ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਤੋਂ ਬਾਅਦ ਐਲਾਨ ਕੀਤਾ ਕਿ ਰੂਸ ਅਮਰੀਕਾ ਨੂੰ ਤੁਰੰਤ ਡੀਜ਼ਲ ਦੀ ਸਪਲਾਈ ਕਰੇਗਾ। ਇਹ ਐਲਾਨ ਅਜਿਹੇ ਸਮੇਂ ’ਚ ਹੋਇਆ ਹੈ, ਜਦੋਂ ਅਮਰੀਕਾ ’ਚ ਇਕ ਕਾਨੂੰਨ ਹੇਠ ਰੂਸੀ ਤੇਲ ਅਤੇ ਗੈਸ ਦੇ ਮੁੱਖ ਖਰੀਦਦਾਰਾਂ ’ਤੇ ਭਾਰੀ ਟੈਕਸ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਮੰਚ ‘ਟਰੁੱਥ ਸੋਸ਼ਲ’ ’ਤੇ ਇਕ ਪੋਸਟ ’ਚ ਕਿਹਾ ਕਿ ਮੈਂ ਹੁਣੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਬੇਹੱਦ ਸਫਲ ਗੱਲਬਾਤ ਕੀਤੀ। ਇਸ ਦੌਰਾਨ ਇਸ ਗੱਲ ’ਤੇ ਸਹਿਮਤੀ ਬਣੀ ਕਿ ਰੂਸ ਤੁਰੰਤ ਅਮਰੀਕੀ ਅਤੇ ਗਲੋਬਲ ਬਾਜ਼ਾਰ ’ਚ 3,00,000 ਟਨ ਤੋਂ ਵੱਧ ਡੀਜ਼ਲ ਦੀ ਸਪਲਾਈ ਕਰੇਗਾ। ਇਸ ਵਿਚਾਲੇ ਅਮਰੀਕਾ ਦੇ ਵਿੱਤੀ ਵਿਭਾਗ ਨੇ ਕਿਹਾ ਕਿ ਰੂਸੀ ਡੀਜ਼ਲ ਦੀ ਵਿਕਰੀ ’ਤੇ ਲੱਗੀ ਪਾਬੰਦੀ ਅਪ੍ਰੈਲ 2027 ਤੱਕ ਲਈ ਹਟਾ ਲਈ ਗਈ ਹੈ।
ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ’ਤੇ ਲਾਈਆਂ ਪਾਬੰਦੀਆਂ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਨੇ ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ’ਤੇ ਸਖਤ ਪਾਬੰਦੀਆਂ ਲਾਈਆਂ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਕੋਰਟ ਅਮਰੀਕਾ ਦੇ ਖਿਲਾਫ ਕਾਰਵਾਈ ਕਰਨਾ ਬੰਦ ਕਰੇ, ਨਹੀਂ ਤਾਂ ਅਮਰੀਕਾ ਉਸ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰੇਗਾ। ਅਮਰੀਕਾ ਕੋਰਟ ਤੋਂ ਇਸ ਲਈ ਵੀ ਨਾਰਾਜ਼ ਹੈ, ਕਿਉਂਕਿ ਉਸ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਸਮੇਤ ਕਈ ਇਜ਼ਰਾਈਲੀ ਅਧਿਕਾਰੀਆਂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਅਮਰੀਕੀ ਸਰਕਾਰ ਦਾ ਦੋਸ਼ ਹੈ ਕਿ ਕੋਰਟ ਅਮਰੀਕੀ ਅਤੇ ਇਜ਼ਰਾਈਲੀ ਨਾਗਰਿਕਾਂ ਨੂੰ ਗਲਤ ਤਰੀਕੇ ਨਾਲ ਨਿਸ਼ਾਨਾ ਬਣਾ ਰਿਹਾ ਹੈ।
7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ ਦੀ ਧਰਤੀ, ਕਈ ਦੇਸ਼ਾਂ 'ਚ ਮਹਿਸੂਸ ਕੀਤੇ ਗਏ ਝਟਕੇ (Video)
NEXT STORY