ਯੰਗੂਨ-ਮਿਆਂਮਾਰ 'ਚ ਤਖਤਾਪਲਟ ਨੂੰ ਲੈ ਕੇ ਚੀਨ ਵਿਰੁੱਧ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਗੁੱਸੇ 'ਚ ਲੋਕਤੰਤਰ ਸਮਰਥਕ ਪ੍ਰਦਰਸ਼ਨਕਾਰੀਆਂ ਨੇ ਯੰਗੂਨ ਦੇ ਹਲੈਨਗਠਾਇਆ ਜ਼ਿਲੇ 'ਚ ਚੀਨੀ ਉਦਯੋਗਪਤੀਆਂ ਦੀਆਂ ਕਈ ਫੈਕਟਰੀਆਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਚੀਨ ਦੇ ਦੂਤਘਰ ਨੇ ਦੋਸ਼ ਲਾਇਆ ਹੈ ਕਿ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਾਫੀ ਲੁੱਟ-ਖੋਹ ਕੀਤੀ ਅਤੇ ਅੱਗ ਲਾ ਦਿੱਤੀ।
ਇਹ ਵੀ ਪੜ੍ਹੋ -ਕੋਵਿਡ-19 ਦੇ ਟੀਕੇ ਨਾਲ ਖੂਨ ਦੇ ਥੱਕੇ ਜੰਮਣ ਦੇ ਮਾਮਲੇ ਬਹੁਤ ਹੀ ਘੱਟ : WHO
ਇਸ ਘਟਨਾ 'ਚ ਕਈ ਚੀਨੀ ਨਾਗਰਿਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਦੱਸ ਦੇਈਏ ਕਿ ਮਿਆਂਮਾਰ ਦੇ ਲੋਕਾਂ ਦਾ ਦੋਸ਼ ਹੈ ਕਿ ਫੌਜ ਨੇ ਚੀਨ ਨਾਲ ਮਿਲ ਕੇ ਲੋਕਤੰਤਰ ਤੌਰ 'ਤੇ ਚੁਣੀ ਹੋਈ ਸਰਕਾਰ ਨੂੰ ਸੱਤਾ ਤੋਂ ਬੇਦਖਲ ਕਰਵਾਇਆ ਹੈ। ਇਸ ਵਿਰੋਧ 'ਚ ਚੀਨੀ ਦੂਤਘਰ ਦੇ ਬਾਹਰ ਵੀ ਪ੍ਰਦਰਸ਼ਨ ਹੋਇਆ। ਬੀਤੇ ਐਤਵਾਰ ਨੂੰ ਹਜ਼ਾਰਾਂ ਦੀ ਗਿਣਤੀ 'ਚ ਪ੍ਰਦਰਸ਼ਨਕਾਰੀਆਂ ਨੇ ਮਿਆਂਮਾਰ ਫੌਜ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਚੀਨੀ ਫੈਕਟਰੀਆਂ 'ਤੇ ਹਮਲਾ ਬੋਲ ਦਿੱਤਾ।
ਇਹ ਵੀ ਪੜ੍ਹੋ -ਚੀਨ ਨੇ ਫਿਰ ਖੇਡੀ ਨਵੀਂ ਚਾਲ, ਚੀਨੀ ਵੈਕਸੀਨ ਲਵਾਉਣ ਵਾਲਿਆਂ ਨੂੰ ਹੀ ਮਿਲੇਗਾ ਵੀਜ਼ਾ
ਮੀਡੀਆ ਰਿਪੋਰਟ ਮੁਤਾਬਕ ਚੀਨੀ ਨਾਗਰਿਕਾਂ ਦੀਆਂ ਮਲਕੀਅਤ ਵਾਲੀਆਂ ਦੋ ਕੱਪੜਿਆਂ ਦੀਆਂ ਫੈਕਟਰੀਆਂ ਨੂੰ ਅੱਗ ਦੇ ਹਵਾਲੇ ਕੀਤਾ ਗਿਆ ਹੈ। ਉਥੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਫੌਜ ਨੇ ਕਾਰਵਾਈ ਕਰਦੇ ਹੋਏ ਕਰੀਬ 29 ਪ੍ਰਦਰਨਸ਼ਨਕਾਰੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਥੇ ਫੌਜੀ ਅਧਿਕਾਰੀਆਂ ਨੇ ਕਈ ਖੇਤਰਾਂ 'ਚ ਮਾਰਸ਼ਲ ਲਾਅ ਦਾ ਐਲਾਨ ਵੀ ਕਰ ਦਿੱਤਾ। 1 ਫਰਵਰੀ ਨੂੰ ਮਿਆਂਮਾਰ ਫੌਜ ਨੇ ਤਖਤਾਪਲਟ ਕਰਦੇ ਹੋਏ ਆਂਗ ਸਾਨ ਸੂ ਚੀ ਸਮੇਤ ਪ੍ਰਮੁੱਖ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਸੂ ਚੀ 'ਤੇ ਕਈ ਦੋਸ਼ਾਂ ਤਹਿਤ ਮੁਕਦਮਾ ਵੀ ਦਰਜ ਕੀਤਾ ਗਿਆ ਹੈ। ਫੌਜ ਦੀ ਇਸ ਕਾਰਵਾਈ ਦੇ ਵਿਰੋਧ 'ਚ ਪੂਰੇ ਦੇਸ਼ 'ਚ ਪ੍ਰਦਰਸ਼ਨ ਹੋ ਰਹੇ ਹਨ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
'ਸਮਲਿੰਗੀ ਵਿਆਹਾਂ' 'ਤੇ ਜਾਪਾਨ ਦੀ ਅਦਾਲਤ ਦਾ ਇਤਿਹਾਸਕ ਫੈਸਲਾ
NEXT STORY