ਇੰਟਰਨੈਸ਼ਨਲ ਡੈਸਕ : ਨੇਪਾਲ ਦੀ ਸੁਪਰੀਮ ਕੋਰਟ ਨੇ ਫਰਾਂਸ ਦੇ ਸੀਰੀਅਲ ਕਿਲਰ ਚਾਰਲਸ ਸ਼ੋਭਰਾਜ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੇ ਜੱਜ ਸਪਨਾ ਪ੍ਰਧਾਨ ਮੱਲਾ ਅਤੇ ਤਿਲ ਪ੍ਰਸਾਦ ਸ਼੍ਰੇਸ਼ਠ ਦੀ ਬੈਂਚ ਨੇ ਰਿਹਾਈ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਸ਼ੋਭਰਾਜ ਕਰੀਬ 19 ਸਾਲ ਬਾਅਦ ਜੇਲ੍ਹ ਤੋਂ ਬਾਹਰ ਆ ਜਾਵੇਗਾ।
ਸੁਪਰੀਮ ਕੋਰਟ ਦੇ ਬੁਲਾਰੇ ਬਿਮਲ ਪੌਡੇਲ ਨੇ ਦੱਸਿਆ ਕਿ ਸ਼ੋਭਰਾਜ ਵੱਲੋਂ ਜੇਲ੍ਹ ਤੋਂ ਰਿਹਾਅ ਹੋਣ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਕਿਉਂਕਿ ਉਹ ਨਿਰਧਾਰਤ ਸਮੇਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਸੀ, ਇਸ ਲਈ ਉਸ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ। ਸ਼ੋਭਰਾਜ ਚਾਰਲਸ 'ਤੇ ਦੋ ਅਮਰੀਕੀ ਸੈਲਾਨੀਆਂ ਦੀ ਹੱਤਿਆ ਦਾ ਦੋਸ਼ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਉਹ 2003 ਤੋਂ ਨੇਪਾਲੀ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਉਸ ਦੀ ਰਿਹਾਈ ਦੇ 15 ਦਿਨਾਂ ਦੇ ਅੰਦਰ ਦੇਸ਼ ਨਿਕਾਲੇ ਦਾ ਹੁਕਮ ਵੀ ਦਿੱਤਾ ਹੈ।
ਇਹ ਵੀ ਪੜ੍ਹੋ : BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ
ਬਜ਼ੁਰਗ ਨੂੰ ਮਾਰਨ ਵਾਲੇ ਬ੍ਰਿਟਿਸ਼-ਭਾਰਤੀ ਡਰਾਈਵਰ ਦਾ ਲਾਈਸੈਂਸ ਵਾਪਸ
NEXT STORY