ਇੰਟਰਨੈਸ਼ਨਲ ਡੈਸਕ (ਬਿਊਰੋ): ਯੂਕੇ ਵਿਚ ਵੱਸਦੇ ਸੇਵਾ ਸਿੰਘ ਲੱਲੀ ਨੇ ਭਾਰਤ ਸਰਕਾਰ ਵੱਲੋਂ ਕੀਤੇ ਇਕ ਐਲਾਨ ਦਾ ਸਵਾਗਤ ਕੀਤਾ ਹੈ। ਗੌਰਤਲਬ ਹੈ ਕਿ ਬੀਤੇ ਦਿਨੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਸੀ। ਪੀ.ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਦੱਸਿਆ ਸੀ ਕਿ ਇਸ ਸਾਲ ਤੋਂ ਹਰ 26 ਦਸੰਬਰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਲਈ ਇਕ ਸਹੀ ਸ਼ਰਧਾਂਜਲੀ ਹੈ।
ਸੇਵਾ ਸਿੰਘ ਲੱਲੀ ਮੁਤਾਬਕ ਭਾਰਤ ਦੀ ਮੋਦੀ ਸਰਕਾਰ ਵੱਲੋਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਭਾਰਤ ਵਿੱਚ ਵੀਰ ਬਾਲ ਦਿਵਸ ਘੋਸ਼ਿਤ ਕਰਨ ਦਾ ਨਿੱਘਾ ਸੁਆਗਤ ਕਰਦਾ ਹਾਂ। ਬੜੀ ਦੇਰ ਤੋਂ ਭਾਰਤ ਦੇ ਕੁਝ ਸੁਹਿਰਦ ਇਨਸਾਫ਼ ਪਸੰਦ ਸਿਆਸਤਦਾਨਾਂ, ਲੀਡਰਾਂ ਅਤੇ ਕਈ ਨਾਮਵਰ ਕਵੀਆਂ ਵੱਲੋਂ ਸਰਵੰਸ ਦਾਨੀ ਸਾਹਿਬੇ ਕਮਾਲੁ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਅਦੁੱਤੀ ਕੁਰਬਾਨੀ ਦੇ ਪ੍ਰਸੰਗਾਂ ਨੂੰ ਗਾਉਂਦੇ ਹੋਏ ਕਈ ਵਾਰ ਇਹ ਖਾਹਿਸ਼ ਜ਼ਾਹਿਰ ਕੀਤੀ ਜਾਂਦੀ ਰਹੀ ਹੈ ਕਿ ਸਾਹਿਬਜ਼ਾਦਿਆਂ ਦੇ ਨਾਮ 'ਤੇ ਭਾਰਤ ਵਿੱਚ ਬਾਲ ਦਿਵਸ ਮਨਾਇਆ ਜਾਣਾ ਚਾਹੀਦਾ ਹੈ।
ਪੜ੍ਹੋ ਇਹ ਅਹਿਮ ਖਬਰ- ਬਰਾਮਦ ਨਾ ਵਧਣ 'ਤੇ ਮੁੜ IMF ਤੋਂ ਮਦਦ ਲੈਣ ਲਈ ਮਜ਼ਬੂਰ ਹੋਵਾਂਗੇ : ਇਮਰਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਸਾਹਿਬਜ਼ਾਦੇ ਜੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦੇ ਫਤਹਿ ਸਿੰਘ ਜੀ ਦੀ ਸ਼ਹਾਦਤ, ਨਿੱਕੀਆਂ ਜਿੰਦਾਂ ਵੱਡੇ ਸਾਕੇ ਦੀ ਅਦੁੱਤੀ ਕੁਰਬਾਨੀ ਨੂੰ ਭਾਰਤ ਵਿੱਚ ਵੀਰ ਬਾਲ ਦਿਵਸ ਵਜੋ ਐਲਾਨਣ ਦਾ ਨਿੱਘਾ ਸੁਆਗਤ ਕੀਤਾ ਜਾਂਦਾ ਹੈ। ਹੁਣ ਪੂਰੇ ਭਾਰਤ ਵਿੱਚ ਸਰਕਾਰੀ ਅਦਾਰਿਆਂ ਅਤੇ ਸਕੂਲਾਂ,ਕਾਲਜਾਂ, ਵਿਦਿਅੱਕ ਅਦਾਰਿਆਂ ਵਿੱਚ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਦੇ ਇਤਿਹਾਸ ਨੂੰ ਪੜ੍ਹਾਇਆ ਜਾ ਸਕੇਗਾ ਅਤੇ ਘਰ ਘਰ ਬੱਚਿਆਂ ਦੇ ਦਿਲੋ ਦਿਮਾਗ ਵਿੱਚ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਸਿੱਖ ਧਰਮ ਦਾ ਮਾਣ ਸਤਿਕਾਰ ਪੁੰਗਰੇਗਾ ਅਤੇ ਕੁਰਬਾਨੀ ਦਾ ਜੱਜ਼ਬਾ ਵੱਧੇਗਾ। ਸਾਡਾ ਸਾਰਿਆਂ ਦਾ ਖ਼ਾਸ ਕਰਕੇ ਜ਼ਿੰਮੇਵਾਰ ਸਿੱਖ ਲੀਡਰਾਂ ਦਾ ਫਰਜ਼ ਬਣਦਾ ਹੈ ਕਿ ਅਸੀ ਇਸ ਫ਼ੈਸਲੇ ਦਾ ਸਤਿਕਾਰ ਕਰੀਏ ਅਤੇ ਸਿੱਖਾਂ ਦੇ ਹੱਕ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਨੂੰ ਹੋਰ ਵੀ ਉਤਸ਼ਾਹ ਕਰੀਏ। ਇੱਥੇ ਦੱਸ ਦਈਏ ਕਿ ਸੇਵਾ ਸਿੰਘ ਲੱਲੀ ਯੂਕੇ ਸਥਿਤ ਖਾਲਿਸਤਾਨ ਸਰਕਾਰ ਦੇ ਰਾਸ਼ਟਰਪਤੀ ਵਜੋਂ ਕੰਮ ਕਰਦੇ ਹਨ।
ਇੱਥੇ ਦੱਸ ਦਈਏ ਸੇਵਾ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਨੇ ਵੀ ਭਾਰਤ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਸਬੰਧ ਵਿਚ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਜੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਅਜਿਹਾ ਕਰਕੇ ਪ੍ਰਧਾਨ ਮੰਤਰੀ ਨੇ 10ਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਹੈ।
ਬਰਾਮਦ ਨਾ ਵਧਣ 'ਤੇ ਮੁੜ IMF ਤੋਂ ਮਦਦ ਲੈਣ ਲਈ ਮਜ਼ਬੂਰ ਹੋਵਾਂਗੇ : ਇਮਰਾਨ
NEXT STORY