ਇਸਲਾਮਾਬਾਦ (ਭਾਸ਼ਾ)- ਸੁਰੱਖਿਆ ਬਲਾਂ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਇਕ ਅਪਰੇਸ਼ਨ ਵਿਚ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ 6 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਅੱਤਵਾਦੀ ਸੁਰੱਖਿਆ ਬਲਾਂ ਅਤੇ ਨਿਰਦੋਸ਼ ਲੋਕਾਂ 'ਤੇ ਹਮਲੇ ਕਰਨ 'ਚ ਸਿੱਧੇ ਤੌਰ 'ਤੇ ਸ਼ਾਮਲ ਸਨ। ਇਨ੍ਹਾਂ ਨੂੰ ਇਰਾਨ ਅਤੇ ਅਫਗਾਨਿਸਤਾਨ ਦੀ ਸਰਹੱਦ ਨੇੜੇ ਢੇਰ ਕੀਤਾ ਗਿਆ।
ਇਹ ਵੀ ਪੜ੍ਹੋ: ਬੱਚੇ ਨੂੰ ਝੂਲੇ 'ਤੇ ਲੈ ਗਈ ਸੀ ਮਾਂ, ਪੈ ਗਿਆ ਦਿਲ ਦਾ ਦੌਰਾ!
'ਰੇਡੀਓ ਪਾਕਿਸਤਾਨ' ਨੇ ਰਿਪੋਰਟ ਦਿੱਤੀ ਹੈ ਕਿ ਇਹ ਸਪੱਸ਼ਟ ਨਹੀਂ ਹੈ ਕਿ ਇਹ ਕਾਰਵਾਈ ਕਦੋਂ ਕੀਤੀ ਗਈ ਹੈ। ਰੱਖਿਆ ਮਾਹਿਰਾਂ ਮੁਤਾਬਕ ਇਨ੍ਹਾਂ ਅੱਤਵਾਦੀਆਂ ਦੀ ਮੌਤ ਬੀ.ਐੱਲ.ਏ. ਲਈ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਖ਼ਿਲਾਫ਼ ਸੁਰੱਖਿਆ ਬਲਾਂ ਦੀ ਸਫ਼ਲਤਾ ਦਰਸਾਉਂਦੀ ਹੈ ਕਿ ਅੱਤਵਾਦੀਆਂ ਦੀ ਕਮਰ ਟੁੱਟ ਗਈ ਹੈ। ਬਲੋਚਿਸਤਾਨ ਕਈ ਸਾਲਾਂ ਤੋਂ ਅੱਤਵਾਦ ਦਾ ਕੇਂਦਰ ਰਿਹਾ ਹੈ।
ਇਹ ਵੀ ਪੜ੍ਹੋ: ਬੁਰਾ ਨਾ ਮੰਨਣ ਅਮਰੀਕੀ, ਭਾਰਤ ਨੂੰ ਵੀ ਜਵਾਬ ਦੇਣ ਦਾ ਅਧਿਕਾਰ; ਜੈਸ਼ੰਕਰ ਨੇ ਸੁਣਾਈਆਂ ਖ਼ਰੀਆਂ-ਖ਼ਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਿਟੇਨ ਦੇ PM ਸਟਾਰਮਰ ਨੇ ਇਜ਼ਰਾਈਲ 'ਤੇ ਈਰਾਨ ਦੇ ਹਮਲਿਆਂ ਦੀ ਕੀਤੀ ਨਿੰਦਾ
NEXT STORY