ਇਸਲਾਮਾਬਾਦ (ਭਾਸ਼ਾ): ਸਾਊਦੀ ਅਰਬ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਸਮੇਤ ਪੈਂਡਿੰਗ ਮੁੱਦਿਆਂ ਨੂੰ ਹੱਲ ਕਰਨ ਲਈ ਵਾਰਤਾ ਦੇ ਮਹੱਤਵ 'ਤੇ ਜ਼ੋਰ ਦਿੱਤਾ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਵਿਚਾਲੇ ਹੋਈ ਉੱਚ ਪੱਧਰੀ ਵਾਰਤਾ ਦੇ ਬਾਅਦ ਸ਼ਨੀਵਾਰ ਰਾਤ ਨੂੰ ਇਕ ਸੰਯੁਕਤ ਬਿਆਨ ਜਾਰੀ ਕੀਤਾ, ਜਿਸ 'ਤੇ ਦੋਹਾਂ ਦੇਸ਼ਾਂ ਵਿਚਾਲੇ ਸਹਿਮਤੀ ਬਣੀ ਹੈ।
ਇਮਰਾਨ 7 ਮਈ ਤੋਂ 9 ਮਈ ਤੱਕ ਸਾਊਦੀ ਅਰਬ ਦੀ ਅਧਿਕਾਰਤ ਯਾਤਰਾ 'ਤੇ ਹਨ। ਸੰਯੁਕਤ ਬਿਆਨ ਦੇ ਮੁਤਾਬਕ ਦੋਹਾਂ ਪੱਖਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪੈਂਡਿੰਗ ਮੁੱਦਿਆਂ ਖਾਸ ਕਰਕੇ ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਹੱਲ ਕਰਨ ਲਈ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਦੇ ਮਹੱਤਵ 'ਤੇ ਜ਼ੋਰ ਦਿੱਤਾ ਹੈ ਤਾਂ ਜੋ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਹੋ ਸਕੇ। ਬਿਆਨ ਵਿਚ ਕਿਹਾ ਗਿਆ ਕਿ ਪ੍ਰਿੰਸ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ 2003 ਦੇ ਇਕ ਸਮਝੌਤੇ ਦੇ ਆਧਾਰ 'ਤੇ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਜੰਗਬੰਦੀ ਦੇ ਸੰਬੰਧ ਵਿਚ ਦੋਹਾਂ ਦੇਸ਼ਾਂ ਦੇ ਮਿਲਟਰੀ ਅਧਿਕਾਰੀਆਂ ਵਿਚਾਲੇ ਬਣੀ ਹਾਲ ਹੀ ਸਮਝ ਦਾ ਸਵਾਗਤ ਕੀਤਾ ਹੈ।
ਪੜ੍ਹੋ ਇਹ ਅਹਿਮ ਖਬਰ - ਮੌਰੀਸਨ ਦਾ ਵੱਡਾ ਬਿਆਨ, ਆਸਟ੍ਰੇਲੀਆ ਦੀਆਂ ਸਰਹੱਦਾਂ ਅਣਮਿੱਥੇ ਸਮੇਂ ਲਈ ਰਹਿਣਗੀਆਂ ਬੰਦ
ਭਾਰਤ ਅਤੇ ਪਾਕਿਸਤਾਨ ਦੀਆਂ ਸੈਨਾਵਾਂ ਨੇ 25 ਫਰਵਰੀ ਨੂੰ ਇਕ ਹੈਰਾਨ ਕਰ ਦੇਣ ਵਾਲੀ ਘੋਸਣਾ ਕਰਦਿਆਂ ਕਿਹਾ ਕਿ ਉਹਨਾਂ ਨੇ ਜੰਮੂ-ਕਸ਼ਮੀਰ ਅਤੇ ਹੋਰ ਸੈਕਟਰਾਂ ਵਿਚ ਕੰਟਰੋਲ ਰੇਖਾ ਦੇ ਨੇੜੇ ਜੰਗਬੰਦੀ 'ਤੇ ਸਾਰੇ ਸਮਝੌਤਿਆਂ ਦਾ ਸਖਤੀ ਨਾਲ ਪਾਲਣ ਕਰਨ 'ਤੇ ਸਹਿਮਤੀ ਜਤਾਈ ਹੈ। ਇਮਰਾਨ ਦੀ ਸਾਊਦੀ ਅਰਬ ਦੀ ਯਾਤਰਾ ਦੌਰਾਨ ਦੋਹਾਂ ਪੱਖਾਂ ਨੇ ਦੋ-ਪੱਖੀ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਵਿਭਿੰਨ ਖੇਤਰਾਂ ਵਿਚ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਸਹਿਮਤੀ ਜਤਾਈ।
ਨੋਟ- ਸਾਊਦੀ ਨੇ ਭਾਰਤ ਤੇ ਪਾਕਿ ਨੂੰ ਮਾਮਲਿਆਂ ਦੇ ਹੱਲ ਲਈ ਵਾਰਤਾ ਕਰਨ ਦੀ ਕੀਤੀ ਅਪੀਲ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਟਲੀ : ਓੁੱਘੇ ਹਰਦੀਪ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦੇਹਾਂਤ
NEXT STORY