ਲਾਹੌਰ— ਪਾਕਿਸਤਾਨ 'ਚ ਪੰਜਾਬ ਸੂਬੇ ਦੀ ਸਰਕਾਰ ਨੇ ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਦੇ ਮੱਦੇਨਜ਼ਰ ਇਮਰਾਨ ਖਾਨ, ਸ਼ਾਹਬਾਜ਼ ਸ਼ਰੀਫ ਤੇ ਬਿਲਾਵਲ ਭੁੱਟੋ ਸਣੇ ਸਿਆਸੀ ਪਾਰਟੀਆਂ ਦੀ ਸੁਰੱਖਿਆ ਨੂੰ ਵਧਾ ਕੇ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਪੱਧਰ ਤੱਕ ਕਰ ਦਿੱਤੀ ਗਈ ਹੈ। ਇਕ ਪੱਤਰਕਾਰ ਏਜੰਸੀ ਦੀ ਖਬਰ ਮੁਤਾਬਕ ਪੰਜਾਬ ਦੇ ਗ੍ਰਹਿ ਮੰਤਰੀ ਸ਼ੌਕਤ ਜਾਵੇਦ ਨੇ ਮੰਗਲਵਾਰ ਨੂੰ ਕਿਹਾ ਕਿ ਬਲੋਚਿਸਤਾਨ ਤੇ ਖੈਬਰ ਪਖਤੂਨਖਵਾ 'ਚ ਫਿਦਾਇਨ ਹਮਲਿਆਂ ਦੇ ਮੱਦੇਨਜ਼ਰ ਉਮੀਦਵਾਰਾਂ ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਚੋਣ ਦੌਰਾਨ ਉੱਚ ਪੱਧਰ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਾਨੂੰਨ, ਵਿਵਸਥਾ ਤੇ ਸਿਆਸੀ ਅਗਵਾਈ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਏਜੰਸੀ ਦੇ ਮੁਤਾਬਕ ਜਾਵੇਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਹਿਰੀਕ-ਏ-ਇਨਸਾਫ ਮੁਖੀ ਇਮਰਾਨ ਖਾਨ, ਪਾਕਿਸਤਾਨ ਪੀਪਲਸ ਪਾਰਟੀ ਦੇ ਉਪ-ਪ੍ਰਧਾਨ ਬਿਲਾਵਲ ਭੁੱਟੋ ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਸਣੇ ਸਾਰੀਆਂ ਸਿਆਸੀ ਅਗਵਾਈਆਂ ਦੀ ਸੁਰੱਖਿਆ ਨੂੰ ਵਧਾ ਕੇ ਪ੍ਰਧਾਨ ਮੰਤਰੀ ਪੱਧਰ ਤੱਕ ਵਧਾਉਣ ਦੇ ਸਾਰੇ ਇੰਤਜ਼ਾਮ ਕਰ ਲਏ ਗਏ ਹਨ। ਪਾਕਿਸਤਾਨ ਦੇ ਨੈਸ਼ਨਲ ਕਾਊਂਟਰ ਟੈਰਰਿਕਾਮ ਅਥਾਰਟੀ ਨੇ ਚਿਤਾਵਨੀ ਦਿੱਤੀ ਸੀ ਕਿ ਸਾਰੀਆਂ ਪ੍ਰਮੁੱਖ ਪਾਰਟੀਆਂ ਦੇ ਨੇਤਾਵਾਂ ਦੀ ਸੁਰੱਖਿਆ ਨੂੰ ਗੰਭੀਰ ਖਤਰਾ ਹੈ ਤੇ ਫਿਦਾਇਨ ਹਮਲਾਵਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਵੱਖਰੀ ਮਤਦਾਤਾ ਸੂਚੀ ਦੇ ਵਿਰੋਧ 'ਚ ਅਹਿਮਦੀ ਭਾਈਚਾਰਾ ਕਰੇਗਾ ਚੋਣ ਦਾ ਬਾਈਕਾਟ
NEXT STORY