ਕਰਾਚੀ— ਪਾਕਿਸਤਾਨ ਸਰਕਾਰ ਦੇ ਵਿਰੋਧੀ ਧਿਰ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੇ ਅੱਤਵਾਦ ਖਿਲਾਫ ਆਵਾਜ਼ ਚੁੱਕਦਿਆਂ ਇਮਰਾਨ ਖਾਨ ਦੀ ਸਰਕਾਰ ਦੇ ਤਿੰਨ ਮੰਤਰੀਆਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ ਤੇ ਦੋਸ਼ ਲਾਇਆ ਹੈ ਕਿ ਉਹ ਪਾਬੰਦੀਸ਼ੁਦਾ ਸੰਗਠਨਾਂ ਤੇ ਉਨ੍ਹਾਂ ਦੇ ਸਿਖਲਾਈ ਕੈਂਪਾਂ ਦੀ ਹਿਮਾਇਤ ਕਰਦੇ ਹਨ। ਦੂਜੇ ਪਾਸੇ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨੇ ਬਿਲਾਵਲ 'ਤੇ ਦੇਸ਼ ਦਾ ਅਕਸ ਖਰਾਬ ਕਰਨ ਦਾ ਦੋਸ਼ ਲਾਇਆ ਹੈ।
ਪਾਕਿਸਤਾਨ ਪੀਪਲਸ ਪਾਰਟੀ (ਪੀਪੀਪੀ) ਦੇ ਪ੍ਰਧਾਨ ਬਿਲਾਵਲ ਪ੍ਰਧਾਨ ਮੰਤਰੀ ਖਾਨ 'ਤੇ ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਮੰਤਰੀਆਂ ਨੂੰ ਬਰਖਾਸਤ ਕਰਨ ਦਾ ਦਬਾਅ ਬਣਾ ਰਹੇ ਹਨ। ਪੁਲਵਾਮਾ ਹਮਲੇ ਤੋਂ ਬਾਅਦ ਦੇਸ਼ ਤੋਂ ਸੰਚਾਲਿਤ ਹੋਣ ਵਾਲੇ ਅੱਤਵਾਦੀ ਸੰਗਠਨਾਂ 'ਤੇ ਲਗਾਮ ਲਾਉਣ ਲਈ ਪਾਕਿਸਤਾਨ 'ਤੇ ਅੰਤਰਰਾਸ਼ਟਰੀ ਦਬਾਅ ਹੈ। ਬਿਲਾਵਲ ਨੇ ਕਿਹਾ ਕਿ ਤਿੰਨ ਮੰਤਰੀਆਂ ਨੂੰ ਬਰਖਾਸਤ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੂੰ ਰਾਸ਼ਟਰ ਵਿਰੋਧੀ ਐਲਾਨ ਕੀਤਾ ਗਿਆ ਹੈ। ਇਹ ਮੰਤਰੀ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ ਰਹੇ ਹਨ। ਫਿਲਹਾਲ 30 ਸਾਲਾ ਬਿਲਾਵਲ ਨੇ ਉਨ੍ਹਾਂ ਮੰਤਰੀਆਂ ਦੇ ਨਾਂ ਨਹੀਂ ਦੱਸੇ ਹਨ। ਉਨ੍ਹਾਂ ਨੇ ਇਕ ਟਵੀਟ 'ਚ ਕਿਹਾ ਕਿ ਸਰਕਾਰ ਨੇ ਮੰਤਰੀਆਂ ਨੂੰ ਬਰਖਾਸਤ ਕਰਨ ਦੀ ਮੰਗ ਦੇ ਜਵਾਬ 'ਚ ਮੈਨੂੰ ਰਾਸ਼ਟਰ ਵਿਰੋਧੀ ਐਲਾਨ ਕਰਕੇ, ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਤੇ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਨੋਟਿਸ ਭੇਜ ਕੇ ਦਿੱਤਾ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਇਹ ਧਮਕੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਕਿਸੇ ਵੀ ਕਦਮ 'ਤੇ ਸਰਕਾਰ ਦਾ ਸਾਥ ਨਹੀਂ ਦੇਣਗੇ। ਉਨ੍ਹਾਂ ਨੇ ਕਾਰਵਾਈ ਨਾ ਹੋਣ 'ਤੇ ਦਾਗੀ ਮੰਤਰੀਆਂ ਦੇ ਨਾਂ ਦੱਸਣ ਦੀ ਚਿਤਾਵਨੀ ਵੀ ਦਿੱਤੀ ਹੈ।
ਪੀਟੀਆਈ ਨੇਤਾਵਾਂ ਨੇ ਮੰਗਲਵਾਰ ਨੂੰ ਬਿਲਾਵਲ 'ਤੇ ਪਲਟਵਾਰ ਕੀਤਾ। ਪੀਟੀਆਈ ਸੈਨੇਟਰ ਫੈਜ਼ਲ ਜਾਵੇਦ ਨੇ ਦੋਸ਼ ਲਾਇਆ ਕਿ ਬਿਲਾਵਲ ਪਾਕਿਸਤਾਨ ਦਾ ਅਕਸ ਖਰਾਬ ਕਰਨ 'ਚ ਵਿਅਸਤ ਹਨ। ਉਨ੍ਹਾਂ ਨੇ ਕਿਹਾ ਕਿ ਬਿਲਾਵਲ ਨੂੰ ਪਾਕਿਸਤਾਨ ਵਿਰੋਧੀ ਤੱਤਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨ ਲਈ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਨੂੰ ਮੁਲਕ ਨੂੰ ਦੱਸਣਾ ਚਾਹੀਦਾ ਹੈ ਕਿ ਕਿਸ ਦੀ ਜ਼ੁਬਾਨ ਬੋਲ ਰਹੇ ਹਨ। ਜਾਵੇਦ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਦੁਨੀਆ ਲਈ ਅਮਨ ਦੇ ਪ੍ਰਤੀਕ ਦੇ ਤੌਰ 'ਤੇ ਉਭਰਿਆ ਹੈ।
ਮੇਰੀ ਮੌਤ ਤੋਂ ਬਾਅਦ ਮੇਰਾ ਉਤਰਾਧਿਕਾਰੀ ਭਾਰਤ ਤੋਂ ਹੀ ਹੋਵੇਗਾ : ਦਲਾਈ ਲਾਮਾ
NEXT STORY