ਕੈਲੀਫੌਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੈਲੀਫੌਰਨੀਆ ਅਧੀਨ ਆਉਂਦੇ ਕਲੋਵਿਸ ਸ਼ਹਿਰ 'ਚ ਇਕ 13 ਸਾਲਾ ਪੰਜਾਬੀ ਮੁੰਡੇ ਦੀ ਇਕ ਕਾਰ ਨਾਲ ਟੱਕਰ ਮਗਰੋਂ ਦਰਦਨਾਕ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ 13 ਸਾਲਾ ਅਗਮਜੋਧ ਸਿੰਘ ਚੀਮਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਹ ਬੁੱਲਰਡ ਐਵੇਨਿਊ 'ਤੇ ਜਾ ਰਿਹਾ ਸੀ ਕਿ ਪਿੱਛੋਂ ਆ ਰਹੀ ਇਕ ਟੋਯੋਟਾ ਕੈਮਰੀ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਮਹਿਲਾ ਨੇ ਜਾਂਚ ਦੌਰਾਨ ਪੁਲਸ ਨਾਲ ਸਹਿਯੋਗ ਕੀਤਾ।
ਇਹ ਵੀ ਪੜ੍ਹੋ- ਯਾਤਰੀ ਕਿਰਪਾ ਕਰ ਕੇ ਧਿਆਨ ਦੇਣ ! ਰੇਲਵੇ ਨੇ ਸੈਂਕੜੇ ਟਰੇਨਾਂ ਕੀਤੀਆਂ ਰੱਦ, ਝੱਲਣੀ ਪਵੇਗੀ ਭਾਰੀ ਪਰੇਸ਼ਾਨੀ
ਜ਼ਿਕਰਯੋਗ ਹੈ ਕਿ ਅਗਮਜੋਧ ਕਲਾਰਕ ਇੰਟਰਮੀਡੀਏਟ ਸਕੂਲ 'ਚ 8ਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਕੁਸ਼ਤੀ, ਫੁੱਟਬਾਲ ਤੇ ਵਾਲੀਬਾਲ ਟੀਮਾਂ ਦਾ ਵੀ ਚੰਗਾ ਖਿਡਾਰੀ ਸੀ। ਉਸ ਦੀ ਮੌਤ ਦੀ ਖ਼ਬਰ ਕਾਰਨ ਉਸ ਦਾ ਸਕੂਲੀ ਵਿਦਿਆਰਥੀ ਤੇ ਪੂਰਾ ਇਲਾਕਾ ਗ਼ਮ ਦੇ ਮਾਹੌਲ 'ਚ ਹੈ।
ਫਿਲਹਾਲ ਪੁਲਸ ਇਕ ਹਾਦਸੇ ਦੇ ਕਾਰਨਾਂ ਦੀ ਹੋਰ ਜਾਂਚ ਕਰ ਰਹੀ ਹੈ। ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਅਤੇ ਬਾਈਕ ਸਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਟਰੰਪ ਸਰਕਾਰ ਦਾ ਇਕ ਹੋਰ ਫ਼ਰਮਾਨ ; ਜੇ ਸੋਸ਼ਲ ਮਡੀਆ 'ਤੇ ਕੀਤਾ ਇਹ ਕੰਮ ਤਾਂ ਨਹੀਂ ਮਿਲੇਗਾ Green Card
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਨਵੇਂ ਹੁਕਮ ਜਾਰੀ
NEXT STORY