ਬੇਰੂਤ (ਏਪੀ)- ਸਾਊਦੀ ਅਰਬ ਨੇ ਕਿਹਾ ਹੈ ਕਿ ਉਸਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਛੇ ਈਰਾਨੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਈਰਾਨ ਨੇ ਇਸ ਘਟਨਾ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸਾਊਦੀ ਅਰਬ ਦੇ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਅਪੀਲ ਖਾਰਜ ਕਰਨ ਤੋਂ ਬਾਅਦ ਦੇਸ਼ ਵਿੱਚ ਹਸ਼ੀਸ਼ ਦੀ ਤਸਕਰੀ ਕਰਦੇ ਫੜੇ ਗਏ ਛੇ ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਹਾਲਾਂਕਿ ਮੰਤਰਾਲੇ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਈਰਾਨ ਦੇ ਨਾਗਰਿਕਾਂ ਨੂੰ ਇਹ ਸਜ਼ਾ ਕਦੋਂ ਅਤੇ ਕਿੱਥੇ ਦਿੱਤੀ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਹੁੱਲੜਬਾਜ਼ੀ, 309 ਲੋਕ ਜ਼ਖ਼ਮੀ, 146 ਗ੍ਰਿਫ਼ਤਾਰ
ਮੰਤਰਾਲੇ ਨੇ ਕਿਹਾ ਕਿ ਸਜ਼ਾ ਇਸਲਾਮਿਕ ਕਾਨੂੰਨ ਦੇ ਅਨੁਸਾਰ ਹੈ ਅਤੇ ਇਸਦਾ ਉਦੇਸ਼ ਨਾਗਰਿਕਾਂ ਅਤੇ ਨਿਵਾਸੀਆਂ ਨੂੰ "ਨਸ਼ੀਲੇ ਪਦਾਰਥਾਂ ਦੇ ਸਰਾਪ" ਤੋਂ ਬਚਾਉਣਾ ਹੈ। ਈਰਾਨ ਦੀ ਸਰਕਾਰੀ ਸਮਾਚਾਰ ਏਜੰਸੀ 'ਇਰਨਾ' ਨੇ ਆਪਣੀ ਇਕ ਖ਼ਬਰ 'ਚ ਕਿਹਾ ਕਿ ਈਰਾਨ ਦੇ ਵਿਦੇਸ਼ ਮੰਤਰਾਲੇ ਨੇ ਤਹਿਰਾਨ 'ਚ ਸਾਊਦੀ ਰਾਜਦੂਤ ਨੂੰ ਤਲਬ ਕੀਤਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਈਰਾਨ ਇਸ ਮਾਮਲੇ 'ਤੇ ਚਰਚਾ ਕਰਨ ਲਈ ਇਕ ਵਫ਼ਦ ਰਿਆਦ ਭੇਜੇਗਾ। ਰਿਪੋਰਟ 'ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਮੁਜਤਬਾ ਸ਼ਾਸਤੀ ਕਰੀਮੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮੌਤ ਦੀ ਸਜ਼ਾ 'ਤੇ ਅਮਲ ਨਿਆਂਇਕ ਸਹਿਯੋਗ ਦੀ ਸਥਾਪਿਤ ਪ੍ਰਕਿਰਿਆ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਈਰਾਨ ਨੂੰ ਦੱਸੇ ਬਿਨਾਂ ਸਾਊਦੀ ਅਰਬ ਵੱਲੋਂ ਕੀਤੀ ਗਈ ਇਹ ਕਾਰਵਾਈ ਕਿਸੇ ਵੀ ਹਾਲਤ ਵਿੱਚ ਸਵੀਕਾਰਯੋਗ ਨਹੀਂ ਹੈ ਅਤੇ 7 ਸਾਲਾਂ ਦੇ ਤਣਾਅ ਦੇ ਬਾਅਦ ਦੋਵਾਂ ਦੇਸ਼ਾਂ ਨੇ 2023 ਦੇ ਸ਼ੁਰੂ ਵਿੱਚ ਇੱਕ ਸਮਝੌਤੇ 'ਤੇ ਦਸਤਖ਼ਤ ਕੀਤੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹੁਣ ਹੋਮਵਰਕ ਦੀ ਟੈਨਸ਼ਨ ਛੱਡ ਦੇਣ ਬੱਚੇ, ਬਣ ਗਿਆ ਨਵਾਂ ਕਾਨੂੰਨ
NEXT STORY