ਕਾਹਿਰਾ (ਏਜੰਸੀ)- ਉੱਤਰ-ਪੂਰਬੀ ਮਿਸਰ ਵਿਚ ਇਸਮਾਈਲੀਆ-ਸੁਏਜ਼ ਰੇਗਿਸਤਾਨੀ ਸੜਕ 'ਤੇ ਮਿੰਨੀ ਬੱਸ ਅਤੇ ਕਾਰ ਦੀ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਅਹਿਰਾਮ ਅਖ਼ਬਾਰ ਨੇ ਇਹ ਰਿਪਰੋਟ ਦਿੱਤੀ ਹੈ। ਅਖ਼ਬਾਰ ਮੁਤਾਬਕ ਸ਼ੁੱਕਰਵਾਰ ਨੂੰ ਹੋਈ ਇਸ ਟੱਕਰ ਵਿਚ ਕਾਰ ਦੇ ਅੰਦਰ ਆਕਸੀਜਨ ਸਿਲੰਡਰ ਅਤੇ ਮਿੰਨੀ ਬੱਸ ਦੇ ਗੈਸ ਸਿਲੰਡਰ ਵਿਚ ਧਮਾਕਾ ਹੋ ਗਿਆ।
ਇਹ ਵੀ ਪੜ੍ਹੋ: ਟੈਕਸਾਸ ਸਕੂਲ 'ਚ ਗੋਲੀਬਾਰੀ 'ਚ ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਹਾਦਸੇ ਵਿਚ 7 ਲੋਕ ਵਾਹਨਾਂ ਦੇ ਅੰਦਰ ਸੜ ਗਏ। ਲਾਸ਼ਾਂ ਨੂੰ ਸਥਾਨਕ ਹਸਪਤਾਲਾਂ ਵਿਚ ਲਿਜਾਇਆ ਗਿਆ। ਅਧਿਕਾਰੀਆਂ ਦੇ ਇਕ ਦਲ ਨੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ। ਸ਼ੁਰੂਆਤੀ ਖ਼ਬਰਾਂ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਕਾਰ ਦੇ ਡਰਾਈਵਰ ਨੇ ਸੜਕ ਦੇ ਦੂਜੇ ਪਾਸੇ ਮੁੜਨ ਦੀ ਕੋਸ਼ਿਸ਼ ਕੀਤੀ। ਮਿਸਰ ਵਿਚ ਖ਼ਰਾਬ ਸੜਕਾਂ ਅਤੇ ਅਣਉਚਿਤ ਟ੍ਰੈਫਿਕ ਨਿਯਮਾਂ ਕਾਰਨ ਅਕਸਰ ਸੜਕ ਹਾਦਸੇ ਹੁੰਦੇ ਰਹਿੰਦੇ ਹਨ।
ਇਹ ਵੀ ਪੜ੍ਹੋ: ਮਾਣ ਵਾਲੀ ਗੱਲ, 'ਟੌਂਬ ਆਫ਼ ਸੈਂਡ' ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਣ ਵਾਲਾ ਪਹਿਲਾ ਹਿੰਦੀ ਨਾਵਲ ਬਣਿਆ
ਈਰਾਨ ਨੇ ਫਾਰਸ ਦੀ ਖਾੜੀ 'ਚ ਯੂਨਾਨ ਦੇ ਦੋ ਤੇਲ ਟੈਂਕਰ ਕੀਤੇ ਜ਼ਬਤ
NEXT STORY