ਬੀਜਿੰਗ (ਏਪੀ): ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਯੂਕ੍ਰੇਨ 'ਚ ਜੰਗ ਜਾਰੀ ਰਹਿਣ ਵਿਚਕਾਰ ਸਹਿਯੋਗੀ ਦੇਸ਼ ਚੀਨ ਨਾਲ ਮਜ਼ਬੂਤ ਸਬੰਧਾਂ ਦਾ ਪ੍ਰਦਰਸ਼ਨ ਕਰਨ ਲਈ ਸੋਮਵਾਰ ਨੂੰ ਬੀਜਿੰਗ ਪਹੁੰਚੇ। ਦੋਵੇਂ ਦੇਸ਼ ਅਫਰੀਕਾ, ਪੱਛਮੀ ਏਸ਼ੀਆ ਅਤੇ ਦੱਖਣੀ ਅਮਰੀਕਾ ਵਿੱਚ ਆਪਣਾ ਦਬਦਬਾ ਕਾਇਮ ਕਰਨਾ ਚਾਹੁੰਦੇ ਹਨ। ਚੀਨ ਨੇ ਰੂਸ ਦੇ ਇਸ ਦਾਅਵੇ ਦਾ ਸਮਰਥਨ ਕੀਤਾ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 2022 ਵਿੱਚ ਪੱਛਮੀ ਦੇਸ਼ਾਂ ਦੇ ਉਕਸਾਉਣ ਕਾਰਨ ਯੂਕ੍ਰੇਨ 'ਤੇ ਹਮਲਾ ਕੀਤਾ ਸੀ। ਹਾਲਾਂਕਿ ਇਸ ਸਬੰਧੀ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ।
ਰੂਸੀ ਸਮਾਚਾਰ ਏਜੰਸੀ 'ਟਾਸ' ਨੇ ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਦੇ ਹਵਾਲੇ ਨਾਲ ਕਿਹਾ ਕਿ ਮੰਤਰੀ ਯੂਕ੍ਰੇਨ ਅਤੇ ਏਸ਼ੀਆ-ਪ੍ਰਸ਼ਾਂਤ ਖੇਤਰ ਦੀ ਸਥਿਤੀ ਅਤੇ ਦੁਵੱਲੇ ਸਹਿਯੋਗ ਦੇ ਮੁੱਦਿਆਂ 'ਤੇ ਚਰਚਾ ਕਰਨਗੇ। ਚੀਨ ਦਾ ਅਕਸਰ ਅਮਰੀਕਾ ਅਤੇ ਉਸ ਦੇ ਸਹਿਯੋਗ ਦੇਸ਼ਾਂ ਖ਼ਿਲਾਫ਼ ਸਖ਼ਤ ਰੁਖ਼ ਰਿਹਾ ਹੈ। ਚੀਨ ਅਤੇ ਰੂਸ ਨੇ ਸਾਂਝੇ ਫੌਜੀ ਅਭਿਆਸ ਕੀਤੇ ਹਨ ਅਤੇ ਆਪਣੇ ਦਬਦਬੇ ਵਾਲੇ ਖੇਤਰਾਂ ਵਿੱਚ ਲੋਕਤੰਤਰ ਦੀ ਥਾਂ ਤਾਨਾਸ਼ਾਹੀ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਪਤਨੀ 'ਤੇ ਵਿਭਚਾਰ ਦਾ ਝੂਠਾ ਇਲਜ਼ਾਮ ਲਗਾਉਣ ਵਾਲੇ ਪਤੀ ਨੂੰ 80 ਕੋੜਿਆਂ ਦੀ ਸਜ਼ਾ
ਯੂਕ੍ਰੇਨ ਯੁੱਧ 'ਚ ਰੂਸ ਦਾ ਸਪੱਸ਼ਟ ਸਮਰਥਨ ਕਰਨ ਦੇ ਬਾਵਜੂਦ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਓ ਨਿੰਗ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਯੂਕ੍ਰੇਨ ਮੁੱਦੇ 'ਤੇ ਚੀਨ ਦਾ ਨਿਰਪੱਖ ਰੁਖ ਹੈ। ਉਨ੍ਹਾਂ ਨੇ ਕਿਹਾ,“ਅਸੀਂ ਸ਼ਾਂਤੀ ਵਾਰਤਾ ਅਤੇ ਰਾਜਨੀਤਿਕ ਹੱਲਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੇ ਹਾਂ।” ਚੀਨ ਨੇ ਨਾ ਤਾਂ ਯੂਕ੍ਰੇਨ ਸੰਕਟ ਵਿੱਚ ਹਿੱਸਾ ਲਿਆ ਅਤੇ ਨਾ ਹੀ ਅਸੀਂ ਇਸਦਾ ਫ਼ਾਇਦਾ ਉਠਾਇਆ ਹੈ ਅਤੇ ਨਾ ਹੀ ਅਸੀਂ ਇਸਦਾ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕਰਾਂਗੇ।ਚੀਨ ਨੇ ਇਹ ਵੀ ਕਿਹਾ ਕਿ ਉਹ ਰੂਸ ਨੂੰ ਹਥਿਆਰ ਜਾਂ ਫੌਜੀ ਸਹਾਇਤਾ ਨਹੀਂ ਦਿੰਦਾ ਹੈ। ਭਾਰਤ ਅਤੇ ਹੋਰ ਦੇਸ਼ਾਂ ਦੇ ਨਾਲ ਮਾਸਕੋ ਨਾਲ ਮਜ਼ਬੂਤ ਆਰਥਿਕ ਸਬੰਧ ਹਨ। ਮਾਓ ਨੇ ਉਦਯੋਗਿਕ ਵਸਤੂਆਂ ਦਾ ਹਵਾਲਾ ਦਿੰਦੇ ਹੋਏ ਕਿਹਾ, "ਅਸੀਂ ਹਮੇਸ਼ਾ ਕਾਨੂੰਨ ਅਨੁਸਾਰ ਦੋਹਰੀ ਵਰਤੋਂ ਵਾਲੀਆਂ ਚੀਜ਼ਾਂ ਦੇ ਨਿਰਯਾਤ ਨੂੰ ਨਿਯੰਤਰਿਤ ਕੀਤਾ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪ੍ਰਧਾਨ ਮੰਤਰੀ ਮੋਦੀ ਦੇ ਸਮਰਥਕਾਂ ਨੇ ਅਮਰੀਕਾ ਦੇ 16 ਤੋਂ ਵੱਧ ਸ਼ਹਿਰਾਂ 'ਚ ਕੱਢੀਆਂ ਰੈਲੀਆਂ
NEXT STORY