ਵੈੱਬ ਡੈਸਕ : ਬੰਗਲਾਦੇਸ਼ ਦੇ ਗਾਜ਼ੀਪੁਰ ਇਲਾਕੇ ਵਿਚ ਇਕ ਲੜਕੀ ਨਾਲ ਕਥਿਤ ਤੌਰ ਉੱਤੇ ਉਸ ਦੇ ਪਿਤਾ ਦੇ ਸਾਹਮਣੇ ਸਮੂਹਿਕ ਬਲਾਤਕਾਰ ਦੀ ਸ਼ਰਮਨਾਕ ਘਟਨਾ ਦਾ ਪਤਾ ਲੱਗਿਆ ਹੈ। ਇਸ ਦੌਰਾਨ ਹਿੰਦੂ ਲੜਕੀ ਨੇ ਕਿਸੇ ਤਰ੍ਹਾਂ ਸਥਾਨਕ ਲੋਕਾਂ ਦੀ ਮਦਦ ਨਾਲ ਆਪਣੀ ਜਾਨ ਬਚਾਈ।
ਦੱਸ ਦਈਏ ਕਿ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਗਾਜ਼ੀਪੁਰ, ਬੰਗਲਾਦੇਸ਼ ਤੋਂ ਪਰੇਸ਼ਾਨ ਕਰਨ ਵਾਲੀ ਘਟਨਾ ਦਾ ਪਤਾ ਲੱਗਿਆ ਹੈ। ਇੱਕ ਘੱਟ ਗਿਣਤੀ ਹਿੰਦੂ ਕੁੜੀ ਨਾਲ ਉਸਦੇ ਪਿਤਾ ਦੇ ਸਾਹਮਣੇ ਸਮੂਹਿਕ ਬਲਾਤਕਾਰ ਕੀਤਾ ਗਿਆ, ਜਿਸ ਦੌਰਾਨ ਦੋਵੇਂ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਪਿਤਾ ਨੂੰ ਬੰਨ੍ਹ ਦਿੱਤਾ ਗਿਆ, ਕੁੜੀ ਨਾਲ ਕੁੱਟਮਾਰ ਵੀ ਕੀਤੀ ਗਈ। ਬਾਅਦ ਵਿੱਚ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਬਚਾਇਆ ਅਤੇ ਪੁਲਸ ਨੂੰ ਸੂਚਿਤ ਕੀਤਾ।
ਇਸ ਦੇ ਨਾਲ ਹੀ ਦੂਜੀ ਵੀਡੀਓ ਵਿਚ ਇਕ ਸਕੂਲ ਦੀ ਵਿਦਿਆਰਥਣ ਨਾਲ ਵੀ ਛੇੜਛਾੜ ਦੀ ਘਟਨਾ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜੋ ਕਿ ਸਾਫ ਤੌਰ ਉੱਤੇ ਦਰਸਾਉਂਦੀਆਂ ਹਨ ਕਿ ਬੰਗਲਾਦੇਸ਼ ਵਿਚ ਹਿੰਦੂਆਂ ਲੜਕੀਆਂ-ਔਰਤਾਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ।
ਇਸ ਦੇ ਨਾਲ ਹੀ ਬੀਤੇ ਦਿਨੀਂ ਬੰਗਲਾਦੇਸ਼ ਦੇ ਹੀ ਇਕ ਹੋਰ ਜ਼ਿਲ੍ਹੇ ਵਿਚ ਇਕ ਅੱਠਵੀਂ ਜਮਾਤ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ। ਇਸ ਦੇ ਵਿਰੋਧ ਵਿਚ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਸੜਕਾਂ ਨੂੰ ਜਾਮ ਕਰ ਦਿੱਤਾ, ਟਾਇਰ ਸਾੜੇ ਅਤੇ ਸੜਕਾਂ 'ਤੇ ਇੱਟਾਂ ਅਤੇ ਪੱਥਰ ਸੁੱਟੇ, ਜਿਸ ਨਾਲ ਜ਼ਿਲ੍ਹੇ ਦੇ ਪ੍ਰਵੇਸ਼ ਅਤੇ ਨਿਕਾਸ ਰਸਤਿਆਂ 'ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਪ੍ਰਦਰਸ਼ਨਕਾਰੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਚਕਮਾ ਕਬੀਲੇ ਦੇ ਸਨ, ਨੇ ਕਿਹਾ ਕਿ ਇਹ ਘਟਨਾ ਬੱਚਿਆਂ ਅਤੇ ਔਰਤਾਂ ਦੀ ਸੁਰੱਖਿਆ ਲਈ ਗੰਭੀਰ ਖਤਰੇ ਦੀ ਚੇਤਾਵਨੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਨੇ ਕਿਹਾ, "ਕਾਨੂੰਨ ਵਿਵਸਥਾ ਵਿਘਨ ਅਤੇ ਜਾਨ-ਮਾਲ ਦੇ ਨੁਕਸਾਨ ਦੀ ਸੰਭਾਵਨਾ ਨੂੰ ਦੇਖਦੇ ਹੋਏ, ਖਗਰਾਚਰੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸ਼ਨੀਵਾਰ ਦੁਪਹਿਰ 2 ਵਜੇ ਤੋਂ ਫੌਜਦਾਰੀ ਪ੍ਰਕਿਰਿਆ ਜ਼ਾਬਤਾ ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।" ਇਸ ਹੁਕਮ ਵਿੱਚ ਪੰਜ ਤੋਂ ਵੱਧ ਲੋਕਾਂ ਦੇ ਇਕੱਠ, ਰੈਲੀਆਂ ਜਾਂ ਜਲੂਸਾਂ 'ਤੇ ਪਾਬੰਦੀ ਹੈ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਭਗ 250 ਅਰਧ ਸੈਨਿਕ ਬਲ (ਸੱਤ ਪਲਟਨ) ਤਾਇਨਾਤ ਕੀਤੇ ਗਏ ਹਨ।
ਪੁਲਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਯਾਨ ਸ਼ੀਲ ਨਾਮ ਦੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਨੇ ਉਸਨੂੰ ਪੰਜ ਦਿਨਾਂ ਦੀ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੂਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਦੇ ਲੈਫਟੀਨੈਂਟ ਕਰਨਲ ਕਾਮਰਾਨ ਕਬੀਰ ਉਦੀਨ ਨੇ ਕਿਹਾ ਕਿ ਸੱਤ ਪਲਟੂਨ, ਯਾਨੀ ਲਗਭਗ 250 ਸੈਨਿਕ ਤਾਇਨਾਤ ਕੀਤੇ ਗਏ ਹਨ। ਪੁਲਸ ਨੇ ਦੱਸਿਆ ਕਿ ਸ਼ਯਾਨ ਸ਼ੀਲ ਨਾਮ ਦੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਨੇ ਉਸਨੂੰ ਪੰਜ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ, ਜਦੋਂ ਕਿ ਬਾਕੀਆਂ ਦੀ ਭਾਲ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Insta 'ਤੇ ਲਾਈਵ ਸਨ ਤਿੰਨ ਵਿਦਿਆਰਥਣਾਂ, ਅਚਾਨਕ ਕਮਰੇ 'ਚ ਵੜ ਆਇਆ ਅਜਨਬੀ ਤੇ ਫਿਰ ਕਰ...
NEXT STORY