ਵਾਸ਼ਿੰਗਟਨ (ਏਜੰਸੀ)- ਅਮਰੀਕੀ ਵਿੱਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਵੈਲੀ ਅਡੇਏਮੋ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਜ਼ਬੂਤ ਦੁਵੱਲੇ ਆਰਥਿਕ ਸਬੰਧਾਂ ਨੂੰ ਅੱਗੇ ਲਿਜਾਣ, ਊਰਜਾ ਸੁਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਅਤ ਹਿੰਦ-ਪ੍ਰਸ਼ਾਂਤ ਖੇਤਰ ਨੂੰ ਯਕੀਨੀ ਬਣਾਉਣ ਦੇ ਤਰੀਕਿਆਂ 'ਤੇ ਚੋਟੀ ਦੇ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।
ਵਿੱਤ ਵਿਭਾਗ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਉਪ ਵਿੱਤ ਮੰਤਰੀ ਅਡੇਏਮੋ 24-25 ਅਗਸਤ ਤੱਕ ਮੁੰਬਈ ਅਤੇ 26 ਅਗਸਤ ਨੂੰ ਨਵੀਂ ਦਿੱਲੀ ਦਾ ਦੌਰਾ ਕਰਨਗੇ। ਇਸ ਵਿਚ ਕਿਹਾ ਗਿਆ ਹੈ ਕਿ ਇਸ ਦੌਰੇ ਦੌਰਾਨ ਉਹ ਅਮਰੀਕਾ-ਭਾਰਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਚਰਚਾ ਕਰਨਗੇ। ਅਡੇਏਮੋ ਮੁੰਬਈ ਅਤੇ ਨਵੀਂ ਦਿੱਲੀ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਦੇ ਅਧਿਕਾਰੀਆਂ, ਵਿੱਤ ਮੰਤਰਾਲਾ, ਭਾਰਤੀ ਰਿਜ਼ਰਵ ਬੈਂਕ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ। ਉਹ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਮੁੰਬਈ ਵਿਚ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕਰਨਗੇ।
ਗੈਰ-ਕਾਨੂੰਨੀ ਫੰਡਿੰਗ ਮਾਮਲੇ 'ਚ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਾਕਿ ਦੀ ਚੋਟੀ ਦੀ ਜਾਂਚ ਏਜੰਸੀ
NEXT STORY