ਲਾਹੌਰ — ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਇਕ ਸੀਨੀਅਰ ਨੇਤਾ ਦੀ ਲਾਹੌਰ 'ਚ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਇਕ ਮਸਜਿਦ 'ਚੋਂ ਬਾਹਰ ਆ ਰਹੇ ਸਨ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਲਾਹੌਰ ਪੁਲਸ ਦੇ ਬੁਲਾਰੇ ਨੇ ਕਿਹਾ, "ਡਾ. ਸ਼ਾਹਿਦ ਸਾਦਿਕ ਖਾਨ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਲਾਹੌਰ ਦੇ ਵੈਲੇਂਸੀਆ ਟਾਊਨ ਵਿੱਚ ਇੱਕ ਮਸਜਿਦ ਤੋਂ ਬਾਹਰ ਆ ਰਹੇ ਸਨ ਜਦੋਂ ਚਾਰ ਅਣਪਛਾਤੇ ਲੋਕਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਦੋ ਮੋਟਰਸਾਈਕਲਾਂ 'ਤੇ ਫਰਾਰ ਹੋ ਗਏ।" ਉਨ੍ਹਾਂ ਕਿਹਾ, "ਉਨ੍ਹਾਂ ਨੂੰ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।" ਖਾਨ ਇੱਕ ਨਿੱਜੀ ਹਸਪਤਾਲ ਦੇ ਮਾਲਕ ਸਨ।
ਬੁਲਾਰੇ ਨੇ ਦੱਸਿਆ ਕਿ ਲਾਹੌਰ ਪੁਲਸ ਮੁਖੀ ਨੇ ਘਟਨਾ ਦੀ ਜਾਂਚ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ। ਪੰਜਾਬ ਪੁਲਸ ਦੇ ਇੰਸਪੈਕਟਰ ਜਨਰਲ ਉਸਮਾਨ ਅਨਵਰ ਨੇ ਲਾਹੌਰ ਪੁਲਸ ਨੂੰ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ।
ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਓਲੀ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਜਾ ਸਕਦੈ ਥਾਈਲੈਂਡ
NEXT STORY