ਰਿਆਦ (ਬਿਊਰੋ): ਕੋਵਿਡ-19 ਮਹਾਮਾਰੀ ਦੇ ਕਹਿਰ ਦੇ ਵਿਚ ਕਈ ਲੋਕ ਆਪਣੇ ਪਿਆਰਿਆਂ ਨੂੰ ਗਵਾ ਚੁੱਕੇ ਹਨ। ਇਸ ਦੌਰਾਨ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਦੀ ਕੋਰੋਨਾਵਾਇਰਸ ਨਾਲ ਮੌਤ ਦਿਲ ਨੂੰ ਵਲੂੰਧਰ ਦੇਣ ਵਾਲੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਾਊਦੀ ਅਰਬ ਵਿਚ 11 ਭਾਰਤੀ ਨਾਗਰਿਕਾਂ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਭਾਰਤੀ ਦੂਤਾਵਾਸ ਦੇ ਕੋਲ 22 ਅਪ੍ਰੈਲ ਤੱਕ ਦੀ ਉਪਲਬਧ ਜਾਣਕਾਰੀ ਮੁਤਾਬਕ 11 ਭਾਰਤੀਆਂ (ਮਦੀਨਾ ਤੋਂ 4, ਮੱਕਾ ਤੋਂ 3, ਜੇਦਾਹ ਤੋਂ 2 ਅਤੇ ਰਿਆਦ-ਦੰਮ ਤੋਂ ਇਕ-ਇਕ) ਦੀ ਕੋਰੋਨਾਵਾਇਰਸ ਨਾਲ ਮੌਤ ਹੋ ਚੁੱਕੀ ਹੈ।
ਸਾਊਦੀ ਅਰਬ ਵਿਚ ਭਾਰਤੀ ਦੂਤਾਵਾਸ ਨੇ ਦੱਸਿਆ ਹੈ ਕਿ ਭਾਰਤ ਵਿਚ ਕੋਰੋਨਾਵਾਇਰਸ ਕਾਰਨ ਜਾਰੀ ਲਾਕਡਾਊਨ ਅਤੇ ਭਾਰਤ ਜਾਣ ਵਾਲੀਆਂ ਉਡਾਣਾਂ ਦੇ ਬੰਦ ਹੋਣ ਕਾਰਨ ਇਸ ਸਮੇਂ ਭਾਰਤੀਆਂ ਨੂੰ ਕੱਢਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇੱਥੇ ਦੱਸ ਦਈਏ ਕਿ ਇਸ ਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤੱਕ 1 ਲੱਖ 90 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 27 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹਨ। ਇਕੱਲੇ ਅਮਰੀਕਾ ਵਿਚ ਮ੍ਰਿਤਕਾਂ ਦੀ ਗਿਣਤੀ 50 ਹਜ਼ਾਰ ਦੇ ਕਰੀਬ ਪਹੁੰਚ ਚੁੱਕੀ ਹੈ।
ਪੜ੍ਹੋ ਇਹ ਅਹਿਮ ਖਬਰ- ਅਮਰੀਕਾ : 24 ਘੰਟੇ 'ਚ 3176 ਮੌਤਾਂ, ਮ੍ਰਿਤਕਾਂ ਦੀ ਗਿਣਤੀ 50 ਹਜ਼ਾਰ ਦੇ ਕਰੀਬ
ਅਮਰੀਕਾ : 24 ਘੰਟੇ 'ਚ 3176 ਮੌਤਾਂ, ਮ੍ਰਿਤਕਾਂ ਦੀ ਗਿਣਤੀ 50 ਹਜ਼ਾਰ ਦੇ ਕਰੀਬ
NEXT STORY