ਇਸਲਾਮਾਬਾਦ - ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਨੇ ਪਾਕਿਸਤਾਨ ਵਿਚ ਕਾਲਾ ਦਿਵਸ ਮਨਾਉਣ ਲਈ ਦੇਸ਼ ਭਰ ਵਿਚ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਪਾਰਟੀ ਨੇ ਖੈਬਰ ਪਖਤੂਨਖਵਾ ਵਿਚ ਇਕ ਵੱਡੀ ਰੈਲੀ ਕੀਤੀ।
ਰੈਲੀ ’ਚ ਇਕੱਠੀ ਹੋਈ ਭਾਰੀ ਭੀੜ ਨੂੰ ਦੇਖਦੇ ਹੋਏ ਪਾਕਿਸਤਾਨ ਦੀਆਂ ਸੂਬਾ ਸਰਕਾਰਾਂ ਨੇ ਇਸਲਾਮਾਬਾਦ, ਪੰਜਾਬ ਤੇ ਬਲੋਚਿਸਤਾਨ ਵਿਚ ਧਾਰਾ 144 ਲਾ ਦਿੱਤੀ ਹੈ। ਇਨ੍ਹਾਂ ਸਾਰੀਆਂ ਥਾਵਾਂ ’ਤੇ ਇਕੱਠ ਕਰਨ ’ਤੇ ਪਾਬੰਦੀ ਲਾ ਦਿੱਤੀ ਗਈ ਹੈ।
ਇਸ ਦੌਰਾਨ ਪੀ. ਟੀ. ਆਈ. ਨੇ ਪਹਿਲਾਂ ਲਾਹੌਰ ਦੇ ਡਿਪਟੀ ਕਮਿਸ਼ਨਰ ਤੇ ਫਿਰ ਲਾਹੌਰ ਹਾਈ ਕੋਰਟ ਤੋਂ ਲਾਹੌਰ ਦੇ ਮੀਨਾਰ-ਏ-ਪਾਕਿਸਤਾਨ ਵਿਖੇ ਰੈਲੀ ਕਰਨ ਦੀ ਇਜਾਜ਼ਤ ਮੰਗੀ। ਅਦਾਲਤ ਨੇ ਪਾਰਟੀ ਦੀ ਬੇਨਤੀ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ ਪੰਜਾਬ ਵਿਚ ਪਾਰਟੀ ਦੇ ਪ੍ਰਬੰਧਕ ਹਮਜ਼ਾ ਮਲਿਕ ਨੇ ਵਰਕਰਾਂ ਨੂੰ ਵੱਖ-ਵੱਖ ਥਾਵਾਂ ’ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ।
ਆਸਟ੍ਰੇਲੀਆ ’ਚ ਹੜ੍ਹ ਦੀ ਚਿਤਾਵਨੀ
NEXT STORY