ਇੰਟਰਨੈਸ਼ਨਲ ਡੈਸਕ- ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਅੱਜ ਸਟਾਕਹੋਮ ਸਵੀਡਨ ਦੇ ਗੁਰਦੁਆਰਾ ਸੰਗਤ ਸਾਹਿਬ ਪਹੁੰਚੇ। ਉਨ੍ਹਾਂ ਗੁਰਦੁਆਰਾ ਸਾਹਿਬ ਪਹੁੰਚ ਕੇ ਘੱਲੂਘਾਰੇ ਨੂੰ ਲੈ ਕੇ ਫੈਸਲਾ ਲੈਂਦੇ ਹੋਏ ਇਕ ਟਵੀਟ ਕੀਤਾ।
ਇਹ ਵੀ ਪੜ੍ਹੋ :-ਅਮਰੀਕਾ 'ਚ ਪਾਕਿ ਮੂਲ ਦੇ ਵਿਅਕਤੀ ਨੇ ਪਤਨੀ, ਬੇਟੀ ਤੇ ਸੱਸ ਦਾ ਗੋਲੀ ਮਾਰ ਕੇ ਕੀਤਾ ਕਤਲ
ਉਨ੍ਹਾਂ ਟਵੀਟ 'ਚ ਕਿਹਾ ਕਿ ਸਟਾਕਹੋਮ, ਸਵੀਡਨ ਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਆਪ ਸਭ ਨੂੰ ਨਿਮਰਤਾ ਸਹਿਤ ਇਹ ਦੱਸਣਾ ਚਾਹੁੰਦੇ ਹਾਂ ਕਿ ਅਣਜਾਣੇ 'ਚ ਜੂਨ 3 ਪੈਰਿਸ, ਫਰਾਂਸ ਅਤੇ ਜੂਨ 5 ਡੁੱਬਲਿਨ, ਆਇਰਲੈਂਡ 'ਚ ਰੱਖੇ ਗਏ ਸ਼ੋਅਜ਼ ਨੂੰ ਸ੍ਰੀ ਦਰਬਾਰ ਸਾਹਿਬ ਦੇ ਘੱਲੂਘਾਰੇ ਦੀ ਯਾਦ ਤੇ ਸਤਿਕਾਰ 'ਚ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਸਰਤਾਜ ਨੇ ਕਿਹਾ ਕਿ ਜਲਦ ਹੀ ਜੂਨ ਦੇ ਪਹਿਲੇ ਹਫ਼ਤੇ ਤੋਂ ਇਲਾਵਾ ਕਿਸੇ ਹੋਰ ਤਾਰੀਖ਼ ਬਾਰੇ ਦੱਸ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਣਜਾਣੇ 'ਚ ਹੋਈ ਭੁੱਲ-ਚੁੱਕ ਲਈ ਖਿਮਾ ਦੇ ਜਾਚਕ ਹਾਂ।
ਇਹ ਵੀ ਪੜ੍ਹੋ :- ਬ੍ਰਿਟੇਨ : ਭਾਰਤੀ ਮੂਲ ਦੇ ਕਾਰੋਬਾਰੀ ਦੂਜੀ ਵਾਰ 'ਲੰਡਨ ਬਰੋ ਆਫ਼ ਸਾਊਥਵਾਰਕ' ਦੇ ਚੁਣੇ ਗਏ ਮੇਅਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਅਮਰੀਕਾ 'ਚ ਪਾਕਿ ਮੂਲ ਦੇ ਵਿਅਕਤੀ ਨੇ ਪਤਨੀ, ਬੇਟੀ ਤੇ ਸੱਸ ਦਾ ਗੋਲੀ ਮਾਰ ਕੇ ਕੀਤਾ ਕਤਲ
NEXT STORY