ਮਾਸਕੋ-ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੇ ਰੂਸ ਦੀਆਂ ਪ੍ਰਮੁੱਖ ਸੁਰੱਖਿਆ ਮੰਗਾਂ ਦੀ ਅਣਦੇਖੀ ਕੀਤੀ ਹੈ। ਯੂਕ੍ਰੇਨ 'ਤੇ ਪੱਛਮੀ ਦੇਸ਼ਾਂ ਨਾਲ ਟਕਰਾਅ 'ਤੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ 'ਚ ਆਪਣੀ ਪਹਿਲੀ ਟਿੱਪਣੀ 'ਚ ਪੁਤਿਨ ਨੇ ਕਿਹਾ ਕਿ ਕ੍ਰੈਮਲਿਨ ਅਜੇ ਵੀ ਰੂਸੀ ਸੁਰੱਖਿਆ ਮੰਗਾਂ 'ਤੇ ਅਮਰੀਕਾ ਅਤੇ ਨਾਟੋ ਦੇ ਜਵਾਬ ਦਾ ਅਧਿਐਨ ਕਰ ਰਿਹਾ ਹੈ ਜੋ ਉਨ੍ਹਾਂ ਨੂੰ ਪਿਛਲੇ ਹਫ਼ਤੇ ਮਿਲਿਆ ਸੀ।
ਇਹ ਵੀ ਪੜ੍ਹੋ : ਰੂਸ ਨੇ ਯੂਕ੍ਰੇਨ ਸੰਕਟ 'ਤੇ ਅਮਰੀਕੀ ਪ੍ਰਸਤਾਵ ਦਾ ਜਵਾਬ ਦੇਣ ਤੋਂ ਕੀਤਾ ਇਨਕਾਰ
ਉਨ੍ਹਾਂ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਪੱਛਮੀ ਦੇਸ਼ਾਂ ਨੇ ਰੂਸ ਦੀਆਂ ਇਨ੍ਹਾਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ ਕਿ ਨਾਟੋ ਯੂਕ੍ਰੇਨ ਅਤੇ ਹੋਰ ਸਾਬਕਾ ਸੋਵੀਅਤ ਦੇਸ਼ਾਂ ਤੱਕ ਆਪਣਾ ਵਿਸਤਾਰ ਨਹੀਂ ਕਰੇਗਾ ਅਤੇ ਰੂਸ ਦੀ ਸਰਹੱਦ ਦੇ ਨੇੜੇ ਹਮਲਾਵਰ ਹਥਿਆਰ ਤਾਇਨਾਤ ਨਹੀਂ ਕਰੇਗਾ। ਪੁਤਿਨ ਨੇ ਕਿਹਾ ਕਿ ਉਹ ਤਣਾਅ ਘੱਟ ਕਰਨ ਲਈ ਹੋਰ ਵੀ ਗੱਲਬਾਤ ਕਰਨ ਨੂੰ ਤਿਆਰ ਹਨ।
ਇਹ ਵੀ ਪੜ੍ਹੋ : ਇਕ ਵਾਰ ਫ਼ਿਰ ਪੰਜਾਬ ਦੌਰੇ 'ਤੇ ਆਉਣਗੇ PM ਮੋਦੀ, ਕੈਪਟਨ ਨੇ ਦਿੱਤੇ ਸੰਕੇਤ (ਵੀਡੀਓ)
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਰੂਸ ਨੇ ਯੂਕ੍ਰੇਨ ਸੰਕਟ 'ਤੇ ਅਮਰੀਕੀ ਪ੍ਰਸਤਾਵ ਦਾ ਜਵਾਬ ਦੇਣ ਤੋਂ ਕੀਤਾ ਇਨਕਾਰ
NEXT STORY