ਕੀਵ (ਭਾਸ਼ਾ) – ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਨਾਲ 4 ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਲਈ ਇਕ ਸ਼ਾਂਤੀ ਸਮਝੌਤੇ ਨੂੰ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਅਗਲੇ ਕੁਝ ਦਿਨਾਂ ਵਿਚ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਅਮਰੀਕੀ ਰਾਜਦੂਤ ਅਗਲੇ ਹਫਤੇ ਦੇ ਅੰਤ ਵਿਚ ਅਮਰੀਕਾ ’ਚ ਸੰਭਾਵਿਤ ਮੀਟਿੰਗਾਂ ਤੋਂ ਪਹਿਲਾਂ ਰੂਸ ਨੂੰ ਸਮਝੌਤੇ ਦਾ ਖਰੜਾ ਪੇਸ਼ ਕਰਨਗੇ। ਹਾਲਾਂਕਿ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਚਿਤਾਵਨੀ ਦਿੱਤੀ ਕਿ ਰੂਸ ਦੁਆਰਾ ਕਬਜ਼ੇ ਵਿਚ ਲਏ ਉਸ ਦੇ ਇਲਾਕੇ ਸਮੇਤ ਕੁਝ ਮੁੱਦੇ ਅਜੇ ਵੀ ਅਣਸੁਲਝੇ ਹਨ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਰਾਤ ਦੇਸ਼ ਨੂੰ ਕਰਨਗੇ ਸੰਬੋਧਨ
NEXT STORY