ਮਾਸਕੋ-ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਵੀਰਵਾਰ ਨੂੰ ਕਿਹਾ ਕਿ ਸਾਲ 2016 ’ਚ ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਰੂਸੀ ਹੈਕਰਾਂ ਨੇ ਨਾ ਤਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੋਣ ਜਿੱਤਣ ’ਚ ਮਦਦ ਕੀਤੀ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦੇ ਅੰਦਰੂਨੀ ਸਿਆਸੀ ਮਾਮਲਿਆਂ ’ਚ ਦਖਲ ਅੰਦਾਜ਼ੀ ਕੀਤੀ। ਇਹ ਸਾਰੀਆਂ ਗੱਲਾਂ ਸੁਣੀਆਂ-ਸੁਣਾਇਆਂ ਜਾਂ ਅਫਵਾਹਾਂ ਹਨ। ਇਹ ਰੂਸ ਅਤੇ ਅਮਰੀਕਾ ਵਿਚਾਲੇ ਰਿਸ਼ਤਿਆਂ ਨੂੰ ਤੋੜਨ ਦੀ ਸਾਜ਼ਿਸ਼ ਹੈ।
ਇਹ ਵੀ ਪੜ੍ਹੋ -ਈਰਾਨ ਨੇ ਕੋਰੋਨਾ ਦੀ ਤੀਸਰੀ ਲਹਿਰ ’ਤੇ ਪਾਇਆ ਕਾਬੂ : ਰੂਹਾਨੀ
ਇਹ ਇਕ ਕਾਰਣ ਹੈ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੀ ਮਿਆਦ ਨੂੰ ਸਵੀਕਾਰ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਨਤੀਜੇ ਵਜੋਂ ਰੂਸ-ਅਮਰੀਕਾ ਵਿਚਾਲੇ ਇਹ ਸੰਬੰਧ ਅਮਰੀਕਾ ਦੀ ਨੀਤੀ ਦਾ ਸ਼ਿਕਾਰ ਬਣ ਗਿਆ। ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਉਮੀਦ ਵਿਅਕਤ ਕਰਦੇ ਹਾਂ ਕਿ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡੇਨ ਦੇ ਕਾਰਜਕਾਲ ’ਚ ਦੋਵਾਂ ਦੇਸ਼ਾਂ ਦੇ ਸੰਬੰਧਾਂ ’ਚ ਸੁਧਾਰ ਹੋਵੇਗਾ।
ਇਹ ਵੀ ਪੜ੍ਹੋ -ਯੂਰਪੀਅਨ ਯੂਨੀਅਨ ਨੇ ਸਾਈਬਰ ਸੁਰੱਖਿਆ ’ਚ ਸੁਧਾਰ ਲਈ ਪੇਸ਼ ਕੀਤੀ ਯੋਜਨਾ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
ਸਾਊਦੀ ਹਜ ਮੁਸਾਫ਼ਰਾਂ ਕੋਲੋਂ ਵਸੂਲੇਗਾ ਵੀਜ਼ਾ ਫੀਸ, ਇਕਾਂਤਵਾਸ ਵੀ ਹੋਣਾ ਪਵੇਗਾ
NEXT STORY