ਰਿਆਦ- ਸਾਊਦੀ ਅਰਬ ਨੇ 20 ਦੇਸ਼ਾਂ ਦੇ ਨਾਗਰਿਕਾਂ ਦੇ ਆਪਣੇ ਦੇਸ਼ ਵਿਚ ਆਉਣ 'ਤੇ ਰੋਕ ਲਗਾ ਦਿੱਤੀ ਹੈ, ਜਿਨ੍ਹਾਂ ਵਿਚ ਡਿਪਲੋਮੈਟ ਅਤੇ ਸਿਹਤ ਕਾਮੇ ਵੀ ਸ਼ਾਮਲ ਹਨ। ਸਾਊਦੀ ਨੇ ਇਹ ਕਦਮ ਕੋਰੋਨਾ ਵਾਇਰਸ ਦੀ ਰੋਕਥਾਮ ਨੂੰ ਲੈ ਕੇ ਚੁੱਕਿਆ ਹੈ, ਜੋ ਅੱਜ ਤੋਂ ਲਾਗੂ ਹੋ ਰਿਹਾ ਹੈ। ਸਾਊਦੀ ਅਰਬ ਦੇ ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ।
ਸਾਊਦੀ ਪ੍ਰੈੱਸ ਏਜੰਸੀਆਂ ਨੇ ਆਪਣੀ ਰਿਪੋਰਟ ਵਿਚ ਕਿਹਾ,"ਸਾਊਦੀ ਅਰਬ ਦੇ ਸਿਹਤ ਅਧਿਕਾਰੀਆਂ ਵਲੋਂ ਚੁੱਕੇ ਗਏ ਸੁਰੱਖਿਆ ਕਦਮਾਂ ਨਾਲ ਕੋਰੋਨਾ ਵਾਇਰਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸੇ ਕਾਰਨ ਗ੍ਰਹਿ ਮੰਤਰਾਲੇ ਨੇ ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ 'ਤੇ ਅਸਥਾਈ ਪਾਬੰਦੀ ਲਾ ਦਿੱਤੀ ਹੈ।"
ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਜਿਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਦੇ ਦੇਸ਼ ਵਿਚ ਆਉਣ 'ਤੇ ਰੋਕ ਲਾਈ ਗਈ ਹੈ, ਉਨ੍ਹਾਂ ਵਿਚ ਅਰਜਨਟੀਨਾ, ਬ੍ਰਾਜ਼ੀਲ, ਮਿਸਰ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਆਇਰਲੈਂਡ, ਇਟਲੀ, ਜਾਪਾਨ, ਲੈਬਨਾਨ, ਪਾਕਿਸਤਾਨ, ਪੁਰਤਗਾਲ, ਦੱਖਣੀ ਅਫਰੀਕਾ, ਸਵੀਡਨ, ਸਵਿਟਜ਼ਰਲੈਂਡ, ਤੁਰਕੀ, ਸੰਯੁਕਤ ਅਰਬ ਅਮੀਰਾਤ, ਬ੍ਰਿਟੇਨ ਅਤੇ ਅਮਰੀਕਾ ਸ਼ਾਮਲ ਹਨ।
ਅਮਰੀਕਾ ਦੇ ਇਸ ਸੂਬੇ 'ਚ ਕੋਕੀਨ-ਹੈਰੋਇਨ ਸਣੇ ਫੜੇ ਜਾਣ 'ਤੇ ਨਹੀਂ ਹੋਵੇਗੀ ਜੇਲ੍ਹ
NEXT STORY