ਇੰਟਰਨੈਸ਼ਨਲ ਡੈਸਕ- ਰੂਸ ਨੇ ਯੂਕ੍ਰੇਨ ਤੋਂ ਮਾਸਕੋ ਵੱਲ ਆ ਰਹੇ 3 ਦਰਜਨ ਡਰੋਨਾਂ ਨੂੰ ਡੇਗਣ ਦਾ ਦਾਅਵਾ ਕੀਤਾ ਹੈ। ਉੱਥੇ ਹੀ ਯੂਕ੍ਰੇਨ ਨੇ ਕਿਹਾ ਕਿ ਰੂਸੀ ਮਿਜ਼ਾਈਲਾਂ, ਡਰੋਨਾਂ ਅਤੇ ਬੰਬਾਰੀ ’ਚ ਉਸ ਦੇ ਘੱਟੋ-ਘੱਟ 2 ਨਾਗਰਿਕ ਮਾਰੇ ਗਏ ਹਨ।
ਇਸ ਦੌਰਾਨ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਸੰਯੁਕਤ ਰਾਸ਼ਟਰ ਵਿਖੇ ਵਿਸ਼ਵ ਨੇਤਾਵਾਂ ਦੀ ਪ੍ਰਸਤਾਵਿਤ ਮੀਟਿੰਗ ’ਚ ਆਪਣੇ ਦੇਸ਼ ਲਈ ਅੰਤਰਰਾਸ਼ਟਰੀ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਰੂਸ ਦੀ ਵੱਡੀ ਅਤੇ ਹਥਿਆਰਾਂ ਨਾਲ ਲੈਸ ਫੌਜ ਨਾਲ ਲੜ ਰਹੀ ਯੂਕ੍ਰੇਨੀ ਫੌਜ ਲਈ ਜ਼ਮੀਨੀ ਮੋਰਚੇ ’ਤੇ ਸਥਿਤੀ ਤਣਾਅਪੂਰਨ ਹੈ।
ਅਜਿਹੇ ’ਚ ਰਾਸ਼ਟਰਪਤੀ ਜ਼ੇਲੈਂਸਕੀ ਇਸ ਹਫ਼ਤੇ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਮਹਾਸਭਾ ’ਚ ਸ਼ਾਮਲ ਹੋਣ ਵਾਲੇ ਵਿਸ਼ਵ ਨੇਤਾਵਾਂ ਨੂੰ ਮਿਲਣ ਵਾਲੇ ਹਨ। ਡਰੋਨ ਹਮਲੇ ਕਾਰਨ ਰੂਸ ਦੇ ਹਵਾਈ ਅੱਡਿਆਂ ’ਤੇ 200 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਜਾਂ ਦੇਰੀ ਨਾਲ ਰਵਾਨਾ ਹੋਈਆਂ।
ਇਹ ਵੀ ਪੜ੍ਹੋ- ਐਨੀ ਖ਼ਤਰਨਾਕ ਡੌਂਕੀ ! ਜਹਾਜ਼ ਦਾ ਟਾਇਰ ਫੜ 2600 ਕਿੱਲੋਮੀਟਰ ਦੂਰ ਪਹੁੰਚ ਗਿਆ ਮੁੰਡਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿੱਝਰ ਤੋਂ ਬਾਅਦ ਕੈਨੇਡਾ ’ਚ ਖਾਲਿਸਤਾਨੀਆਂ ਦੀ ਅਗਵਾਈ ਕਰਦਾ ਹੈ ਗੋਸਲ
NEXT STORY