖ਼ਿਲਾਫ਼ ਇਕ ਵੈਕਸੀਨ ਨੂੰ ਰਜਿਸਟਰਡ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਚੀਨ ਨੇ ਕੋਰੋਨਾ ਵੈਕਸੀਨ ਦੇ ਤੀਜੇ ਪੜਾਅ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਫੌਜੀਆਂ ਨੂੰ ਲਗਾਉਣਾ ਸ਼ੁਰੂ ਕੀਤਾ ਟੀਕਾ
ਜਾਣਕਾਰੀ ਮੁਤਾਬਕ ਇਸ ਵੈਕਸੀਨ ਨੂੰ ਮਾਸਕੋ ਦੇ ਗਾਮੇਲੀਆ ਇੰਸਟੀਚਿਊਟ ਨੇ ਡਿਵੈਲਪ ਕੀਤਾ ਹੈ। ਮੰਗਲਵਾਰ ਨੂੰ ਰੂਸ ਦੇ ਸਿਹਤ ਮੰਤਰਾਲਾ ਨੇ ਵੈਕਸੀਨ ਨੂੰ ਸਫ਼ਲ ਕਰਾਰ ਦਿੱਤਾ। ਇਸ ਦੇ ਨਾਲ ਵਲਾਦਿਮੀਰ ਪੁਤਿਨ ਨੇ ਐਲਾਨ ਕੀਤਾ ਕਿ ਰੂਸ ਵਿਚ ਜਲਦ ਹੀ ਇਸ ਵੈਕਸੀਨ ਦਾ ਪ੍ਰੋਡਕਸ਼ਨ ਸ਼ੁਰੂ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ਵਿਚ ਵੈਕਸੀਨ ਦੀ ਡੋਜ ਬਣਾਈ ਜਾਵੇਗਾ। ਵਲਾਦਿਮੀਰ ਪੁਤਿਨ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਕੋਰੋਨਾ ਵਾਇਰਸ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਨਵੀਂ ਵੈਕਸੀਨ ਦਿੱਤੀ ਗਈ। ਕੁੱਝ ਦੇਰ ਲਈ ਉਸ ਦਾ ਤਾਪਮਾਨ ਵਧਿਆ ਪਰ ਹੁਣ ਉਹ ਬਿਲਕੁੱਲ ਠੀਕ ਹੈ।
ਇਹ ਵੀ ਪੜ੍ਹੋ: ਲਗਾਤਾਰ ਮਹਿੰਗੇ ਹੋ ਰਹੇ ਸੋਨੇ 'ਚ ਆਈ ਗਿਰਾਵਟ, ਜਾਣੋ ਕਿੰਨੀ ਘਟੀ ਕੀਮਤ
ਭਾਰਤ ਦੇ ਸੁਤੰਤਰਤਾ ਦਿਵਸ ਮੌਕੇ ਅਮਰੀਕਾ 'ਚ ਆਨਲਾਈਨ ਹੋਣਗੇ ਸੱਭਿਆਚਾਰਕ ਪ੍ਰੋਗਰਾਮ
NEXT STORY