ਨੋਵੇਲਾਰਾ (ਕੈਂਥ) : ਸੰਤ ਬਾਬਾ ਨਿਧਾਨ ਸਿੰਘ ਜੀ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਸਮਾਉਣ ਵਾਲੇ ਅਸਥਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਲੰਗਰਾਂ ਦੀ ਸੇਵਾ ਨੂੰ ਆਪਣਾ ਸਾਰਾ ਹੀ ਜੀਵਨ ਸਮਰਪਿਤ ਕਰ ਦਿੱਤਾ। ਉਹ ਗੁਰੂ ਘਰ ਦੀ ਮਿਸਾਲੀ ਸੇਵਾ ਅਤੇ ਸਮਰਪਣ ਭਾਵਨਾ ਕਰ ਕੇ ਸਿੱਖ ਧਰਮ ਅੰਦਰ ਸਤਿਕਾਰਤ ਸਥਾਨ ਰੱਖਦੇ ਹਨ। ਆਪਣੇ ਜੀਵਨ ਕਾਲ ਦੌਰਾਨ ਬਾਬਾ ਜੀ ਨੇ ਜਿੱਥੇ ਗੁਰਧਾਮਾਂ ਦੀ ਸੇਵਾ ਕਰਵਾਈ। ਉੱਥੇ ਹੀ ਬੇਅੰਤ ਪ੍ਰਾਣੀਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜਿਆ। ਇਸੇ ਤਰ੍ਹਾਂ ਬਾਬਾ ਜੀ ਨੇ ਸੰਸਾਰ ਦੇ ਪਰਉਪਕਾਰ ਵਾਸਤੇ ਸਕੂਲਾਂ ਅਤੇ ਕਾਲਜਾਂ ਨੂੰ ਆਰਥਿਕ ਸਹਾਇਤਾ ਦਿੱਤੀ।

ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੋਸਾਇਟੀ ਇਟਲੀ ਜੋ ਕਿ ਬਾਬਾ ਜੀ ਦਾ ਜਨਮ ਦਿਹਾੜਾ ਪਿਛਲੇ ਕਈ ਸਾਲਾਂ ਤੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਉਂਦੀ ਆ ਰਹੀ ਹੈ, ਵੱਲੋਂ ਭਾਈ ਗੁਰਮੇਲ ਸਿੰਘ ਭੱਟੀ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਾਲ ਸੰਤ ਬਾਬਾ ਨਿਧਾਨ ਸਿੰਘ ਜੀ ਦਾ ਜਨਮ ਦਿਹਾੜਾ 6,7,8 ਫਰਵਰੀ 2026 ਨੂੰ ਗੁਰਦੁਆਰਾ ਸਿੰਘ ਸਭਾ ਨੂੰ ਨੋਵੇਲਾਰਾ ਵਿਖੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਮਨਾਇਆ ਜਾ ਰਿਹਾ ਹੈ। 6 ਫਰਵਰੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਪ੍ਰਾਰੰਭ ਹੋਣਗੇ 8 ਫਰਵਰੀ ਦਿਨ ਐਤਵਾਰ ਨੂੰ ਸਵੇਰ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਗਿਆਨੀ ਜਗਜੀਤ ਸਿੰਘ ਜੀ ਸੁਲਤਾਨਪੁਰ ਵਾਲੇ ਕਥਾ ਵਿਚਾਰ ਰਾਹੀਂ ਗੁਰ ਇਤਿਹਾਸ ਅਤੇ ਸੰਤਾਂ ਦੇ ਪਰਉਪਕਾਰੀ ਜੀਵਨ ਬਾਰੇ ਸਾਂਝ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
UK ਦੀ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਸਖ਼ਤੀ! ਤਿੰਨ ਦੇਸ਼ਾਂ ਨੇ ਵਾਪਸ ਸੱਦ ਲਏ ਆਪਣੇ ਨਾਗਰਿਕ
NEXT STORY