ਕਾਠਮੰਡੂ (ਵਾਰਤਾ)- ਨੇਪਾਲ ਦੇ ਬਾਂਕੇ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਯਾਤਰੀ ਬੱਸ ਦੇ ਇਕ ਟਰੱਕ ਨਾਲ ਟਕਰਾਉਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 27 ਹੋਰ ਜ਼ਖ਼ਮੀ ਹੋ ਗਏ। ਬਾਂਕੇ ਪੁਲਸ ਅਧਿਕਾਰੀ ਸੁੰਦਰ ਤਿਵਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ 41 ਲੋਕਾਂ ਨੂੰ ਲੈ ਕੇ ਜਾ ਰਹੀ ਬੱਸ ਪੂਰਬ-ਪੱਛਮੀ ਹਾਈਵੇਅ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਬੱਸ ਗੁਆਂਢੀ ਡਾਂਗ ਜ਼ਿਲ੍ਹੇ ਤੋਂ ਸਵਾਰੀਆਂ ਨੂੰ ਵਾਪਸ ਲੈ ਕੇ ਜਾ ਰਹੀ ਸੀ।
ਇਹ ਵੀ ਪੜ੍ਹੋ: ਮੋਰੱਕੋ 'ਚ ਜ਼ਬਰਦਸਤ ਭੂਚਾਲ ਕਾਰਨ 632 ਲੋਕਾਂ ਨੇ ਗੁਆਈ ਜਾਨ, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ
ਤਿਵਾਰੀ ਮੁਤਾਬਕ ਅਜਿਹਾ ਲੱਗਦਾ ਹੈ ਕਿ ਤੇਜ਼ ਰਫਤਾਰ ਬੱਸ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖ਼ਮੀਆਂ ਦਾ ਸਥਾਨਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜ਼ਖ਼ਮੀਆਂ 'ਚੋਂ ਦੋ ਯਾਤਰੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ: ਕੈਨੇਡਾ ’ਚ ਵਧੇ ਪੰਜਾਬੀ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਮਾਮਲੇ, ਮੁੰਡਿਆਂ ਨੂੰ ਧੱਕਿਆ ਜਾ ਰਹੈ ਡਰੱਗਜ਼ ਦੇ ਧੰਦੇ ’ਚ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰੰਪਰਾ ਦਾ ਸਾਥ, ਮੋਢੇ ’ਤੇ ਬਾਈਡੇਨ ਦਾ ਹੱਥ; PM ਮੋਦੀ ਤੇ ਅਮਰੀਕੀ ਰਾਸ਼ਟਰਪਤੀ ਵਿਚਾਲੇ ਦਿਸੀ ਜ਼ਬਰਦਸਤ ਕੈਮਿਸਟਰੀ
NEXT STORY