ਬੀਜਿੰਗ (ਭਾਸ਼ਾ)- ਚੀਨ ਦੇ ਸਭ ਤੋਂ ਵੱਡੇ ਸ਼ਹਿਰ ਅਤੇ ਵਿਸ਼ਵ ਵਿੱਤੀ ਕੇਂਦਰ ਸ਼ੰਘਾਈ ਵਿੱਚ ਕੋਵਿਡ-19 ਕਾਰਨ ਸੱਤ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਨਾਲ ਚੀਨ ਵਿੱਚ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,648 ਪਹੁੰਚ ਗਈ ਹੈ। ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 21,400 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸ਼ੰਘਾਈ ਵਿੱਚ ਦਰਜ ਕੀਤੇ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ- ਦੱਖਣੀ ਅਫਰੀਕਾ 'ਚ ਭਿਆਨਕ ਹੜ੍ਹ, ਰਾਸ਼ਟਰਪਤੀ ਰਾਮਾਫੋਸਾ ਨੇ ਰਾਸ਼ਟਰੀ ਆਫ਼ਤ ਕੀਤੀ ਘੋਸ਼ਿਤ (ਤਸਵੀਰਾਂ)
ਰਾਸ਼ਟਰੀ ਸਿਹਤ ਕਮਿਸ਼ਨ ਦੁਆਰਾ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਸੋਮਵਾਰ ਨੂੰ ਸ਼ੰਘਾਈ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਐਤਵਾਰ ਨੂੰ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਸੀ। ਚੀਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਥਾਨਕ ਤੌਰ 'ਤੇ ਕੋਰੋਨਾ ਵਾਇਰਸ ਦੀ ਲਾਗ ਦੇ 3,297 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 3,084 ਨਵੇਂ ਮਾਮਲੇ ਸਿਰਫ ਸ਼ੰਘਾਈ ਵਿੱਚ ਸਾਹਮਣੇ ਆਏ ਹਨ। ਲਗਭਗ 2.6 ਕਰੋੜ ਦੀ ਆਬਾਦੀ ਵਾਲੇ ਸ਼ੰਘਾਈ ਵਿੱਚ ਕੋਰੋਨਾ ਵਾਇਰਸ ਦੇ ਓਮੀਕਰੋਨ ਰੂਪ ਕਾਰਨ ਸੰਕਰਮਿਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਯੂਏਈ ਨੇ ਨਵੀਂ ਵੀਜ਼ਾ ਅਤੇ ਨਿਵਾਸ ਯੋਜਨਾ ਦਾ ਕੀਤਾ ਐਲਾਨ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
ਨੈਸ਼ਨਲ ਹੈਲਥ ਕਮਿਸ਼ਨ ਦੇ ਅਨੁਸਾਰ ਚੀਨ ਵਿੱਚ ਪਿਛਲੇ 24 ਘੰਟਿਆਂ ਦੌਰਾਨ, ਸਥਾਨਕ ਤੌਰ 'ਤੇ ਕੋਰੋਨਾ ਵਾਇਰਸ ਦੀ ਲਾਗ ਦੇ 18,187 ਅਜਿਹੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚ ਬਿਮਾਰੀ ਦੇ ਕੋਈ ਲੱਛਣ ਨਹੀਂ ਸਨ। ਚੀਨ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 30,384 ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬੀ ਜੋੜੇ ’ਤੇ ਲੱਗਾ ਕੋਕੀਨ ਸਮੱਗਲਿੰਗ ਦਾ ਦੋਸ਼, ਪਤੀ ਨੂੰ 10 ਤੇ ਪਤਨੀ ਨੂੰ 9 ਸਾਲ ਦੀ ਸ਼ਜਾ
NEXT STORY