ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿੱਚ ਸ਼ਨੀਵਾਰ ਨੂੰ ਇੱਕ ਨਿੱਜੀ ਅਕੈਡਮੀ ਦੀ ਛੱਤ ਡਿੱਗਣ ਨਾਲ 5 ਬੱਚਿਆਂ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਸ ਮੁਖੀ ਆਤਿਫ ਨਜ਼ੀਰ ਕਾਦਿਰ ਨੇ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਹਾਫਿਜ਼ਾਬਾਦ ਜ਼ਿਲ੍ਹੇ ਵਿੱਚ ਵਾਪਰੀ। ਮ੍ਰਿਤਕਾਂ ਵਿੱਚ ਅਕੈਡਮੀ ਚਲਾਉਣ ਵਾਲੀ ਮਹਿਲਾ ਅਤੇ ਉਸ ਦਾ ਪੁੱਤਰ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਕਪਿਲ ਸ਼ਰਮਾ ਸ਼ੋਅ 'ਤੇ ਛਾਏ ਸੰਕਟ ਦੇ ਬੱਦਲ, ਮਿਲਿਆ 25 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ
ਰਿਪੋਰਟਾਂ ਅਨੁਸਾਰ, ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਮਲਬੇ ਵਿੱਚੋਂ 7 ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਦੋਂ ਕਿ ਕਈ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਮਾਰਤ ਦੇ ਡਿੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਨੇ ਇਮਾਰਤ ਦੀ ਬਣਤਰ ਨੂੰ ਕਮਜ਼ੋਰ ਕਰ ਦਿੱਤਾ, ਜਿਸ ਕਾਰਨ ਇਹ ਢਹਿ ਗਈ।
ਇਹ ਵੀ ਪੜ੍ਹੋ: ਹੋ ਗਿਆ ਡਰੋਨ ਹਮਲਾ, ਮਾਰੇ ਗਏ 70 ਲੋਕ
ਦੇਸ਼ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਭਾਰੀ ਮਾਨਸੂਨ ਬਾਰਿਸ਼ ਕਾਰਨ ਪਾਕਿਸਤਾਨ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਵਿੱਚ 1,000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਨੀਵੇਂ ਖੇਤਰ ਹੜ੍ਹ ਵਿੱਚ ਡੁੱਬ ਗਏ ਹਨ, ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।
ਇਹ ਵੀ ਪੜ੍ਹੋ: ਵੱਡੀ ਖਬਰ; ਮਸ਼ਹੂਰ ਅਦਾਕਾਰ ਨੇ ਵੱਢ ਲਈਆਂ ਆਪਣੀਆਂ ਨਸਾਂ, ਮਸਾਂ ਬਚੀ ਜਾਨ, ਤਸਵੀਰਾਂ ਆਈਆਂ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Surya Grahan 2025: ਅੱਜ ਲੱਗੇਗਾ ਸਾਲ ਦਾ ਆਖ਼ਰੀ ਸੂਰਜ ਗ੍ਰਹਿਣ, ਜਾਣੋ ਸਮਾਂ, ਸੂਤਕ ਅਤੇ ਸਾਵਧਾਨੀਆਂ
NEXT STORY