ਇੰਟਰਨੈਸ਼ਨਲ ਡੈਸਕ- ਰੂਸ ਤੇ ਯੂਕ੍ਰੇਨ ਵਿਚਾਲੇ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸੇ ਦੌਰਾਨ ਰੂਸ ਨੇ ਯੂਕ੍ਰੇਨ ਉੱਤੇ ਇੱਕ ਹੋਰ ਵੱਡਾ ਅਤੇ ਭਿਆਨਕ ਹਮਲਾ ਕੀਤਾ ਹੈ, ਜਿਸ ਵਿੱਚ 430 ਡਰੋਨਾਂ ਅਤੇ 18 ਮਿਜ਼ਾਈਲਾਂ ਦੀ ਵਰਤੋਂ ਕੀਤੀ ਗਈ ਹੈ।
ਇਸ ਹਮਲੇ ਦੇ ਨਤੀਜੇ ਵਜੋਂ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 35 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਵੱਡੀ ਕਾਰਵਾਈ ਦਰਸਾਉਂਦੀ ਹੈ ਕਿ ਯੂਕ੍ਰੇਨ ਵਿੱਚ ਜੰਗ ਅਜੇ ਵੀ ਜਾਰੀ ਹੈ, ਜਿੱਥੇ ਰੂਸੀ ਫੌਜ ਲਗਾਤਾਰ ਵੱਡੀ ਗਿਣਤੀ ਵਿੱਚ ਹਵਾਈ ਹਥਿਆਰਾਂ ਦੀ ਵਰਤੋਂ ਕਰ ਰਹੀ ਹੈ।
ਪੁਲਾੜ ’ਚ ਫਸੇ 3 ਚੀਨੀ ਯਾਤਰੀ ਸੁਰੱਖਿਅਤ ਧਰਤੀ ’ਤੇ ਪਰਤੇ
NEXT STORY