ਕੀਵ (ਭਾਸ਼ਾ)- ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਹੈ ਕਿ ਰੂਸ ਆਪਣੇ ਹਮਲੇ ਜ਼ਰੀਏ ਪੂਰੇ ਯੂਰਪ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਹਨਾਂ ਦੇ ਦੇਸ਼ 'ਤੇ ਰੂਸੀ ਹਮਲੇ ਨੂੰ ਰੋਕਣਾ ਸਾਰੇ ਲੋਕਤੰਤਰੀ ਦੇਸ਼ਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ। ਸ਼ਨੀਵਾਰ ਦੇਰ ਰਾਤ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਜ਼ੇਲੇਂਸਕੀ ਨੇ ਕਿਹਾ ਕਿ ਰੂਸੀ ਹਮਲੇ ਦਾ ਉਦੇਸ਼ "ਇਕੱਲੇ ਯੂਕ੍ਰੇਨ ਤੱਕ ਸੀਮਤ ਨਹੀਂ ਰਹਿਣਾ ਹੈ" ਸਗੋਂ "ਪੂਰਾ ਯੂਰਪੀਅਨ ਪ੍ਰੋਜੈਕਟ ਰੂਸ ਦਾ ਟੀਚਾ ਹੈ।
ਉਹਨਾਂ ਨੇ ਕਿਹਾ ਕਿ ਇਸ ਲਈ ਨਾ ਸਿਰਫ ਸਾਰੇ ਲੋਕਤੰਤਰੀ ਦੇਸ਼ਾਂ ਦਾ ਹੀ ਨਹੀਂ ਸਗੋਂ ਯੂਰਪ ਦੀਆਂ ਸਾਰੀਆਂ ਸ਼ਕਤੀਆਂ ਦਾ ਨੈਤਿਕ ਫਰਜ਼ ਹੈ ਕਿ ਉਹ ਸ਼ਾਂਤੀ ਲਈ ਯੂਕ੍ਰੇਨ ਦੀ ਇੱਛਾ ਦਾ ਸਮਰਥਨ ਕਰਨ।ਅਸਲ ਵਿੱਚ ਇਹ ਹਰ ਸਭਿਅਕ ਦੇਸ਼ ਦੀ ਇੱਕ ਰੱਖਿਆ ਰਣਨੀਤੀ ਹੈ। ਕਈ ਯੂਰਪੀਅਨ ਨੇਤਾਵਾਂ ਨੇ ਯੁੱਧ ਪ੍ਰਭਾਵਿਤ ਦੇਸ਼, ਯੂਕ੍ਰੇਨ ਨਾਲ ਇੱਕਜੁੱਟਤਾ ਦਿਖਾਉਣ ਲਈ ਯਤਨ ਕੀਤੇ ਹਨ। ਜ਼ੇਲੇਂਸਕੀ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ ਦਾ ਦੌਰਾ ਕਰਨ ਲਈ ਬ੍ਰਿਟੇਨ ਅਤੇ ਆਸਟ੍ਰੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ। ਉਹਨਾਂ ਨੇ ਵਿਸ਼ਵ ਪੱਧਰ 'ਤੇ ਫੰਡਰੇਜ਼ਿੰਗ ਪ੍ਰੋਗਰਾਮ ਲਈ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਦਾ ਵੀ ਧੰਨਵਾਦ ਕੀਤਾ। ਇਸ ਪ੍ਰੋਗਰਾਮ ਨੇ ਯੂਕ੍ਰੇਨੀ ਨਾਗਰਿਕਾਂ ਦੀ ਮਦਦ ਲਈ 10 ਬਿਲੀਅਨ ਯੂਰੋ ਤੋਂ ਵੱਧ ਇਕੱਠੇ ਕੀਤੇ ਹਨ।
ਪੜ੍ਹੋ ਇਹ ਅਹਿਮ ਖ਼ਬਰ- ਜ਼ੇਲੇਂਸਕੀ ਨੇ ਯੂਕ੍ਰੇਨ ਨੂੰ ਦਿੱਤੀ ਗਈ ਸਹਾਇਤਾ ਲਈ ਜਸਟਿਨ ਟਰੂਡੋ ਦਾ ਕੀਤਾ ਧੰਨਵਾਦ
ਜ਼ੇਲੇਂਸਕੀ ਨੇ ਰੂਸੀ ਤੇਲ ਅਤੇ ਗੈਸ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਲਈ ਆਪਣੇ ਸੱਦੇ ਨੂੰ ਦੁਹਰਾਇਆ। ਉਨ੍ਹਾਂ ਨੇ ਪੂਰਬੀ ਯੂਕ੍ਰੇਨ ਦੇ ਕ੍ਰਾਮੇਟੋਰਸਕ 'ਚ ਇਕ ਰੇਲਵੇ ਸਟੇਸ਼ਨ 'ਤੇ ਹੋਏ ਹਮਲੇ ਨੂੰ ਰੂਸੀ ਫ਼ੌਜੀ ਯੁੱਧ ਅਪਰਾਧ ਦੀ ਤਾਜ਼ਾ ਉਦਾਹਰਣ ਦੱਸਿਆ ਅਤੇ ਕਿਹਾ ਕਿ ਪੱਛਮੀ ਦੇਸ਼ਾਂ ਨੂੰ ਇਸ ਨੂੰ ਦੇਖ ਕੇ ਯੂਕ੍ਰੇਨ ਦੀ ਮਦਦ ਲਈ ਹੋਰ ਕਦਮ ਚੁੱਕਣੇ ਚਾਹੀਦੇ ਹਨ। ਰੇਲਵੇ ਸਟੇਸ਼ਨ 'ਤੇ ਹੋਏ ਹਮਲੇ 'ਚ 52 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋਏ ਹਨ। ਇਸ ਦੌਰਾਨ ਰੂਸ ਨੇ ਹਮਲੇ ਦੀ ਜ਼ਿੰਮੇਵਾਰੀ ਤੋਂ ਇਨਕਾਰ ਕੀਤਾ ਹੈ ਅਤੇ ਯੂਕ੍ਰੇਨ ਦੀ ਫ਼ੌਜ ਨੂੰ ਇਸ ਹਮਲੇ ਲਈ ਮਾਸਕੋ 'ਤੇ ਜ਼ਿੰਮੇਵਾਰ ਠਹਿਰਾਉਣ ਦਾ ਦੋਸ਼ ਲਗਾਇਆ ਹੈ।
ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਕਿਹਾ ਕਿ ਰੂਸ ਨੇ ਨਾਗਰਿਕਾਂ 'ਤੇ ਹਮਲੇ ਕਰਕੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਯੂਕ੍ਰੇਨ ਸ਼ਾਂਤੀ ਲਈ ਵਚਨਬੱਧ ਹੈ। ਇਸ ਦੇ ਨਾਲ ਜ਼ੇਲੇਂਸਕੀ ਨੇ ਇੱਕ ਵਾਰ ਫਿਰ ਦੂਜੇ ਦੇਸ਼ਾਂ ਨੂੰ ਹਥਿਆਰ ਮੁਹੱਈਆ ਕਰਾਉਣ ਦੀ ਬੇਨਤੀ ਕੀਤੀ। ਉਹਨਾਂ ਨੇ ਇਹ ਬਿਆਨ ਐਸੋਸੀਏਟਿਡ ਪ੍ਰੈਸ ਨਿਊਜ਼ ਏਜੰਸੀ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਕ੍ਰਾਮੇਟੋਰਸਕ ਸ਼ਹਿਰ ਵਿੱਚ ਇੱਕ ਰੇਲਵੇ ਸਟੇਸ਼ਨ 'ਤੇ ਹੋਏ ਹਮਲੇ ਵਿੱਚ ਘੱਟੋ-ਘੱਟ 52 ਲੋਕਾਂ ਦੀ ਮੌਤ ਤੋਂ ਇੱਕ ਦਿਨ ਬਾਅਦ ਦਿੱਤਾ। ਜ਼ੇਲੇਂਸਕੀ ਨੇ ਕਿਹਾ ਕਿ ਕੋਈ ਵੀ ਅਜਿਹੇ ਵਿਅਕਤੀ ਜਾਂ ਲੋਕਾਂ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦਾ ਜਿਨ੍ਹਾਂ ਨੇ ਉਸ ਦੇ ਦੇਸ਼ 'ਤੇ ਜ਼ੁਲਮ ਕੀਤਾ ਹੈ। ਇੱਕ ਪਿਤਾ ਅਤੇ ਇੱਕ ਵਿਅਕਤੀ ਦੇ ਰੂਪ ਵਿੱਚ, ਮੈਂ ਇਸਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਉਹਨਾਂ ਨੇ ਕਿਹਾ ਕਿ ਪਰ ਮੈਂ ਕੂਟਨੀਤਕ ਹੱਲ ਲਈ ਮੌਕਾ ਗੁਆਉਣਾ ਨਹੀਂ ਚਾਹੁੰਦਾ। ਯੂਕ੍ਰੇਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਸਾਨੂੰ ਜੀਣ ਲਈ ਲੜਨਾ ਪਵੇਗਾ। ਜ਼ੇਲੇਂਸਕੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਛੇ ਹਫ਼ਤਿਆਂ ਦੀ ਲੜਾਈ ਤੋਂ ਬਾਅਦ ਵੀ ਯੂਕ੍ਰੇਨ ਦੇ ਲੋਕ ਸ਼ਾਂਤੀ ਨੂੰ ਸਵੀਕਾਰ ਕਰਨਗੇ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਆਮ ਨਾਗਰਿਕਾਂ 'ਤੇ ਰੂਸ ਦੇ ਹਮਲੇ ਦੇ ਬਾਵਜੂਦ ਸ਼ਾਂਤੀ ਚਾਹੁੰਦਾ ਹੈ ਯੂਕ੍ਰੇਨ : ਜ਼ੇਲੇਂਸਕੀ
NEXT STORY