ਕਾਬੁਲ (ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਸਮਾਂਗਨ ਵਿਚ ਮੰਗਲਵਾਰ ਨੂੰ ਇਕ ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸੂਬੇ ਦੇ ਸਿਵਲ ਹਸਪਤਾਲ ਦੇ ਮੁਖੀ ਸੈਯਦ ਉਸਮਾਨ ਹਮੀਦੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ 2 ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ: ਵਿਦੇਸ਼ੋਂ ਆਈ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਕੈਨੇਡਾ ਗਈ ਪੌਣੇ 2 ਸਾਲ ਦੇ ਬੱਚੇ ਦੀ ਮਾਂ ਦੀ ਮੌਤ
ਜ਼ਿਕਰਯੋਗ ਹੈ ਕਿ ਭੀੜ-ਭੜੱਕੇ ਵਾਲੀਆਂ ਸੜਕਾਂ 'ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਯਾਤਰਾ ਦੌਰਾਨ ਸੁਰੱਖਿਆ ਉਪਾਵਾਂ ਦੀ ਕਮੀ ਹੋਣ ਕਾਰਨ ਅਫਗਾਨਿਸਤਾਨ 'ਚ ਵੱਡੀ ਗਿਣਤੀ 'ਚ ਸੜਕ ਹਾਦਸੇ ਵਾਪਰਦੇ ਹਨ ਅਤੇ ਯਾਤਰੀਆਂ ਦੀ ਜਾਨ ਚਲੀ ਜਾਂਦੀ ਹੈ। ਅਧਿਕਾਰਤ ਅੰਕੜੇ ਦੱਸਦੇ ਹਨ ਕਿ ਅਫਗਾਨਿਸਤਾਨ ਵਿੱਚ ਪਿਛਲੇ 10 ਮਹੀਨਿਆਂ ਵਿੱਚ ਸੜਕ ਹਾਦਸਿਆਂ ਵਿੱਚ 1,600 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ 4,000 ਤੋਂ ਵੱਧ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ: ਜਿਸ ਕੰਪਨੀ 'ਚ ਕਰਦੇ ਸੀ ਕੰਮ, ਉਸੇ ਦੇ ਮਾਲਕ ਬਣੇ 700 ਕਰਮਚਾਰੀ, ਕਰੋੜਪਤੀ ਬੌਸ ਦੇ ਇਕ ਫ਼ੈਸਲੇ ਨਾਲ ਬਦਲੀ ਕਿਸਮਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬ੍ਰਿਟਿਸ਼ ਜਲ ਸੈਨਾ ਦੀ ਟ੍ਰਾਈਡੈਂਟ II ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਰਿਹਾ ਅਸਫਲ
NEXT STORY