ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਖੈਬਰ ਪਖਤੂਨਖਵਾ ਸੂਬੇ ਦੀ ਰਾਜਧਾਨੀ ਪੇਸ਼ਾਵਰ ਸ਼ਹਿਰ ਦੇ ਅੰਦਰੂਨੀ ਇਲਾਕੇ 'ਦਿਰ ਕਲੋਨੀ' 'ਚ ਸਥਿਤ ਇੱਕ ਨਿੱਜੀ ਸਕੂਲ ਦੀ ਛੱਤ ਡਿੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ 17 ਬੱਚਿਆਂ ਅਤੇ ਇੱਕ ਮਹਿਲਾ ਅਧਿਆਪਕ ਦੀ ਮੌਤ ਹੋ ਗਈ, ਜਦਕਿ 40 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਪੇਸ਼ਾਵਰ ਕੈਪੀਟਲ ਸਿਟੀ ਪੁਲਸ ਦੇ ਚੀਫ਼ ਮੀਆਂ ਸਈਦ ਨੇ ਇਸ ਹਾਦਸੇ ਤੇ ਜਾਨੀ ਨੁਕਸਾਨ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਹੈ।
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਤੇ ਰੈਸਕਿਊ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਲੇਡੀ ਰੀਡਿੰਗ ਹਸਪਤਾਲ ਦੇ ਬੁਲਾਰੇ ਮੁਹੰਮਦ ਆਸਿਮ ਨੇ ਦੱਸਿਆ ਕਿ ਮਾਰੇ ਗਏ ਸਾਰੇ ਬੱਚਿਆਂ ਦੀ ਉਮਰ 13 ਸਾਲ ਜਾਂ ਇਸ ਤੋਂ ਘੱਟ ਸੀ। ਹਾਦਸੇ ਮਗਰੋਂ ਹਸਪਤਾਲ 'ਚ ਤੁਰੰਤ ਐਮਰਜੈਂਸੀ ਐਲਾਨ ਦਿੱਤੀ ਗਈ ਹੈ ਤਾਂ ਜੋ ਜ਼ਖਮੀਆਂ ਦਾ ਬਿਨਾਂ ਦੇਰੀ ਇਲਾਜ ਕੀਤਾ ਜਾ ਸਕੇ।
ਇਹ ਵੀ ਪੜ੍ਹੋ- Nestlé ਬਾਰੇ ਹੈਰਾਨੀਜਨਕ ਖੁਲਾਸਾ ! ਕੰਪਨੀ ਖ਼ਿਲਾਫ਼ ਟੈਕਸਾਸ 'ਚ ਦਰਜ ਹੋਇਆ ਮੁਕੱਦਮਾ
ਰੇਸਕਿਊ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਮਲਬਾ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੁਝ ਹੋਰ ਬੱਚੇ ਜਾਂ ਸਕੂਲ ਸਟਾਫ਼ ਅਜੇ ਵੀ ਮਲਬੇ ਹੇਠ ਦੱਬੇ ਹੋ ਸਕਦੇ ਹਨ। ਹੁਣ ਤੱਕ 25 ਤੋਂ ਵੱਧ ਗੰਭੀਰ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਨੇੜਲੇ ਮੈਡੀਕਲ ਸੈਂਟਰਾਂ ਵਿੱਚ ਇਲਾਜ ਲਈ ਭੇਜ ਦਿੱਤਾ ਗਿਆ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖਮੀ ਬੱਚਿਆਂ ਨੂੰ ਬਿਹਤਰ ਤੋਂ ਬਿਹਤਰ ਮੁਫ਼ਤ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਾਲਿਬਾਨੀ ਸ਼ਾਸਨ 'ਚ ਜਾਰੀ ਸਿੰਥੈਟਿਕ ਡਰੱਗਜ਼ ਦਾ ਕਾਰੋਬਾਰ ! 'ਸਿਸਟਮ' ਦੀ ਮਿਲੀਭੁਗਤ ਦਾ ਹੋਇਆ ਖੁਲਾਸਾ
NEXT STORY